ਬ੍ਰਿਖ ਅਤੇ ਕਰਕ ਦਾ ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Monday, Oct 30, 2023 - 02:26 AM (IST)
ਮੇਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਪਬਲਿਸ਼ਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਦਿਖੇਗਾ, ਮਨ ਸੈਰ-ਸਫਰ ਲਈ ਰਾਜ਼ੀ ਰਹੇਗਾ।
ਮਿਥੁਨ : ਖਰਚਿਆਂ ਦਾ ਜ਼ੋਰ, ਜਿਹੜੇ ਖਰਚੇ ਟਾਲੇ ਜਾ ਸਕਣ, ਉਨ੍ਹਾਂ ਨੂੰ ਟਾਲ ਦੇਣਾ ਸਹੀ ਰਹੇਗਾ, ਲੈਣ-ਦੇਣ ਦੇ ਅਤੇ ਲਿਖਣ-ਪੜ੍ਹਣ ਦੇ ਕੰਮ ਵੀ ਸੁਚੇਤ ਰਹਿ ਕੇ ਨਿਪਟਾਓ।
ਕਰਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕੰਮਕਾਜੀ ਟੂਰਿੰਗ ਅਤੇ ਪਲਾਨਿੰਗ ਵੀ ਲਾਭ ਦੇਣ ਵਾਲੀ ਹੋਵੇਗੀ, ਉਂਝ ਹਰ ਪੱਖੋਂ ਬਿਹਤਰੀ ਹੋਵੇਗੀ ਅਤੇ ਸਫਲਤਾ ਮਿਲੇਗੀ।
ਸਿੰਘ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਕਿਸੇ ਅਫਸਰ ਦੇ ਸਾਫਟ ਅਤੇ ਲਚੀਲੇ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ।
ਕੰਨਿਆ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਆਪ ਦੀ ਕਿਸੇ ਸਕੀਮ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਜਨਰਲ ਹਾਲਾਤ ਬਿਹਤਰ ਬਣੇ ਰਹਿਣਗੇ।
ਤੁਲਾ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ, ਕਿਸੇ ਦੇ ਝਾਂਸੇ ’ਚ ਵੀ ਨਾ ਫਸੋ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਤਾਲਮੇਲ-ਸਦਭਾਅ ਅਤੇ ਸੁਹਿਰਦਤਾ ਬਣੀ ਰਹੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ।
ਧਨ : ਕਿਸੇ ਸਟ੍ਰਾਂਗ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਆਪ ਦੀਆਂ ਪ੍ਰੇਸ਼ਾਨੀਆਂ ਵਧ ਸਕਦੀਆਂ ਹਨ, ਉਂਝ ਵੀ ਹਰ ਪੱਖੋਂ ਸਾਵਧਾਨੀ ਵਰਤਣੀ ਸਹੀ ਰਹੇਗੀ।
ਮਕਰ : ਜਨਰਲ ਸਿਤਾਰਾ ਬਿਹਤਰ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਉਦੇਸ਼ ਮਨੋਰਥ ਸਿਰੇ ਚੜ੍ਹਨਗੇ, ਸ਼ੁੱਭ ਕੰਮਾਂ ’ਚ ਧਿਆਨ।
ਕੁੰਭ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਵੱਡੇ ਲੋਕ ਸੁਪੋਰਟਿਵ ਰਹਿਣਗੇ, ਉਹ ਆਪ ਦੀ ਗੱਲ ਧੀਰਜ ਨਾਲ ਸੁਣਨਗੇ।
ਮੀਨ : ਕਿਸੇ ਵੱਡੇ ਆਦਮੀ ਨਾਲ ਮੇਲ-ਜੋਲ, ਆਪ ਦੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਕਾਫੀ ਇੰਸਟਰੂਮੈਂਟਲ ਹੋ ਸਕਦਾ ਹੈ, ਕੰਮਕਾਜੀ ਭੱਜ-ਦੌੜ ਵੀ ਸਫਲ ਰਹੇਗੀ।
30 ਅਕਤੂਬਰ 2023, ਸੋਮਵਾਰ
ਕੱਤਕ ਵਦੀ ਤਿੱਥੀ ਦੂਜ (ਰਾਤ 10.24 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਮੇਖ ’ਚ
ਮੰਗਲ ਤੁਲਾ ’ਚ
ਬੁੱਧ ਤੁਲਾ ’ਚ
ਗੁਰੂ ਮੇਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਕੱਤਕ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 8 (ਕੱਤਕ), ਹਿਜਰੀ ਸਾਲ 1445, ਮਹੀਨਾ : ਰਬਿ ਉਲਸਾਨੀ, ਤਰੀਕ : 14, ਸੂਰਜ ਉਦੇ ਸਵੇਰੇ 6.45 ਵਜੇ, ਸੂਰਜ ਅਸਤ ਸ਼ਾਮ 5.37 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (30-31 ਅਕਤੂਬਰ ਮੱਧ ਰਾਤ 4.01 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਵਿਅਤੀਪਾਤ (ਸ਼ਾਮ 5.33 ਤੱਕ) ਅਤੇ ਮਗਰੋਂ ਯੋਗ ਵਰਿਆਨ, ਚੰਦਰਮਾ : ਮੇਖ ਰਾਸ਼ੀ ’ਤੇ (ਸਵੇਰੇ 10.28 ਤੱਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
