ਬ੍ਰਿਖ ਰਾਸ਼ੀ ਵਾਲਿਆਂ ਦਾ ਸਿਤਾਰਾ ਖਰਚਿਆਂ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Sunday, Oct 29, 2023 - 03:11 AM (IST)

ਬ੍ਰਿਖ ਰਾਸ਼ੀ ਵਾਲਿਆਂ ਦਾ ਸਿਤਾਰਾ ਖਰਚਿਆਂ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ। 

ਬ੍ਰਿਖ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਲੈਣ-ਦੇਣ ਅਤੇ ਲਿਖਣ-ਪੜ੍ਹਨ ਦੇ ਕੰਮਾਂ ’ਚ ਵੀ ਸੁਚੇਤ ਰਹਿਣਾ ਸਹੀ ਰਹੇਗਾ। 

ਮਿਥੁਨ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ, ਜਨਰਲ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਅਤੇ ਐਕਟਿਵ ਰੱਖੇਗਾ। 

ਕਰਕ : ਕੋਈ ਵੀ ਯਤਨ, ਉਹ ਸਰਕਾਰੀ ਹੋਵੇ ਜਾਂ ਅਦਾਲਤੀ, ਆਸਾਨ ਸਮਝ ਕੇ ਨਹੀਂ ਕਰਨਾ ਚਾਹੀਦਾ ਕਿਉਂਕਿ ਲਾਇਟਲੀ ਕੀਤਾ ਗਿਆ ਕੋਈ ਵੀ ਯਤਨ ਪਾਜ਼ੇਟਿਵ ਨਤੀਜਾ ਨਾ ਦੇਵੇਗਾ। 

ਸਿੰਘ : ਯਤਨ ਕਰਨ ’ਤੇ ਕੋਈ ਕੰਮਕਾਜੀ ਪਲਾਨਿੰਗ ਕੁਝ ਅੱਗੇ ਵਧ ਸਕਦੀ ਹੈ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ। 

ਕੰਨਿਆ : ਮੌਸਮ ਦਾ ਐਕਸਪੋਜ਼ਰ ਤਬੀਅਤ ਨੂੰ ਅਪਸੈੱਟ ਰੱਖ ਸਕਦਾ ਹੈ, ਪੇਟ ਦੇ ਮਾਮਲੇ ’ਚ ਵੀ ਸੁਚੇਤ ਰਹਿਣਾ ਸਹੀ ਰਹੇਗਾ। 

ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਆਪ ਦੀ ਕੋਸ਼ਿਸ਼ ਚੰਗਾ ਨਤੀਜਾ ਦੇਵੇਗੀ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ। 

ਬ੍ਰਿਸ਼ਚਕ : ਕਮਜ਼ੋਰ ਮਨੋਬਲ ਜਾਂ ਡਾਵਾਂਡੋਲ ਮਨ ਸਥਿਤੀ ਕਰ ਕੇ ਆਪ ਨਾ ਤਾਂ ਕੋਈ ਨਵਾਂ ਯਤਨ ਸ਼ੁਰੂ ਕਰ ਸਕੋਗੇ ਅਤੇ ਨਾ ਹੀ ਕੋਈ ਪਹਿਲਕਦਮੀ ਕਰ ਸਕੋਗੇ। 

ਧਨ : ਜਨਰਲ ਸਿਤਾਰਾ ਸਟ੍ਰਾਂਗ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਨਗੇ, ਕੰਮਕਾਜੀ ਭੱਜਦੌੜ ਪਲਾਨਿੰਗ ਫਰੂਟਫੁੱਲ  ਨਤੀਜਾ ਦੇਵੇਗੀ। 

ਮਕਰ : ਕੋਈ ਵੀ ਯਤਨ ਅਨਮੰਨੇ ਮਨ ਨਾਲ ਨਾ ਕਰੋ ਕਿਉਂਕਿ ਉਸ ਦਾ ਕੋਈ ਖਾਸ ਨਤੀਜਾ ਨਿਕਲਣ ਦੀ ਆਸ ਨਾ ਹੋਵੇਗੀ, ਵਿਅਸਤਤਾ ਬਣੀ ਰਹੇਗੀ। 

ਕੁੰਭ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਪ੍ਰਭਾਵੀ ਅਤੇ ਇਫੈਕਟਿਵ ਰੱਖੇਗਾ ਪਰ ਮਨ ’ਤੇ ਨੈਗੇਟਿਵ ਸੋਚ ਅਕਸਰ ਹਾਵੀ ਹੋ ਜਾਵੇਗੀ। 

ਮੀਨ : ਕਾਰੋਬਾਰੀ ਕੰਮਾਂ ਲਈ ਸਮਾਂ ਚੰਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ-ਮੁਸ਼ਕਲ ਹਟੇਗੀ ਪਰ ਡਿੱਗਣ ਫਿਸਲਣ ਦਾ ਡਰ।

29 ਅਕਤੂਬਰ 2023, ਐਤਵਾਰ

ਕੱਤਕ ਵਦੀ ਤਿੱਥੀ ਏਕਮ (ਰਾਤ 11.54 ਤੱਕ) ਅਤੇ ਮਗਰੋਂ ਤਿੱਥੀ ਦੂਜ। 

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ      ਤੁਲਾ ’ਚ 

ਚੰਦਰਮਾ     ਮੇਖ ’ਚ 

ਮੰਗਲ     ਤੁਲਾ ’ਚ

ਬੁੱਧ      ਤੁਲਾ ’ਚ

ਗੁਰੂ     ਮੇਖ ’ਚ 

ਸ਼ੁੱਕਰ     ਸਿੰਘ ’ਚ

ਸ਼ਨੀ    ਕੁੰਭ ’ਚ

ਰਾਹੂ     ਮੇਖ ’ਚ                                                     

ਕੇਤੂ     ਤੁਲਾ ’ਚ  

ਬਿਕ੍ਰਮੀ ਸੰਮਤ : 2080, ਕੱਤਕ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 7 (ਕੱਤਕ), ਹਿਜਰੀ ਸਾਲ 1445, ਮਹੀਨਾ : ਰਬਿ ਉਲਸਾਨੀ, ਤਰੀਕ : 13, ਸੂਰਜ ਉਦੇ ਸਵੇਰੇ 6.44 ਵਜੇ, ਸੂਰਜ ਅਸਤ ਸ਼ਾਮ 5.38 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (29-30 ਮੱਧ ਰਾਤ 4.42 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਸਿੱਧੀ (ਰਾਤ 8.01 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਕੱਤਕ ਵਦੀ ਪੱਖ ਸ਼ੁਰੂ। 

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Anmol Tagra

Content Editor

Related News