ਕਰਕ ਰਾਸ਼ੀ ਵਾਲੇ ਸਿਹਤ ਦਾ ਰੱਖਣ ਖਾਸ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Monday, Nov 20, 2023 - 02:39 AM (IST)

ਮੇਖ : ਲੋਹਾ-ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਹਾਰਡਵੇਅਰ, ਸਰੀਏ ਆਦਿ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਬ੍ਰਿਖ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਵੀ ਆਪ ਦੇ ਪ੍ਰਤੀ ਨਰਮ ਰੁਖ ਰੱਖਣਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।

ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਪੱਖੋਂ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਸ਼ਤਰੂ ਕਮਜ਼ੋਰ ਅਤੇ ਤੇਜਹੀਣ ਰਹਿਣਗੇ, ਕੰਮਕਾਜੀ ਭੱਜ-ਦੌੜ ਰਹੇਗੀ।

ਕਰਕ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣਾ-ਪੀਣਾ ਲਿਮਿਟ ’ਚ ਕਰਨਾ ਸਹੀ ਰਹੇਗਾ, ਆਪਣੇ ਆਪ ਨੂੰ ਦੂਜਿਆਂ ਦੇ ਝਮੇਲਿਆਂ ਤੋਂ ਬਚਾ ਕੇ ਰਹੋ।

ਸਿੰਘ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਵੀ ਤਾਲਮੇਲ, ਸਦਭਾਅ ਬਣਿਆ ਰਹੇਗਾ।

ਕੰਨਿਆ : ਕਿਉਂਕਿ ਸ਼ਤਰੂ ਉਭਰਦੇ ਸਿਮਟਦੇ ਰਹਿ ਸਕਦੇ ਹਨ, ਇਸ ਲਈ ਦੁਸ਼ਮਣਾਂ ਨਾਲ ਮਜ਼ਬੂਤੀ ਨਾਲ ਨਿਪਟਣਾ ਸਹੀ ਰਹੇਗਾ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।

ਤੁਲਾ : ਸੰਤਾਨ ਸਾਥ ਦੇਵੇਗੀ, ਤਾਲਮੇਲ ਰੱਖੇਗੀ ਅਤੇ ਆਪ ਦੇ ਕਿਸੇ ਉਲਝੇ ਕੰਮ ਨੂੰ ਸੈਟਲ ਕਰਵਾਉਣ ਲਈ ਬਹੁਤ ਐਕਟਿਵ ਅਤੇ ਇੰਸਟਰੂਮੈਂਟਲ ਰਹੇਗੀ।

ਬ੍ਰਿਸ਼ਚਕ : ਕੋਰਟ ਕਚਹਿਰੀ ’ਚ ਜਾਣ ’ਤੇ ਨਾ ਸਿਰਫ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੀ ਹੋਵੇਗੀ ਸਗੋਂ ਆਪ ਦੇ ਪੱਖ ਨੂੰ ਚੰਗੀ ਤਰ੍ਹਾਂ ਸਮਝਿਆ ਵੀ ਜਾਵੇਗਾ।

ਧਨ : ਮਿੱਤਰ, ਵੱਡੇ ਲੋਕ ਸੁਪੋਰਟਿਵ ਅਤੇ ਹਮਦਰਦਾਨਾ ਰੁਖ ਰੱਖਣਗੇ, ਤੇਜ ਪ੍ਰਭਾਵ ਬਣਿਆ ਰਹੇਗਾ, ਕੰਮਕਾਜੀ ਤੌਰ ’ਤੇ ਵੀ ਆਪ ਐਕਟਿਵ ਰਹੋਗੇ।

ਮਕਰ : ਗੱਡੀਆਂ ਦੀ ਸੇਲ-ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।

ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।

ਮੀਨ : ਕਿਉਂਕਿ ਸਮਾਂ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਨਾ ਲੈਣਾ ਸਹੀ ਰਹੇਗਾ।

20 ਨਵੰਬਰ 2023, ਸੋਮਵਾਰ

ਕੱਤਕ ਸੁਦੀ ਤਿੱਥੀ ਅਸ਼ਟਮੀ (20-21 ਮੱਧ ਰਾਤ 3.17 ਤੱਕ) ਅਤੇ ਮਗਰੋਂ ਤਿੱਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਮਕਰ ’ਚ

ਮੰਗਲ ਬ੍ਰਿਸ਼ਚਕ ’ਚ

ਬੁੱਧ ਬ੍ਰਿਸ਼ਚਕ ’ਚ

ਗੁਰੂ ਮੇਖ ’ਚ

ਸ਼ੁੱਕਰ ਕੰਨਿਆ ’ਚ

ਸ਼ਨੀ ਕੁੰਭ ’ਚ

ਰਾਹੂ ਮੀਨ ’ਚ                                                 

ਕੇਤੂ ਕੰਨਿਆ ’ਚ

ਬਿਕ੍ਰਮੀ ਸੰਮਤ : 2080, ਮੱਘਰ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 29 (ਕੱਤਕ), ਹਿਜਰੀ ਸਾਲ 1445, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 5, ਸੂਰਜ ਉਦੇ ਸਵੇਰੇ 7.03 ਵਜੇ, ਸੂਰਜ ਅਸਤ ਸ਼ਾਮ 5.23 ਵਜੇ (ਜਲੰਧਰ ਟਾਈਮ), ਨਕਸ਼ੱਤਰ : ਧਨਿਸ਼ਠਾ (ਰਾਤ 9.26 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਧਰੁਵ (ਰਾਤ 8.35 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਮਕਰ ਰਾਸ਼ੀ ’ਤੇ (ਸਵੇਰੇ 10.08 ਤੱਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (ਸਵੇਰੇ 10.08 ’ਤੇ), ਭਦਰਾ ਰਹੇਗੀ (ਸ਼ਾਮ 4.20 ਤੱਕ) ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਗੋਪ ਅਸ਼ਟਮੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Anmol Tagra

Content Editor

Related News