ਕੰਨਿਆ ਰਾਸ਼ੀ ਵਾਲੇ ਖਾਣ-ਪੀਣ ਦਾ ਰੱਖਣ ਖ਼ਾਸ ਖ਼ਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Sunday, Nov 26, 2023 - 03:24 AM (IST)
ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨ ਕਰਨ ’ਤੇ ਕਾਰੋਬਾਰੀ ਪ੍ਰੋਗਰਾਮਿੰਗ-ਪਲਾਨਿੰਗ ਕੁਝ ਅੱਗੇ ਵਧੇਗੀ, ਮਨ ’ਚ ਸਫਰ ਦੀ ਚਾਹਤ ਰਹੇਗੀ।
ਬ੍ਰਿਖ : ਸਿਤਾਰਾ ਕਿਉਂਕਿ ਉਲਝਣਾਂ-ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਹਰ ਮੋਰਚੇ ’ਤੇ ਆਪੋਜ਼ਿਟ ਹਾਲਾਤ ਨਾਲ ਨਿਪਟਣਾ ਪੈ ਸਕਦਾ ਹੈ।
ਮਿਥੁਨ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ।
ਕਰਕ : ਕਿਉਂਕਿ ਜਨਰਲ ਸਿਤਾਰਾ ਸਟ੍ਰਾਂਗ ਹੈ, ਇਸ ਲਈ ਕਿਸੇ ਸਰਕਾਰੀ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ।
ਕੰਨਿਆ : ਸਿਤਾਰਾ ਸਿਹਤ ਖਾਸ ਕਰ ਕੇ ਪੇਟ ਲਈ ਠੀਕ ਨਹੀਂ, ਸਫਰ ’ਚ ਵੀ ਆਪਣੇ ਸਾਮਾਨ ਦਾ ਵੀ ਧਿਆਨ ਰੱਖਣਾ ਜ਼ਰੂਰੀ, ਨੁਕਸਾਨ ਅਤੇ ਧਨ ਹਾਨੀ ਦਾ ਡਰ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ ਬਣਿਆ ਰਹੇਗਾ।
ਬ੍ਰਿਸ਼ਚਕ : ਜਿਹੜੇ ਲੋਕਾਂ ਨੂੰ ਤੁਸੀਂ ਕਦੀ ਪ੍ਰੇਸ਼ਾਨ ਨਾ ਕੀਤਾ ਹੋਵੇਗਾ, ਉਹ ਵੀ ਆਪ ਦਾ ਵਿਰੋਧ ਕਰਦੇ ਹੋਏ ਨਜ਼ਰ ਆਉਣਗੇ, ਸਫਰ ਨੁਕਸਾਨ ਪ੍ਰੇਸ਼ਾਨੀ ਵਾਲਾ।
ਧਨ : ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ, ਮਨ ’ਤੇ ਸਾਤਵਿਕ ਅਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ, ਇਰਾਦਿਆਂ ’ਚ ਮਜ਼ਬੂਤੀ ਰਹੇਗੀ।
ਮਕਰ : ਕਿਸੇ ਜ਼ਮੀਨੀ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਕੁੰਭ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਬਣੀ ਰਹੇਗੀ, ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਬਹੁਤ ਐਕਟਿਵ ਰਹੋਗੇ।
ਮੀਨ : ਸਿਤਾਰਾ ਆਮਦਨ ਲਈ ਚੰਗਾ, ਕਾਰੋਬਾਰੀ ਦਸ਼ਾ ਵੀ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਰਸਤੇ ’ਚੋਂ ਹਟ ਸਕਦੀ ਹੈ।
26 ਨਵੰਬਰ 2023, ਐਤਵਾਰ
ਕੱਤਕ ਸੁਦੀ ਤਿੱਥੀ ਚੌਦਸ (ਬਾਅਦ ਦੁਪਹਿਰ 3.54 ਤੱਕ) ਅਤੇ ਮਗਰੋਂ ਤਿੱਥੀ ਪੁੰਨਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਮੇਖ ’ਚ
ਮੰਗਲ ਬ੍ਰਿਸ਼ਚਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਮੇਖ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਮੱਘਰ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 5 (ਮੱਘਰ), ਹਿਜਰੀ ਸਾਲ 1445, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 11 ਸੂਰਜ ਉਦੇ ਸਵੇਰੇ 7.03 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (ਦੁਪਹਿਰ 2.06 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਪਰਿਧ (26-27 ਮੱਧ ਰਾਤ 1.36 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਮੇਖ ਰਾਸ਼ੀ ’ਤੇ (ਰਾਤ 7.56 ਤੱਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਬਾਅਦ ਦੁਪਹਿਰ 3.54 ਤੋਂ ਲੈ ਕੇ 26-27 ਮੱਧ ਰਾਤ 3.20 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਸ਼੍ਰੀ ਸਤਿ ਨਾਰਾਇਣ ਵਰਤ, ਤ੍ਰਿਪੁਰ ਉਤਸਵ, ਲਾ ਡੇ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)