ਮਿਥੁਨ ਤੇ ਸਿੰਘ ਸਿਤਾਰਾ ਧਨ, ਕਾਰੋਬਾਰੀ ਲਾਭ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Wednesday, Nov 29, 2023 - 03:38 AM (IST)
ਮੇਖ : ਮਿੱਤਰ ਅਤੇ ਕੰਮਕਾਜੀ ਸਾਥੀ ਸਹਿਯੋਗ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ ਪਰ ਧਿਆਨ ਰੱਖੋ ਕਿ ਪੈਰ ਫਿਸਲਣ ਕਰ ਕੇ ਸੱਟ ਨਾ ਲੱਗ ਜਾਵੇ।
ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਕਰਕ : ਕਿਉਂਕਿ ਸਿਤਾਰਾ ਉਲਝਣਾਂ-ਝਮੇਲਿਆਂ ਅਤੇ ਪੇਚੀਦਗੀਆਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਨਵਾਂ ਅਤੇ ਨਾ ਹੀ ਕੋਈ ਇੰਪੋਰਟੈਂਟ ਕੰਮ ਹੱਥ ’ਚ ਲਓ।
ਸਿੰਘ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਕਾਰੋਬਾਰੀ, ਪਲਾਨਿੰਗ, ਪ੍ਰੋਗਰਾਮਿੰਗ ਵੀ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਕੰਨਿਆ : ਕਿਸੇ ਸਰਕਾਰੀ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਤੁਲਾ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ।
ਬ੍ਰਿਸ਼ਚਕ : ਸਿਹਤ ਬਾਰੇ ਸੁਚੇਤ ਰਹਿਣਾ ਸਹੀ ਰਹੇਗਾ, ਖਾਣਾ-ਪੀਣਾ ਵੀ ਸੰਭਲ-ਸੰਭਾਲ ਕੇ ਕਰਨਾ ਸਹੀ ਰਹੇਗਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰੀ ਹੋਵੇਗੀ।
ਮਕਰ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਵੀ ਪਹਿਲੇ ਦੀ ਤਰ੍ਹਾਂ ਰਹਿਣਗੇ।
ਕੁੰਭ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖ ਸਕਦਾ ਹੈ, ਸੰਤਾਨ ਦੇ ਸਹਿਯੋਗ ’ਤੇ ਭਰੋਸਾ ਕੀਤਾ ਜਾ ਸਕਦਾ ਹੈ।
ਮੀਨ : ਕੋਰਟ-ਕਚਹਿਰੀ ਦੇ ਕੰਮ ਅਟੈਂਡ ਕਰਨ ਅਤੇ ਨਿਪਟਾਉਣ ਲਈ ਸਮਾਂ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ।
29 ਨਵੰਬਰ 2023, ਬੁੱਧਵਾਰ
ਮੱਘਰ ਵਦੀ ਤਿੱਥੀ ਦੂਜ (ਦੁਪਹਿਰ 1.57ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਮਿਥੁਨ ’ਚ
ਮੰਗਲ ਬ੍ਰਿਸ਼ਚਕ ’ਚ
ਬੁੱਧ ਧਨ ’ਚ
ਗੁਰੂ ਮੇਖ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਮੱਘਰ ਪ੍ਰਵਿਸ਼ਟੇ 14 , ਰਾਸ਼ਟਰੀ ਸ਼ਕ ਸੰਮਤ :1945, ਮਿਤੀ: 8 (ਮੱਘਰ), ਹਿਜਰੀ ਸਾਲ 1445, ਮਹੀਨਾ: ਜਮਾਦਿ ਉਲ ਅੱਵਲ, ਤਰੀਕ : 14, ਸੂਰਜ ਉਦੇ ਸਵੇਰੇ 7.11 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਦੁਪਹਿਰ 1.59 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਸਾਧਿਆ (ਰਾਤ 8.17 ਤੱਕ) ਅਤੇ ਮਗਰੋਂ ਯੋਗ ਸ਼ੁਭ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ, (29-30 ਮੱਧ ਰਾਤ 2.11ਤਕ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸੌਭਾਗਿਯ ਸੁੰਦਰੀ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)