ਬ੍ਰਿਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Wednesday, Nov 01, 2023 - 03:17 AM (IST)
ਮੇਖ : ਸਿਤਾਰਾ ਬਾਅਦ ਦੁਪਹਿਰ ਤਕ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕੰਮਕਾਜੀ ਪਲਾਨਿੰਗ ਵੀ ਅੱਗੇ ਵਧੇਗੀ ਪਰ ਬਾਅਦ ’ਚ ਵੀ ਜਨਰਲ ਹਾਲਾਤ ਬਿਹਤਰ ਬਣੇ ਰਹਿਣਗੇ।
ਬ੍ਰਿਖ : ਕਾਰੋਬਾਰੀ ਦਸ਼ਾ ਬਿਹਤਰ, ਕੰਮਕਾਜੀ ਟੂਰਿੰਗ ਵੀ ਫਰੂਟਫੁਲ ਰਹੇਗੀ ਪਰ ਸੰਤਾਨ ਪੱਖੋਂ ਕੁਝ ਨਾ ਕੁਝ ਫਿਕਰ-ਪ੍ਰੇਸ਼ਾਨੀ ਰਹਿ ਸਕਦੀ ਹੈ।
ਮਿਥੁਨ : ਸਿਤਾਰਾ ਬਾਅਦ ਦੁਪਹਿਰ ਤਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਕਰਕ : ਸਿਤਾਰਾ ਬਾਅਦ ਦੁਪਹਿਰ ਤਕ ਆਮਦਨ ਵਾਲਾ, ਕਾਰੋਬਾਰੀ ਪਲਾਨਿੰਗ ਚੰਗਾ ਨਤੀਜਾ ਦੇਵੇਗੀ ਪਰ ਬਾਅਦ ’ਚ ਕੋਈ ਰੁਕਾਵਟ ਮੁਸ਼ਕਲ ਸਿਰ ਚੁੱਕ ਸਕਦੀ ਹੈ।
ਸਿੰਘ : ਬਾਅਦ ਦੁਪਹਿਰ ਤਕ ਕਿਸੇ ਸਰਕਾਰੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਬਿਹਤਰ ਪਰ ਬਾਅਦ ’ਚ ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜਦੌੜ ਸਿਰੇ ਚੜ੍ਹੇਗੀ।
ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਸੁਭਾਅ ’ਚ ਗੁੱਸਾ ਵਧਣ ਦਾ ਡਰ ਰਹੇਗਾ।
ਤੁਲਾ : ਸਿਤਾਰਾ ਬਾਅਦ ਦੁਪਹਿਰ ਤਕ ਪੇਟ ਲਈ ਕਮਜ਼ੋਰ ਹੈ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਪਰ ਬਾਅਦ ’ਚ ਸਮਾਂ ਬਿਹਤਰ ਬਣੇਗਾ।
ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤਕ ਕੰਮਕਾਜੀ ਕੰਮਾਂ ਲਈ ਬਿਹਤਰ ਰਹੇਗਾ ਪਰ ਬਾਅਦ ’ਚ ਸਮਾਂ ਪ੍ਰੇਸ਼ਾਨੀ ਵਾਲਾ ਬਣੇਗਾ।
ਧਨ : ਸਿਤਾਰਾ ਬਾਅਦ ਦੁਪਹਿਰ ਤਕ ਮਨ ਨੂੰ ਟੈਂਸ, ਪ੍ਰੇਸ਼ਾਨ ਅਤੇ ਡਾਵਾਂਡੋਲ ਰੱਖ ਸਕਦਾ ਹੈ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਬਿਹਤਰ ਬਣੇਗੀ।
ਮਕਰ : ਜਨਰਲ ਸਿਤਾਰਾ ਬਿਹਤਰ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ, ਵੈਸੇ ਹਰ ਫਰੰਟ ’ਤੇ ਬਿਹਤਰੀ ਹੋਵੇਗੀ ਪਰ ਬਾਅਦ ’ਚ ਸਮਾਂ ਉਲਝਣਾਂ ਵਾਲਾ ਬਣੇਗਾ।
ਕੁੰਭ : ਸਿਤਾਰਾ ਦੁਪਹਿਰ ਤਕ ਜ਼ਮੀਨੀ ਕੰਮਾਂ ਨੂੰ ਸੰਵਾਰਨ ਵਾਲਾ ਹੋਵੇਗਾ ਪਰ ਬਾਅਦ ’ਚ ਆਪ ਦੀ ਪਲਾਨਿੰਗ ਕੁਝ ਅੱਗੇ ਵਧ ਸਕਦੀ ਹੈ।
ਮੀਨ : ਜਨਰਲ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਫੈਮਿਲੀ ਫਰੰਟ ’ਤੇ ਤਣਾਤਣੀ ਰਹਿਣ ਦਾ ਡਰ ਵੀ ਰਹੇਗਾ।
1 ਨਵੰਬਰ 2023, ਬੁੱਧਵਾਰ
ਕੱਤਕ ਵਦੀ ਤਿੱਥੀ ਚੌਥ (ਰਾਤ 9.20 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਤੁਲਾ ’ਚ
ਬੁੱੱਧ ਤੁਲਾ ’ਚ
ਗੁਰੂ ਮੇਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਕੱਤਕ ਪ੍ਰਵਿਸ਼ਟੇ 16 , ਰਾਸ਼ਟਰੀ ਸ਼ਕ ਸੰਮਤ :1945, ਮਿਤੀ : 10 (ਕੱਤਕ), ਹਿਜਰੀ ਸਾਲ 1445, ਮਹੀਨਾ : ਰਬਿ ਉਲਸਾਨੀ, ਤਰੀਕ : 16 , ਸੂਰਜ ਉਦੇ ਸਵੇਰੇ 6.47 ਵਜੇ, ਸੂਰਜ ਅਸਤ ਸ਼ਾਮ 5.35 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (1-2 ਮੱਧ ਰਾਤ 4.36 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਪਰਿਧ (ਦੁਪਹਿਰ 2.06 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਸ਼ਾਮ 4.12 ਤਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਵਰਤ ਕਰਵਾ ਚੌਥ,ਕਰਕ ਚੌਥ, ਸ਼੍ਰੀ ਗਣੇਸ਼ ਚੌਥ ਵਰਤ, ਦਸ਼ਰਥ ਚੌਥ, ਪੰਜਾਬ ਹਰਿਆਣਾ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
