ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ

Wednesday, Oct 25, 2023 - 01:45 AM (IST)

ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ

ਮੇਖ : ਗੱਡੀਆਂ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨਾਲ ਜੁੜੇ ਕੰਮਾਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ।

ਬ੍ਰਿਖ : ਆਪ ਪੂਰੀ ਹਿੰਮਤ ਅਤੇ ਉਤਸ਼ਾਹ ਨਾਲ ਿਕਸੇ ਸਰਕਾਰੀ ਕੰਮ ਨੂੰ ਉਸ ਦੇ ਟਾਰਗੈੱਟ ਤਕ ਲਿਜਾਣ ਦੀ ਤਾਕਤ ਰੱਖੋਗੇ, ਤੇਜ ਪ੍ਰਭਾਵ ਬਣਿਆ ਰਹੇਗਾ।

ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਆਪ ਆਪਣੀ ਪਲਾਨਿੰਗ ਨੂੰ ਵੀ ਅੱਗੇ ਵਧਾ ਸਕਦੇ ਹੋ।

ਕਰਕ : ਸਿਤਾਰਾ ਪੇਟ ਲਈ ਠੀਕ ਨਹੀਂ, ਡਰਾਈਵਿੰਗ ਵੀ ਸੁਚੇਤ ਰਹਿ ਕੇ ਹੀ ਕਰੋ, ਤਾਂਕਿ ਆਪ ਦੇ ਕਿਧਰੇ ਸੱਟ ਨਾ ਲਗ ਜਾਵੇ, ਵੈਸੇ ਨੁਕਸਾਨ ਦਾ ਡਰ।

ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ, ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ ਸੋਚ ਰਹੇਗੀ।

ਕੰਨਿਆ : ਵਿਰੋਧੀ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ ਪਰ ਉਨ੍ਹਾਂ ਨੂੰ ਨਿਰਾਸ਼ਾ ਹੀ ਮਿਲੇਗੀ, ਕਿਉਂਕਿ ਉਨ੍ਹਾਂ ਦਾ ਕੋਈ ਦਾਅ ਸਿਰੇ ਨਾ ਚੜ੍ਹੇਗਾ।

ਤੁਲਾ : ਸਿਤਾਰਾ ਸੰਤਾਨ ਪੱਖੋਂ ਰਿਲੀਫ ਦੇਣ ਵਾਲਾ, ਯਤਨ ਕਰਨ ’ਤੇ ਉਸ ਨਾਲ ਜੁੜਿਆ ਕੋਈ ਕੰਮ ਜਾਂ ਪ੍ਰੋਗਰਾਮ ਅੱਗੇ ਵਧ ਸਕਦਾ ਹੈ ਪਰ ਸੁਭਾਅ ’ਚ ਗੁੱਸਾ ਰਹਿ ਸਕਦਾ ਹੈ।

ਬ੍ਰਿਸ਼ਚਕ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਧਨ : ਆਪ ਕੰਮਕਾਜੀ ਤੌਰ ’ਤੇ ਬਹੁਤ ਐਕਟਿਵ ਅਤੇ ਕੰਮਕਾਜੀ ਕੰਮਾਂ ’ਚ ਵਿਅਸਤ ਰਹੋਗੇ, ਸਫਲਤਾ ਅਤੇ ਇੱਜ਼ਤਮਾਣ ਦੀ ਪ੍ਰਾਪਤੀ ਰਹੇਗੀ।

ਮਕਰ : ਲੋਹਾ-ਲੋਹਾ ਮਸ਼ੀਨਰੀ , ਲੋਹੇ ਦੇ ਕਲਪੁਰਜ਼ਿਆਂ, ਹਾਰਡ-ਵੇਅਰ, ਸਰੀਆ ਆਦਿ ਅਤੇ ਕੰਮਕਾਜੀ ਟੂਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਕੁੰਭ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਜਨਰਲ ਕਦਮ ਬੜ੍ਹਤ ਵੱਲ ਰਹੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਮੀਨ : ਸਮਾਂ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਕਿਸੇ ਹੇਠ ਫਸਾਉਣ ਵਾਲਾ , ਨੁਕਸਾਨ ਦਾ ਵੀ ਡਰ।

25 ਅਕਤੂਬਰ 2023, ਬੁੱਧਵਾਰ

ਅੱਸੂ ਸੁਦੀ ਤਿੱਥੀ ਇਕਾਦਸ਼ੀ (ਦੁਪਹਿਰ 12.33 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਕੁੰਭ ’ਚ

ਮੰਗਲ ਤੁਲਾ ’ਚ

ਬੁੱਧ ਤੁਲਾ ’ਚ

ਗੁਰੂ ਮੇਖ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਕੱਤਕ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 3 (ਕੱਤਕ), ਹਿਜਰੀ ਸਾਲ 1445, ਮਹੀਨਾ : ਰਬਿ ਉਲਸਾਨੀ, ਤਰੀਕ : 9, ਸੂਰਜ ਉਦੇ ਸਵੇਰੇ 6.41 ਵਜੇ, ਸੂਰਜ ਅਸਤ ਸ਼ਾਮ 5.42 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (ਦੁਪਹਿਰ 1.30 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਵ੍ਰਿਧੀ (ਦੁਪਹਿਰ 12.17 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਕੁੰਭ ਰਾਸ਼ੀ ’ਤੇ (25 ਅਕਤੂਬਰ ਦਿਨ ਰਾਤ ਅਤੇ 26 ਨੂੰ ਸਵੇਰੇ 5.58 ਤਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ, (ਪੂਰਾ ਦਿਨ ਰਾਤ), ਭਦਰਾ ਰਹੇਗੀ (ਦੁਪਹਿਰ 12.33 ਤਕ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪਾਪਾਂਕੁਸ਼ਾ ਇਕਾਦਸ਼ੀ ਵਰਤ, ਭਰਤ ਮਿਲਾਪ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Mukesh

Content Editor

Related News