ਕਰਕ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Saturday, Dec 02, 2023 - 05:34 AM (IST)

ਮੇਖ : ਜਨਰਲ ਤੌਰ ’ਤੇ ਮਜ਼ਬੂਤ ਸਿਤਾਰਾ ਆਪ ਨੂੰ ਜਾਇਦਾਦੀ ਅਤੇ ਅਦਾਲਤੀ ਕੰਮਾਂ ’ਚ ਹਾਵੀ ਰੱਖੇਗਾ ਅਤੇ ਕਦਮ ਬੜ੍ਹਤ ਵੱਲ ਰੱਖੇਗਾ, ਤੇਜ ਪ੍ਰਭਾਵ ਬਣਿਆ ਰਹੇਗਾ। 

ਬ੍ਰਿਖ : ਪ੍ਰਬਲ ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਪ੍ਰਭਾਵੀ ਰੱਖੇਗਾ, ਕੰਮਕਾਜੀ ਤੌਰ ’ਤੇ ਆਪ ਐਕਟਿਵ ਰਹੋਗੇ, ਇੱਜ਼ਤਮਾਣ ਦੀ ਪਾਪਤੀ। 

ਮਿਥੁਨ : ਵਪਾਰ ਕਾਰੋਬਾਰੀ ਦਸ਼ਾ ਲਾਭ ਵਾਲੀ, ਭੱਜਦੌੜ ਕਰਨ ’ਤੇ ਕੰਮਕਾਜੀ ਪਲਾਨਿੰਗ ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਮਾਣ-ਸਨਮਾਨ ਦੀ ਪ੍ਰਾਪਤੀ। 

ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਨ ’ਚ ਸੈਰ ਸਫਰ ਦੀ ਚਾਹਤ ਰਹੇਗੀ। 

ਸਿੰਘ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਨਾ ਤਾਂ ਕੋਈ ਕੰਮ ਜਲਦਬਾਜ਼ੀ ’ਚ ਕਰੋ ਅਤੇ ਨਾ ਹੀ ਕਿਸੇ ਪ੍ਰਬਾਲਮ ਦੀ ਅਣਦੇਖੀ ਕਰੋ। 

ਕੰਨਿਆ : ਡ੍ਰਿੰਕਸ, ਕੈਮੀਕਲਜ਼, ਰੰਗ ਰੋਗਨ, ਪੈਟ੍ਰੋਲੀਅਮ ਅਤੇ ਸੀ.ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਉਨ੍ਹਾਂ ਦੀ ਮਿਹਨਤ ਦੀ ਚੰਗੀ ਰਿਟਰਨ ਮਿਲੇਗੀ। 

ਤੁਲਾ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਵਿਜੇ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ, ਆਪ ਹਰ ਕੰਮ ਨੂੰ ਮਜ਼ਬੂਤੀ ਨਾਲ ਨਿਪਟਾ ਸਕੋਗੇ। 

ਬ੍ਰਿਸ਼ਚਕ : ਜੇ ਆਪ ਦਾ ਕੋਈ ਕੰਮ ਰੁਕਿਆ ਪਿਆ ਹੋਵੇ ਤਾਂ ਯਤਨ ਕਰ ਲਓ, ਉਸ ’ਚ ਕੁਝ ਨਾ ਕੁਝ ਬਿਹਤਰੀ ਹੋਵੇਗੀ, ਧਾਰਮਿਕ ਕੰਮਾਂ ’ਚ ਧਿਆਨ। 

ਧਨ : ਖਾਣਾ-ਪੀਣਾ ਸੰਜਮ ਨਾਲ ਕਰੋ, ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਘੱਟ ਕਰੋ ਪਰ ਪੇਟ ਦੀ ਖਾਸ ਸੰਭਾਲ ਰੱਖੋ। 

ਮਕਰ : ਕੰਮਕਾਜੀ ਦਸ਼ਾ ਸੰਤੋਖਜਨਕ, ਆਪ ਹਰ ਮੌਕੇ ’ਤੇ ਪ੍ਰਭਾਵੀ ਰਹੋਗੇ, ਹਰ ਮਾਮਲੇ ’ਚ ਦੋਨੋਂ ਪਤੀ-ਪਤਨੀ ਦੀ ਇਕੋ ਜਿਹੀ ਸੋਚ ਰਹੇਗੀ। 

ਕੁੰਭ : ਕਮਜ਼ੋਰ ਸਿਤਾਰਾ ਆਪ ਦੇ ਮਨ ਨੂੰ ਉਦਾਸ, ਪ੍ਰੇਸ਼ਾਨ ਅਤੇ ਅਸਥਿਰ ਰੱਖੇਗਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ। 

ਮੀਨ : ਸੰਤਾਨ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਵੱਡੇ ਲੋਕ ਮਿਹਰਬਾਨ ਅਤੇ ਸੁਪੋਰਟਿਵ ਰੁਖ ਰੱਖਣਗੇ।

2 ਦਸੰਬਰ 2023, ਸ਼ਨੀਵਾਰ

ਮੱਘਰ ਵਦੀ ਤਿੱਥੀ ਪੰਚਮੀ (ਸ਼ਾਮ 5.15 ਤੱਕ) ਅਤੇ ਮਗਰੋਂ ਤਿੱਥੀ ਛੱਠ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ      ਬ੍ਰਿਸ਼ਚਕ ’ਚ 

ਚੰਦਰਮਾ     ਕਰਕ   ’ਚ 

ਮੰਗਲ     ਬ੍ਰਿਸ਼ਚਕ ’ਚ

ਬੁੱਧ      ਧਨ ’ਚ

ਗੁਰੂ      ਮੇਖ ’ਚ 

ਸ਼ੁੱਕਰ    ਤੁਲਾ ’ਚ

ਸ਼ਨੀ    ਕੁੰਭ ’ਚ

ਰਾਹੂ     ਮੀਨ ’ਚ                                                     

ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2080, ਮੱਘਰ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ :1945, ਮਿਤੀ: 11 (ਮੱਘਰ), ਹਿਜਰੀ ਸਾਲ 1445, ਮਹੀਨਾ: ਜਮਾਦਿ ਉਲ ਅੱਵਲ, ਤਰੀਕ : 17, ਸੂਰਜ ਉਦੇ ਸਵੇਰੇ 7.13 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁੱਖ (ਸ਼ਾਮ 6.54 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਬ੍ਰਹਮ (ਰਾਤ 8.19 ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਸ਼ਾਮ 6.54 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ  ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Anmol Tagra

Content Editor

Related News