ਮਕਰ ਰਾਸ਼ੀ ਵਾਲਿਆਂ ਨੂੰ ਹੋ ਸਕਦੈ ਧਨ ਲਾਭ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Tuesday, Nov 21, 2023 - 04:35 AM (IST)
ਮੇਖ : ਵ੍ਹੀਕਲਜ਼ ਦੀ ਸੇਲ ਪਰਚੇਜ਼ ਅਤੇ ਲੋਹੇ ਦੀ ਸਕ੍ਰੈਪ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਕਿਸੇ ਅਫਸਰ ਦੇ ਸਾਫਟ ਅਤੇ ਹੈਲਪਿੰਗ ਰੁਖ ਕਰ ਕੇ ਆਪ ਦੀ ਕੋਈ ਸਰਕਾਰੀ ਸਮੱਸਿਆ ਹੱਲ ਹੋ ਸਕਦੀ ਹੈ, ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਇਫੈਕਟਿਵ ਰਹੋਗੇ।
ਮਿਥੁਨ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ’ਚ ਕੁਝ ਖਰਾਬੀ ਰਹੇਗੀ, ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ ਅਤੇ ਲਿਹਾਜ਼ਦਾਰ ਬਣੇ ਰਹਿਣਗੇ।
ਕੰਨਿਆ : ਕਮਜ਼ੋਰ ਮਨੋਬਲ ਅਤੇ ਡਰੀ ਡਰੀ ਮਨ ਸਥਿਤੀ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਨਾ ਕਰ ਸਕੋਗੇ, ਨੁਕਸਾਨ ਦਾ ਵੀ ਡਰ।
ਤੁਲਾ : ਜਨਰਲ ਸਿਤਾਰਾ ਮਜ਼ਬੂਤ, ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ-ਮੁਸ਼ਕਲ ਹਟ ਸਕਦੀ ਹੈ, ਇੱਜ਼ਤ-ਮਾਣ ਦੀ ਪ੍ਰਾਪਤੀ।
ਬ੍ਰਿਸ਼ਚਕ : ਪ੍ਰਾਪਰਟੀ ਦੇ ਕਿਸੇ ਕੰਮ ’ਚੋਂ ਕੋਈ ਰੁਕਾਵਟ-ਮੁਸ਼ਕਲ ਪੇਸ਼ ਆ ਰਹੀ ਹੋਵੇ ਤਾਂ ਯਤਨ ਕਰ ਲਓ, ਉਸ ਕੰਮ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।
ਧਨ : ਉਤਸ਼ਾਹ, ਹਿੰਮਤ ਅਤੇ ਕੰਮ-ਕਾਜੀ ਭੱਜ-ਦੌੜ ਬਣੀ ਰਹੇਗੀ, ਆਪ ਆਪਣੇ ਕੰਮਾਂ ਨੂੰ ਨਿਪਟਾਉਣ ਲਈ ਬਹੁਤ ਐਕਟਿਵ ਰਹੋਗੇ।
ਮਕਰ : ਸਿਤਾਰਾ ਧਨ ਲਾਭ ਲਈ ਚੰਗਾ, ਕੰਮਕਾਜੀ ਭੱਜ-ਦੌੜ ਅਤੇ ਪਲਾਨਿੰਗ- ਪ੍ਰੋਗਰਾਮਿੰਗ ਚੰਗਾ ਨਤੀਜਾ ਦੇਵੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ, ਪ੍ਰੋਗਰਾਮਾਂ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਮੀਨ : ਸਮਾਂ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਵਾਲਾ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਨੁਕਸਾਨ ਦਾ ਡਰ।
21 ਨਵੰਬਰ 2023, ਮੰਗਲਵਾਰ
ਕੱਤਕ ਸੁਦੀ ਤਿੱਥੀ ਨੌਮੀ (21-22 ਮੱਧ ਰਾਤ 1.10 ਤੱਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਕੁੰਭ ’ਚ
ਮੰਗਲ ਬ੍ਰਿਸ਼ਚਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਮੇਖ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਮੱਘਰ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 30 (ਕੱਤਕ), ਹਿਜਰੀ ਸਾਲ 1445, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 6, ਸੂਰਜ ਉਦੇ ਸਵੇਰੇ 7.04 ਵਜੇ, ਸੂਰਜ ਅਸਤ ਸ਼ਾਮ 5.23 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (ਰਾਤ 8.01 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਵਿਆਘਾਤ (ਸ਼ਾਮ 5.40 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਉੱਤਰਾ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਅਕਸ਼ੈ ਨੌਮੀ, ਕੁੰਸ਼ਮਾਂਡ ਨੌਮੀ, ਆਂਵਲਾ ਨੌਮੀ, ਆਰੋਗਿਆ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)