ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ

Monday, Nov 27, 2023 - 03:05 AM (IST)

ਮੇਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਪਬਲੀਸ਼ਿੰਗ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ।

ਮਿਥੁਨ : ਜਿਹੜਾ ਵੀ ਕੰਮ ਜਾਂ ਯਤਨ ਕਰੋ, ਬਹੁਤ ਸੀਰੀਅਸਲੀ ਕਰੋ ਕਿਉਂਕਿ ਕਦਮ-ਕਦਮ ’ਤੇ ਆਪ ਨੂੰ ਕਿਸੇ ਨਾ ਕਿਸੇ ਪੇਚੀਦਗੀ ਨਾਲ ਨਿਪਟਣਾ ਪੈ ਸਕਦਾ ਹੈ।

ਕਰਕ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਮੋਰਚੇ ’ਤੇ ਆਪ ਦਾ ਹਰ ਕੰਮ ਜਾਂ ਯਤਨ ਚੰਗਾ ਨਤੀਜਾ ਦੇਵੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਸਿੰਘ : ਰਾਜਕੀ ਕੰਮਾਂ ’ਚ ਨਾ ਸਿਰਫ ਆਪ ਦਾ ਬੋਲਬਾਲਾ ਹੀ ਵਧੇਗਾ, ਸਗੋਂ ਆਪ ਦੀ ਗੱਲ, ਆਪ ਦੇ ਪੱਖ ਨੂੰ ਵੀ ਸਹੀ ਤੌਰ ’ਤੇ ਸੁਣਿਆ ਜਾ ਸਕੇਗਾ।

ਕੰਨਿਆ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀ ਲੱਗੇਗਾ।

ਤੁਲਾ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।

ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ, ਸਦਭਾਅ ਬਣਿਆ ਰਹੇਗਾ।

ਧਨ : ਕਿਸੇ ਸਟ੍ਰਾਂਗ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਆਪ ਦੀਆਂ ਪ੍ਰੇਸ਼ਾਨੀਆਂ ਵਧ ਸਕਦੀਆਂ ਹਨ, ਇਸ ਲਈ ਅਹਿਤਿਆਤ ਵਰਤੋ।

ਮਕਰ : ਸੰਤਾਨ ਦੇ ਸਹਿਯੋਗ ਅਤੇ ਤਾਲਮੇਲ ਕਰ ਕੇ ਆਪ ਦੀ ਕੋਈ ਮੁਸ਼ਕਲ, ਸਮੱਸਿਆ ਸੁਲਝਣ ਵੱਲ ਕੁਝ ਅੱਗੇ ਵਧ ਸਕਦੀ ਹੈ।

ਕੁੰਭ : ਅਦਾਲਤ ਨਾਲ ਜੁੜੇ ਕਿਸੇ ਕੰਮ ਲਈ ਆਪ ਦਾ ਕੋਈ ਸ਼ੁਰੂਆਤੀ ਯਤਨ ਚੰਗਾ ਨਤੀਜਾ ਦੇ ਸਕਦਾ ਹੈ, ਸ਼ਤਰੂ ਕਮਜ਼ੋਰ ਰਹਿਣਗੇ।

ਮੀਨ : ਵੱਡੇ ਲੋਕਾਂ ਨਾਲ ਮੇਲ-ਮਿਲਾਪ ਫਰੂਟਫੁਲ ਰਹੇਗਾ, ਕੰਮਕਾਜੀ ਯਤਨ ਸੁਖਦ ਨਤੀਜਾ ਦੇਣਗੇ, ਆਪ ਦੂਜਿਆਂ ’ਤੇ ਹਾਵੀ-ਪ੍ਰਭਾਵੀ ਰਹੋਗੇ।

27 ਨਵੰਬਰ 2023, ਸੋਮਵਾਰ

ਕੱਤਕ ਸੁਦੀ ਤਿੱਥੀ ਪੁੰਨਿਆ (ਬਾਅਦ ਦੁਪਹਿਰ 2.46 ਤੱਕ) ਅਤੇ ਮਗਰੋਂ ਤਿੱਥੀ ਏਕਮ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਬ੍ਰਿਸ਼ਚਕ ’ਚ

ਬੁੱਧ ਧਨ ’ਚ

ਗੁਰੂ ਮੇਖ ’ਚ

ਸ਼ੁੱਕਰ ਕੰਨਿਆ ’ਚ

ਸ਼ਨੀ ਕੁੰਭ ’ਚ

ਰਾਹੂ ਮੀਨ ’ਚ

ਕੇਤੂ ਕੰਨਿਆ ’ਚ

ਬਿਕ੍ਰਮੀ ਸੰਮਤ : 2080, ਮੱਘਰ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 6 (ਮੱਘਰ), ਹਿਜਰੀ ਸਾਲ 1445, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 12, ਸੂਰਜ ਉਦੇ ਸਵੇਰੇ 7.09 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (ਬਾਅਦ ਦੁਪਹਿਰ 1.36 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਸ਼ਿਵ (ਰਾਤ 11.38 ਤੱਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਕੱਤਕ ਪੁੰਨਿਆ, ਕੱਤਕ ਸਨਾਨ ਸਮਾਪਤ, ਭੀਸ਼ਮ ਪੰਚਕ ਸਮਾਪਤ, ਸ੍ਰੀ ਗੁਰੂ ਨਾਨਕ ਦੇਵ ਜਯੰਤੀ, ਮੇਲਾ ਰਾਮ ਤੀਰਥ, ਮੇਲਾ ਕਪਾਲ ਮੋਚਨ, ਮੇਲਾ ਪੁਸ਼ਕਰ, ਮੇਲਾ ਗੜ੍ਹ ਗੰਗਾ, ਮੇਲਾ ਝਿੜੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mukesh

Content Editor

Related News