ਸਿੰਘ ਰਾਸ਼ੀ ਵਾਲੇ ਖਾਣ-ਪੀਣ ਦਾ ਰੱਖੋ ਖ਼ਾਸ ਖ਼ਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Friday, Nov 24, 2023 - 05:06 AM (IST)

ਮੇਖ : ਸਿਤਾਰਾ ਬਾਅਦ ਦੁਪਹਿਰ ਤੱਕ ਨੁਕਸਾਨ ਅਤੇ ਅਹਿਤਿਆਤ ਪ੍ਰੇਸ਼ਾਨੀ ਵਾਲਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਕਦਮ ਬੜ੍ਹਤ ਅਤੇ ਬਿਹਤਰੀ ਵੱਲ ਰਹੇਗਾ।

ਬ੍ਰਿਖ : ਸਿਤਾਰਾ ਬਾਅਦ ਦੁਪਹਿਰ ਤੱਕ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕੰਮਕਾਜੀ ਟੂਰਿੰਗ  ਫਰੂਟਫੁੱਲ ਰਹੇਗੀ ਪਰ ਬਾਅਦ ’ਚ ਆਪੋਜ਼ਿਟ ਹਾਲਾਤ ਬਣਨਗੇ।

ਮਿਥੁਨ : ਸਿਤਾਰਾ ਬਾਅਦ ਦੁਪਹਿਰ ਤੱਕ ਸਫਲਤਾ ਅਤੇ ਇੱਜ਼ਤ -ਮਾਣ ਦੇਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਮੋਰਚੇ ’ਤੇ ਕਦਮ ਬੜ੍ਹਤ ਵੱਲ।

ਕਰਕ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਅਾਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ -ਵਿਜਈ ਰੱਖੇਗਾ ਪਰ ਢਈਏ ਕਰ ਕੇ ਸਿਹਤ ਡਿਸਟਰਬ  ਰਹਿ ਸਕਦੀ ਹੈ।

ਸਿੰਘ : ਸਿਤਾਰਾ ਬਾਅਦ ਦੁਪਹਿਰ ਤੱਕ ਪੇਟ ਨੂੰ ਵਿਗਾੜਣ ਅਤੇ ਨੁਕਸਾਨ ਦੇਣ ਵਾਲਾ ਪਰ ਬਾਅਦ ’ਚ ਇਰਾਦਿਆਂ ’ਚ ਮਜ਼ਬੂਤੀ ਅਤੇ ਸਫਲਤਾ ਵਾਲਾ ਸਮਾਂ।

ਕੰਨਿਆ : ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਨੂੰ ਬਿਹਤਰ ਰੱਖਣ ਵਾਲਾ ਹੋਵੇਗਾ ਪਰ ਬਾਅਦ ’ਚ ਸੀਮਾ  ’ਚ ਖਾਣਾ-ਪੀਣਾ ਕਰਨਾ ਸਹੀ ਰਹੇਗਾ।

ਤੁਲਾ : ਸਿਤਾਰਾ ਬਾਅਦ ਦੁਪਹਿਰ ਤੱਕ ਮਨ ਨੂੰ ਅਸ਼ਾਂਤ, ਪ੍ਰੇਸ਼ਾਨ, ਡਿਸਟਰਬ ਰੱਖਣ ਵਾਲਾ ਹੋਵੇਗਾ ਪਰ ਬਾਅਦ ’ਚ ਜਨਰਲ ਤੌਰ ’ਤੇ ਸਫਲਤਾ ਮਿਲੇਗੀ।

ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਧਾਰਮਿਕ ਕੰਮਾਂ ’ਚ ਰੂਚੀ ਪਰ ਬਾਅਦ ’ਚ ਵਿਰੋਧ ਪੱਖ ਦੀ ਅਣਦੇਖੀ ਨਹੀਂ ਕਰਨੀ ਚਾਹੀਦੀ ਹੈ।

