ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Saturday, Nov 18, 2023 - 04:12 AM (IST)

ਮੇਖ : ਰਾਜਕੀ ਕੰਮਾਂ ਲਈ ਆਪ ਦੇ ਯਤਨ ਆਸਾਨੀ ਨਾਲ ਸਿਰੇ ਚੜ੍ਹਣਗੇ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ, ਸ਼ਤਰੂ ਆਪ ਦੇ ਅੱਗੇ ਠਹਿਰ ਨਾ ਸਕਣਗੇ।
ਬ੍ਰਿਖ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਥਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਜਨਰਲ ਹਾਲਾਤ ਨਾਰਮਲ ਬਣੇ ਰਹਿਣਗੇ।
ਮਿਥੁਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁਕੇ ਅਤੇ ਆਲਤੂ-ਫਾਲਤੂ ਚੀਜ਼ਾਂ ਖਾਣ-ਪੀਣ ਤੋਂ ਬਚਣਾ ਸਹੀ ਰਹੇਗਾ ਪਰ ਅਰਥ ਦਸ਼ਾ ਪਹਿਲੇ ਦੀ ਤਰ੍ਹਾਂ ਬਣੀ ਰਹੇਗੀ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਹਰ ਮਾਮਲੇ ਦੇ ਪ੍ਰਤੀ ਦੋਨੋਂ ਪਤੀ-ਪਤਨੀ ਦੀ ਇਕੋ ਜਿਹੀ ਸੋਚ ਅਪਰੋਚ ਰਹੇਗੀ।
ਸਿੰਘ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰਨਾ ਸਹੀ ਰਹੇਗਾ ਕਿਉਂਕਿ ਜਨਰਲ ਸਿਤਾਰਾ ਕਮਜ਼ੋਰ, ਸਫਰ ਦਾ ਪ੍ਰੋਗਰਾਮ ਵੀ ਬਣਾਉਣਾ ਸਹੀ ਰਹੇਗਾ।
ਕੰਨਿਆ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧ ਸਕਦੀ ਹੈ, ਇਸ ਲਈ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਤੁਲਾ : ਅਦਾਲਤੀ ਕੰਮਾਂ ਲਈ ਸਿਤਾਰਾ ਮਜ਼ਬੂਤ, ਵੱਡੇ ਲੋਕ ਮਿਹਰਬਾਨ ਅਤੇ ਸੁਪੋਰਟਿਵ ਰਹਿਣਗੇ, ਜਨਰਲ ਤੌਰ ’ਤੇ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਬ੍ਰਿਸ਼ਚਕ : ਆਪ ਆਪਣੇ ਹਿੰਮਤੀ ਅਤੇ ਉਤਸ਼ਾਹੀ ਮਨ ਕਰ ਕੇ ਹਰ ਕੰਮ ਨੂੰ ਹੱਥ ’ਚ ਲੈਣ ਦਾ ਜੋਖਮ ਉਠਾ ਸਕੋਗੇ, ਵਿਅਸਤਤਾ ਵੀ ਬਣੀ ਰਹੇਗੀ।
ਧਨ : ਵ੍ਹੀਕਲਜ਼ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲਣ ਦੀ ਆਸ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।
ਕੁੰਭ : ਕਿਉਂਕਿ ਸਿਤਾਰਾ ਕਮਜ਼ੋਰ ਹੈ, ਇਸ ਲਈ ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੇ ਝਾਂਸੇ ’ਚ ਫਸੋ।
ਮੀਨ : ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਬਾਧਾ ਮੁਸ਼ਕਲ ਹਟੇਗੀ, ਕੰਮਕਾਜੀ ਟੂਰਿੰਗ ਵੀ ਫਰੂਟਫੁਲ ਰਹੇਗੀ।
18 ਨਵੰਬਰ 2023, ਸ਼ਨੀਵਾਰ
ਕੱਤਕ ਸੁਦੀ ਤਿੱਥੀ ਪੰਚਮੀ (ਸਵੇਰੇ 9.19 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਮਕਰ ’ਚ
ਮੰਗਲ ਬ੍ਰਿਸ਼ਚਕ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਮੇਖ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਮੱਘਰ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 27 (ਕੱਤਕ), ਹਿਜਰੀ ਸਾਲ 1445, ਮਹੀਨਾ : ਜਮਾਦਿ ਉਲ ਅੱਵਲ ਤਰੀਕ : 3, ਸੂਰਜ ਉਦੇ ਸਵੇਰੇ 7.01 ਵਜੇ, ਸੂਰਜ ਅਸਤ ਸ਼ਾਮ 5.24 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਖਾੜਾ (18-19 ਮੱਧ ਰਾਤ 12.07 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਗੰਡ (18-19 ਮੱਧ ਰਾਤ 2.17) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ), ਪੁਰਬ, ਦਿਵਸ ਅਤੇ ਤਿਉਹਾਰ : ਗਿਆਨ ਪੰਚਮੀ (ਜੈਨ), ਜਯਾ ਪੰਚਮੀ, ਸੌਭਾਗਿਆ ਪੰਚਮੀ। 18-19 ਨਵੰਬਰ-ਸੂਰਜ ਛੱਠ ਪੁਰਬ (ਬਿਹਾਰ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)