ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ

Monday, Nov 06, 2023 - 01:20 AM (IST)

ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ

ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਵਿਜਈ ਰੱਖੇਗਾ ਪਰ ਸ਼ਤਰੂ ਉਭਰ ਕੇ ਨੁਕਸਾਨ ਪਹੁੰਚਾਉਣ ਲਈ ਕਾਫੀ ਐਕਟਿਵ ਰਹਿਣਗੇ।

ਬ੍ਰਿਖ : ਸਿਤਾਰਾ ਦੁਪਹਿਰ ਤੱਕ ਕੰਮ-ਕਾਜੀ ਭੱਜ-ਦੌੜ ਦਾ ਸਹੀ ਨਤੀਜਾ ਦੇਵੇਗਾ ਪਰ ਬਾਅਦ ’ਚ ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਮਿਥੁਨ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਤੇਜ਼ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।

ਕਰਕ : ਸਿਤਾਰਾ ਕਾਰੋਬਾਰੀ ਕੰਮਾਂ ਲਈ ਬਿਹਤਰ, ਕੰਮਕਾਜੀ ਟੂਰਿੰਗ ਵੀ ਲਾਭਕਾਰੀ ਰਹੇਗੀ ਪਰ ਹਲਕੀ ਨੇਚਰ ਵਾਲੇ ਸਾਥੀਆਂ ਤੋਂ ਫਾਸਲਾ ਰੱਖੋ।

ਸਿੰਘ : ਸਿਤਾਰਾ ਦੁਪਹਿਰ ਤੱਕ ਠੀਕ ਨਹੀਂ, ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਜ਼ਿੰਮੇਵਾਰੀ ’ਚ ਫਸੋ ਪਰ ਬਾਅਦ ’ਚ ਜਨਰਲ ਸਿਤਾਰਾ ਸੁਧਰੇਗਾ।

ਕੰਨਿਆ : ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ’ਚ ਲਾਭ ਅਤੇ ਸਫਲਤਾ ਦੇਵੇਗਾ ਪਰ ਬਾਅਦ ’ਚ ਕਿਸੇ ਪੰਗੇ ਦੇ ਉਭਰਣ ਦਾ ਡਰ।

ਤੁਲਾ : ਸਿਤਾਰਾ ਦੁਪਹਿਰ ਤੱਕ ਕਿਸੇ ਉਲਝੇ ਸਰਕਾਰੀ ਕੰਮ ਨੂੰ ਸੰਵਾਰਨ ਵਾਲਾ ਪਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਹੋਵੇਗਾ।

ਬ੍ਰਿਸ਼ਚਕ : ਸਿਤਾਰਾ ਦੁਪਹਿਰ ਤੱਕ ਇਰਾਦਿਆਂ-ਉਦੇਸ਼ਾਂ ’ਚ ਸਫਲਤਾ ਦੇਣ ਵਾਲਾ, ਫਿਰ ਬਾਅਦ ’ਚ ਮਨੋਬਲ ’ਚ ਮਜ਼ਬੂਤੀ ਵਧੇਗੀ, ਪ੍ਰਭਾਵ-ਦਬਦਬਾ ਵਧੇਗਾ।

ਧਨ : ਸਿਤਾਰਾ ਦੁਪਹਿਰ ਤੱਕ ਪੇਟ ਲਈ ਠੀਕ ਨਹੀਂ, ਸਫਰ ਵੀ ਟੈਨਸ਼ਨ-ਪ੍ਰੇਸ਼ਾਨੀ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਮਕਰ : ਸਿਤਾਰਾ ਦੁਪਹਿਰ ਤੱਕ ਕੰਮ-ਕਾਜੀ ਦਸ਼ਾ ਠੀਕ ਰੱਖੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਆਪੋਜ਼ਿਟ ਹਾਲਾਤ ਨਾਲ ਨਿਪਟਣਾ ਪੈ ਸਕਦਾ ਹੈ।

ਕੁੰਭ : ਸਿਤਾਰਾ ਦੁਪਹਿਰ ਤੱਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਵੈਰ ਵਿਰੋਧ ਨਾਲ ਨਿਪਟਣਾ ਪੈ ਸਕਦਾ ਹੈ ਪਰ ਬਾਅਦ ’ਚ ਅਰਥ ਦਸ਼ਾ ਸੁਧਰੇਗੀ।

ਮੀਨ : ਸਿਤਾਰਾ ਦੁਪਹਿਰ ਤੱਕ ਬਿਹਤਰ, ਪਲਾਨਿੰਗ-ਪ੍ਰੋਗਰਾਮਿੰਗ ਸਿਰੇ ਚੜ੍ਹੇਗੀ ਪਰ ਬਾਅਦ ’ਚ ਮਾਨਸਿਕ ਤਣਾਅ-ਟੈਨਸ਼ਨ, ਪ੍ਰੇਸ਼ਾਨੀ ਵਧੇਗੀ, ਹਰ ਫਰੰਟ ’ਤੇ ਚੌਕਸੀ ਰੱਖਣੀ ਹੋਵੇਗੀ।

6 ਨਵੰਬਰ 2023, ਸੋਮਵਾਰ

ਕੱਤਕ ਵਦੀ ਤਿੱਥੀ ਨੌਮੀ (6-7 ਮੱਧ ਰਾਤ 5.51 ਤੱਕ) ਅਤੇ ਮਗਰੋਂ ਤਿੱਥੀ ਦਸ਼ਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਕਰਕ ’ਚ

ਮੰਗਲ ਤੁਲਾ ’ਚ

ਬੁੱਧ ਤੁਲਾ ’ਚ

ਗੁਰੂ ਮੇਖ ’ਚ

ਸ਼ੁੱਕਰ ਕੰਨਿਆ ’ਚ

ਸ਼ਨੀ ਕੁੰਭ ’ਚ

ਰਾਹੂ ਮੀਨ ’ਚ       

ਕੇਤੂ ਕੰਨਿਆ ’ਚ

ਬਿਕ੍ਰਮੀ ਸੰਮਤ : 2080, ਕੱਤਕ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 15 (ਕੱਤਕ), ਹਿਜਰੀ ਸਾਲ 1445, ਮਹੀਨਾ : ਰਬਿ ਉਲਸਾਨੀ, ਤਰੀਕ : 21, ਸੂਰਜ ਉਦੇ ਸਵੇਰੇ 6.51 ਵਜੇ, ਸੂਰਜ ਅਸਤ ਸ਼ਾਮ 5.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (ਦੁਪਹਿਰ 1.23 ਤੱਕ) ਅਤੇ ਮਗਰੋਂ ਨਕਸ਼ੱਤਰ ਮੱਘਾ, ਯੋਗ : ਸ਼ੁਕਲ (ਦੁਪਹਿਰ 2.25 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਕਰਕ ਰਾਸ਼ੀ ’ਤੇ (ਦੁਪਹਿਰ 1.23 ਤੱਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦੁਪਹਿਰ 1.23 ਤੱਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Mukesh

Content Editor

Related News