ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Saturday, Nov 11, 2023 - 02:09 AM (IST)

ਮੇਖ : ਸਿਤਾਰਾ ਦੁਪਹਿਰ ਤਕ ਅਹਿਤਿਆਤ ਅਤੇ ਨੁਕਸਾਨ ਵਾਲਾ, ਇਸ ਲਈ ਹਰ ਪੱਖੋਂ ਸੁਚੇਤ ਰਹੋ, ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਬ੍ਰਿਖ : ਸਿਤਾਰਾ ਦੁਪਹਿਰ ਤਕ ਮਨ ਨੂੰ ਅਪਸੈੱਟ, ਅਸ਼ਾਂਤ, ਪ੍ਰੇਸ਼ਾਨ ਰੱਖਣ ਵਾਲਾ ਹੈ ਪਰ ਬਾਅਦ ’ਚ ਵੈਰ- ਵਿਰੋਧ ਜਾਗ ਸਕਦਾ ਹੈ, ਸਫਰ ਵੀ ਨਾ ਕਰੋ।
ਮਿਥੁਨ : ਸਿਤਾਰਾ ਦੁਪਹਿਰ ਤਕ ਅਦਾਲਤੀ-ਜ਼ਮੀਨੀ ਕੰਮਾਂ ਲਈ ਕਮਜ਼ੋਰ, ਕੋਈ ਵੀ ਕੰਮ ਸਿਰੇ ਨਾ ਚੜ੍ਹੇਗਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।
ਕਰਕ : ਸਿਤਾਰਾ ਦੁਪਹਿਰ ਤਕ ਘਟੀਆ ਲੋਕਾਂ ਤੋਂ ਪ੍ਰੇਸ਼ਾਨੀ ਦੇਣ ਵਾਲਾ, ਇਸ ਲਈ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ ਪਰ ਬਾਅਦ ’ਚ ਸਮਾਂ ਸਫਲਤਾ ਵਾਲਾ ਬਣੇਗਾ।
ਸਿੰਘ : ਸਿਤਾਰਾ ਜਨਰਲ ਤੌਰ ’ਤੇ ਮਜ਼ਬੂਤ, ਜਿਹੜਾ ਕਾਰੋਬਾਰ ਸਮੇਤ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰੱਖੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਕੰਨਿਆ : ਕਾਰੋਬਾਰੀ ਟੂਰਿੰਗ, ਪਲਾਨਿੰਗ, ਪ੍ਰੋਗਰਾਮਿੰਗ ਲਈ ਸਮਾਂ ਚੰਗਾ ਪਰ ਮਨ ’ਤੇ ਗਲਤ, ਨੈਗਟਿਵ ਸੋਚ ਦਾ ਪ੍ਰਭਾਅ ਬਣਿਆ ਰਹੇਗਾ।
ਤੁਲਾ : ਸਮਾਂ ਦੁਪਹਿਰ ਤਕ ਨੁਕਸਾਨ ਵਾਲਾ, ਲੇਣ-ਦੇਣ ਦੇ ਕੰਮ ਵੀ ਅਹਿਤਿਆਤ ਨਾਲ ਕਰੋ ਪਰ ਬਾਅਦ ’ਚ ਸਫਲਤਾ ਦੇਣ ਵਾਲਾ ਸਮਾਂ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤਕ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ ਪਰ ਬਾਅਦ ’ਚ ਪੰਗਿਆਂ, ਝਮੇਲਿਆਂ ਦੇ ਉਭਰਨ ਦਾ ਡਰ ਰਹੇਗਾ।
ਧਨ : ਸਿਤਾਰਾ ਦੁਪਹਿਰ ਤਕ ਸਰਕਾਰੀ ਕੰਮਾਂ ’ਚ ਮੁਸ਼ਕਿਲਾਂ ਵਾਲਾ, ਮਾਣ-ਸਨਮਾਨ ਨੂੰ ਵੀ ਠੇਸ ਲੱਗਣ ਦਾ ਡਰ ਰਹੇਗਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ।
ਮਕਰ : ਸਿਤਾਰਾ ਦੁਪਹਿਰ ਤਕ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਵਿਅਸਤਤਾ ਰੱਖੇਗਾ ਪਰ ਬਾਅਦ ’ਚ ਸਰਕਾਰੀ ਕੰਮਾਂ ਲਈ ਸਮਾਂ ਬਿਹਤਰ ਬਣੇਗਾ।
ਕੁੰਭ : ਸਿਤਾਰਾ ਦੁਪਹਿਰ ਤਕ ਪੇਟ ਲਈ ਕਮਜ਼ੋਰ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖੋ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।
ਮੀਨ : ਸਿਤਾਰਾ ਦੁਪਹਿਰ ਤਕ ਕਾਰੋਬਾਰੀ ਤੌਰ ’ਤੇ ਚੰਗਾ, ਜ਼ੋਰ ਲਗਾਉਣ ’ਤੇ ਸਫਲਤਾ ਮਿਲੇਗੀ ਪਰ ਬਾਅਦ ’ਚ ਸਮਾਂ ਪੇਟ ਲਈ ਕਮਜ਼ੋਰ ਬਣੇਗਾ।
11 ਨਵੰਬਰ 2023, ਸ਼ਨੀਵਾਰ
ਕੱਤਕ ਵਦੀ ਤਿਥੀ ਤਰੋਦਸ਼ੀ (ਦੁਪਿਹਰ 1.58 ਤਕ) ਅਤੇ ਮਗਰੋਂ ਤਿਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਕੰਨਿਆ ’ਚ
ਮੰਗਲ ਤੁਲਾ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਮੇਖ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਕੱਤਕ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 20 (ਕੱਤਕ), ਹਿਜਰੀ ਸਾਲ 1445, ਮਹੀਨਾ : ਰਬਿ ਉਲਸਾਨੀ, ਤਰੀਕ : 26, ਸੂਰਜ ਉਦੇ ਸਵੇਰੇ 6.55 ਵਜੇ, ਸੂਰਜ ਅਸਤ ਸ਼ਾਮ 5.28 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿੱਤਰਾ (11-12 ਮੱਧ ਰਾਤ 1.47 ਤੱਕ) ਅਤੇ ਮਗਰੋਂ ਨਕਸ਼ੱਤਰ ਸੁਵਾਤੀ, ਯੋਗ : ਪ੍ਰੀਤੀ (ਸ਼ਾਮ 4.58 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਕੰਨਿਆ ਰਾਸ਼ੀ ’ਤੇ (ਦੁਪਹਿਰ 1.02 ਤਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਵੇਗੀ (ਦੁਪਹਿਰ 1.58 ਤੋਂ ਲੈ ਕੇ 11-12 ਮੱਧ ਰਾਤ 2.22 ਤਕ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ, ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਹਨੂਮਾਨ ਜਯੰਤੀ (ਉੱਤਰ ਭਾਰਤ), ਸ਼੍ਰੀ ਧਨਵੰਤਰੀ ਜਯੰਤੀ, ਮਾਸਿਕ ਸ਼ਿਵਰਾਤਰੀ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)