ਮੇਖ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Tuesday, Nov 14, 2023 - 01:44 AM (IST)

ਮੇਖ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

ਮੇਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਸਫਰ ਵੀ ਕਰਨਾ ਨਹੀਂ ਚਾਹੀਦਾ, ਕਿਉਂਕਿ ਉਹ ਨੁਕਸਾਨ ਪ੍ਰੇਸ਼ਾਨੀ ਵਾਲਾ ਹੋਵੇਗਾ।

ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ’ਚ ਸਫਲਤਾ ਤਾਂ ਮਿਲੇਗੀ ਪਰ ਹਰ ਕੋਸ਼ਿਸ਼ ਲਈ ਭਰਪੂਰ ਜ਼ੋਰ ਲਗਾਉਣਾ ਸਹੀ ਰਹੇਗਾ।

ਮਿਥੁਨ : ਕਮਜ਼ੋਰ ਦਿਸਣ ਵਾਲੇ ਸ਼ਤਰੂ ਨੂੰ ਵੀ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨਾ ਠੀਕ ਰਹੇਗੀ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਕਰਕ : ਸੰਤਾਨ ਦਾ ਰੁਖ ਨਾਨ ਕੋ-ਆਪ੍ਰੇਟਿਵ ਰਹੇਗਾ, ਇਸ ਲਈ ਉਹ ਸ਼ਾਇਦ ਹਰ ਮਾਮਲੇ ’ਚ ਆਪ ਦਾ ਸਾਥ ਨਾ ਦੇ ਸਕੇਗੀ।

ਸਿੰਘ : ਕੋਰਟ ਕਚਹਿਰੀ ਦੇ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਅਦਾਲਤ ’ਚ ਜਾਣ ਤੋਂ ਬਚਣਾ ਚਾਹੀਦਾ ਹੈ, ਮਾਣ-ਸਨਮਾਨ ਨੂੰ ਵੀ ਠੇਸ ਲੱਗਣ ਦਾ ਡਰ।

ਕੰਨਿਆ : ਹਲਕੀ ਨੇਚਰ ਅਤੇ ਸੋਚ ਵਾਲੇ ਸਾਥੀਆਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ ਪਰ ਕੰਮਕਾਜੀ ਕੰਮਾਂ ਦੀ ਦਸ਼ਾ ਠੀਕ-ਠਾਕ ਰਹੇਗੀ।

ਤੁਲਾ : ਧਨ ਦਾ ਠਹਿਰਾਅ ਘੱਟ, ਇਸ ਲਈ ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਰਹਿਣਗੇ।

ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਈ ਵੀ ਯਤਨ ਹਲਕੇ ਮਨ ਨਾਲ ਨਾ ਕਰੋ ਕਿਉਂਕਿ ਉਸ ਦੇ ਸਿਰੇ ਚੜ੍ਹਣ ਦੀ ਆਸ ਨਾ ਹੋਵੇਗੀ।

ਧਨ : ਸਿਤਾਰਾ ਧਨ ਹਾਨੀ ਵਾਲਾ, ਲੈਣ-ਦੇਣ ਦਾ ਕੰਮ ਅਤੇ ਲਿਖਣ-ਪੜ੍ਹਨ ਦਾ ਕੰਮ ਸੁਚੇਤ ਰਹਿ ਕੇ ਕਰਨਾ ਸਹੀ ਰਹੇਗਾ, ਸਫਰ ਵੀ ਨਾ ਕਰਨਾ ਸਹੀ ਰਹੇਗਾ।

ਮਕਰ : ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਰੁਕਾਵਟ ਮੁਸ਼ਕਲ ਹੱਲ ਹੋਵੇਗੀ, ਕੰਮਕਾਜੀ ਭੱਜ-ਦੌੜ ਵੀ ਚੰਗੀ ਰਿਟਰਨ ਦੇਵੇਗੀ।

ਕੁੰਭ : ਸਰਕਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਕੋਈ ਵੀ ਸਰਕਾਰੀ ਕੰਮ ਹੱਥ ’ਚ ਨਾ ਲੈਣਾ ਸਹੀ ਰਹੇਗਾ।

ਮੀਨ : ਮਨ ਅਤੇ ਬੁੱਧੀ ’ਤੇ ਗਲਤ ਅਤੇ ਨੈਗੇਟਿਵ ਸੋਚ ਪ੍ਰਭਾਵੀ ਰਹੇਗੀ, ਇਸ ਲਈ ਧਿਆਨ ਰੱਖੋ ਕਿ ਆਪ ਪੱਖੋਂ ਕੋਈ ਗਲਤ ਕੰਮ ਨਾ ਹੋ ਜਾਵੇ।

14 ਨਵੰਬਰ 2023, ਮੰਗਲਵਾਰ

ਕੱਤਕ ਸੁਦੀ ਤਿੱਥੀ ਏਕਮ (ਬਾਅਦ ਦੁਪਹਿਰ 2.37 ਤੱਕ) ਅਤੇ ਮਗਰੋਂ ਤਿੱਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਬ੍ਰਿਸ਼ਚਕ ’ਚ

ਮੰਗਲ ਤੁਲਾ ’ਚ

ਬੁੱਧ ਬ੍ਰਿਸ਼ਚਕ ’ਚ

ਗੁਰੂ ਮੇਖ ’ਚ

ਸ਼ੁੱਕਰ ਕੰਨਿਆ ’ਚ

ਸ਼ਨੀ ਕੁੰਭ ’ਚ

ਰਾਹੂ ਮੀਨ ’ਚ

ਕੇਤੂ ਕੰਨਿਆ ’ਚ

ਬਿਕ੍ਰਮੀ ਸੰਮਤ : 2080, ਕੱਤਕ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 23 (ਕੱਤਕ), ਹਿਜਰੀ ਸਾਲ 1445, ਮਹੀਨਾ : ਰਬਿ ਉਲਸਾਨੀ, ਤਰੀਕ : 29, ਸੂਰਜ ਉਦੇ ਸਵੇਰੇ 6.58 ਵਜੇ, ਸੂਰਜ ਅਸਤ ਸ਼ਾਮ 5.26 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (14-15 ਮੱਧ ਰਾਤ 3.24 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਸ਼ੋਭਨ (ਦੁਪਹਿਰ 1.56 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), 14-15 ਮੱਧ ਰਾਤ 3.24 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਕੱਤਕ ਸੁਦੀ ਪੱਖ ਸ਼ੁਰੂ, ਜਵਾਹਰ ਲਾਲ ਨਹਿਰੂ ਜਯੰਤੀ, ਵਿਸ਼ਵ ਡਾਇਬਟੀਜ਼ ਡੇ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Anmol Tagra

Content Editor

Related News