ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਖ਼ਰਚਿਆਂ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Thursday, Nov 30, 2023 - 05:30 AM (IST)
ਮੇਖ : ਪ੍ਰਬਲ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਐਕਟਿਵ ਅਤੇ ਕੰਮਕਾਜੀ ਕੰਮਾਂ ’ਚ ਬਿਜ਼ੀ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕਾਰੋਬਾਰੀ ਕੰਮਾਂ ’ਚ ਪ੍ਰੋਗਰਾਮਿੰਗ ਪਲਾਨਿੰਗ ਚੰਗਾ ਨਤੀਜਾ ਦੇਵੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ,ਕੋਸ਼ਿਸ਼ਾਂ-ਇਰਾਦਿਆਂ ’ਚ ਮਜ਼ਬੂਤੀ, ਸ਼ੁਭ ਕੰਮਾਂ ’ਚ ਧਿਆਨ ਪਰ ਗਲੇ ’ਚ ਖਰਾਬੀ ਦਾ ਡਰ।
ਕਰਕ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਆਪਣੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਸਫਰ ਵੀ ਨਾ ਕਰਨਾ ਸਹੀ ਰਹੇਗਾ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ , ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਕੰਨਿਆ : ਕਿਸੇ ਅਫਸਰ ਦੇ ਸਾਫਟ ਅਤੇ ਹਮਦਰਦਾਨਾ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ।
ਤੁਲਾ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਬ੍ਰਿਸ਼ਚਕ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ’ਚ ਖਰਾਬੀ ਦਾ ਡਰ ਰਹੇਗਾ, ਲਿਖਣ-ਪੜ੍ਹਨ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ।
ਮਕਰ : ਮਨ ਟੈਂਸ ਅਤੇ ਡਰਿਆ-ਡਰਿਆ ਜਿਹਾ ਰਹੇਗਾ, ਇਸ 9ਕਰ ਕੇ ਆਪ ਚਾਹ ਕੇ ਵੀ ਕੋਈ ਵੀ ਯਤਨ ਜਾਂ ਪਹਿਲ ਨਾ ਕਰ ਸਕੋਗੇ।
ਕੁੰਭ : ਯਤਨ ਕਰਨ ’ਤੇ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਪੇਚੀਦਗੀ ਹਟੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਮੀਨ : ਜ਼ਮੀਨੀ ਕੰਮਾਂ ਲਈ ਭੱਜਦੌੜ ਕਰਨ ਵਾਲਿਆਂ ਲਈ ਸਮਾਂ ਚੰਗਾ, ਮਾਣ-ਸਨਮਾਨ ਦੀ ਦੀ ਪ੍ਰਾਪਤੀ, ਵਿਰੋਧੀ ਕਮਜ਼ੋਰ ਰਹਿਣਗੇ।
30 ਨਵੰਬਰ 2023, ਵੀਰਵਾਰ
ਮੱਘਰ ਵਦੀ ਤਿੱਥੀ ਤੀਜ (ਦੁਪਹਿਰ 2.26 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਮਿਥੁਨ ’ਚ
ਮੰਗਲ ਬ੍ਰਿਸ਼ਚਕ ’ਚ
ਬੁੱਧ ਧਨ ’ਚ
ਗੁਰੂ ਮੇਖ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਮੱਘਰ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ :1945, ਮਿਤੀ: 9 (ਮੱਘਰ), ਹਿਜਰੀ ਸਾਲ 1445, ਮਹੀਨਾ: ਜਮਾਦਿ ਉਲ ਅੱਵਲ, ਤਰੀਕ : 15 , ਸੂਰਜ ਉਦੇ ਸਵੇਰੇ 7.12 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (ਬਾਅਦ ਦੁਪਹਿਰ 3.02 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ, ਯੋਗ : ਸ਼ੁਭ (ਰਾਤ 8.54 ਤੱਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ, (ਦੁਪਹਿਰ 2.26 ਤਕ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗਣੇਸ਼ ਚੌਥ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)