ਧਨ : ਸਿਤਾਰਾ ਜਨਰਲ ਤੌਰ ’ਤੇ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਕੋਈ ਵੀ ਯਤਨ ਲਾਇਟਲੀ ਨਾ ਕਰੋ।

ਮਕਰ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਭੱਜਦੌੜ ਦੀ ਬਿਹਤਰ ਰਿਟਰਨ ਦੇਣ ਵਾਲਾ ਪਰ ਬਾਅਦ ’ਚ ਸਮਾਂ ਪ੍ਰਭਾਅ ਦਬਦਬਾ ਵਧਾਈ ਰੱਖਣ ਵਾਲਾ।

ਕੁੰਭ : ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਅਤੇ ਫਾਇਨਾਂਸ਼ੀਅਲ ਸਥਿਤੀ ਬਿਹਤਰ ਰੱਖਣ ਵਾਲਾ ਪਰ ਬਾਅਦ ’ਚ ਵੀ ਸਮਾਂ ਬਿਹਤਰ ਹਾਲਾਤ ਰੱਖੇਗਾ ।

ਮੀਨ : ਕਾਰੋਬਾਰੀ ਪਲਾਨਿੰਗ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਲਈ ਸਮਾਂ ਚੰਗਾ, ਇੱਜ਼ਤ-ਮਾਣ ਦੀ ਪ੍ਰਾਪਤੀ  ਪਰ ਡਿਗਣ-ਫਿਸਲਣ ਅਤੇ ਸੱਟ ਲੱਗਣ ਦਾ ਡਰ  ਰਹੇਗਾ।

24 ਨਵੰਬਰ 2023, ਸ਼ੁੱਕਰਵਾਰ

ਕੱਤਕ ਸੁਦੀ ਤਿੱਥੀ ਦੁਆਦਸ਼ੀ (ਸ਼ਾਮ 7.07 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ      ਬ੍ਰਿਸ਼ਚਕ ’ਚ 

ਚੰਦਰਮਾ        ਮੀਨ    ’ਚ 

ਮੰਗਲ     ਬ੍ਰਿਸ਼ਚਕ ’ਚ

ਬੁੱਧ      ਬ੍ਰਿਸ਼ਚਕ ’ਚ

ਗੁਰੂ      ਮੇਖ ’ਚ 

ਸ਼ੁੱਕਰ     ਕੰਨਿਆ ’ਚ

ਸ਼ਨੀ    ਕੁੰਭ ’ਚ

ਰਾਹੂ     ਮੀਨ ’ਚ

ਕੇਤੂ     ਕੰਨਿਆ ’ਚ

ਬਿਕ੍ਰਮੀ ਸੰਮਤ : 2080, ਮੱਘਰ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 3 (ਮੱਘਰ), ਹਿਜਰੀ ਸਾਲ 1445, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 9 ਸੂਰਜ ਉਦੇ ਸਵੇਰੇ 7.06 ਵਜੇ, ਸੂਰਜ ਅਸਤ ਸ਼ਾਮ 5.28 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (ਸ਼ਾਮ 4.01 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਸਿੱਧੀ (ਸਵੇਰੇ 9.04 ਤੱਕ)  ਅਤੇ ਮਗਰੋਂ ਯੋਗ ਵਿਅਤੀਪਾਤ, ਚੰਦਰਮਾ : ਮੀਨ ਰਾਸ਼ੀ ’ਤੇ (ਸ਼ਾਮ 4.01 ਤੱਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਹਟੇਗੀ (ਸ਼ਾਮ 4.01 ’ਤੇ), ਸ਼ਾਮ 4.01 ਤੱਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।  ਪੁਰਬ, ਦਿਵਸ ਅਤੇ ਤਿਉਹਾਰ: ਹਰੀ ਪ੍ਰਬੋਧ ਉਤਸਵ

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Anmol Tagra

Content Editor

Related News