ਕੰਨਿਆ ਰਾਸ਼ੀ ਵਾਲਿਆਂ ਨੂੰ ਨੁਕਸਾਨ ਦਾ ਡਰ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Tuesday, Dec 05, 2023 - 02:32 AM (IST)

ਕੰਨਿਆ ਰਾਸ਼ੀ ਵਾਲਿਆਂ ਨੂੰ ਨੁਕਸਾਨ ਦਾ ਡਰ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

ਮੇਖ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧ ਸਕਦੀ ਹੈ ਪਰ ਡਿੱਗਣ-ਫਿਸਲਣ ਦਾ ਡਰ।

ਬ੍ਰਿਖ : ਕਿਸੇ ਜ਼ਮੀਨੀ ਕੰਮ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਕਿਸੇ ਵੱਡੇ ਆਦਮੀ ਦਾ ਨਰਮ ਰੁਖ ਆਪ ਲਈ ਕਾਫੀ ਹੈਲਪਿੰਗ ਹੋਵੇਗਾ।

ਮਿਥੁਨ : ਸੱਜਣ-ਮਿੱਤਰ ਅਤੇ ਕੰਮਕਾਜੀ ਸਾਥੀ ਅਜਿਹਾ ਕੁਝ ਨਾ ਕਰ ਸਕਣਗੇ, ਜਿਹੜਾ ਆਪ ਨੂੰ ਪਸੰਦ ਨਾ ਹੋਵੇਗਾ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ।

ਕਰਕ : ਵਪਾਰ ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ-ਮੁਸ਼ਕਲ ਵੀ ਹਟੇਗੀ, ਕੰਮਕਾਜੀ ਟੂਰਿੰਗ ਫਰੂਟਫੁਲ ਰਹੇਗੀ।

ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪ ਹਰ ਕੰਮ ਨੂੰ ਹੱਥ ’ਚ ਲੈਣ ਅਤੇ ਉਸ ਨੂੰ ਉਸ ਦੇ ਟਾਰਗੈੱਟ ਤੱਕ ਲੈ ਜਾਣ ਲਈ ਉਤਸ਼ਾਹਿਤ ਰਹੋਗੇ।

ਕੰਨਿਆ : ਲੈਣ-ਦੇਣ ਦੇ ਕੰਮ ਧਿਆਨ ਨਾਲ ਨਿਪਟਾਓ, ਤਾਂ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਨੁਕਸਾਨ ਦਾ ਡਰ, ਖਰਚਿਆਂ ਦਾ ਜ਼ੋਰ।

ਤੁਲਾ : ਸਿਤਾਰਾ ਕਾਰੋਬਾਰੀ ਕੰਮਾਂ ਨੂੰ ਸੰਵਾਰਨ, ਕਾਰੋਬਾਰੀ ਟੂਰਿੰਗ ਦਾ ਚੰਗਾ ਨਤੀਜਾ ਦੇਣ ਵਾਲਾ, ਉਂਝ ਵੀ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਬ੍ਰਿਸ਼ਚਕ : ਆਪ ਦੇ ਪ੍ਰਤੀ ਕਿਸੇ ਅਫਸਰ ਦੇ ਰੁਖ ’ਚ ਨਰਮੀ ਆਪ ਦੇ ਕਿਸੇ ਉਲਝੇ, ਰੁਕੇ, ਵਿਗੜੇ ਕੰਮ ਨੂੰ ਸੰਵਾਰਨ ਲਈ ਹੈਲਪਫੁਲ ਹੋ ਸਕਦੀ ਹੈ।

ਧਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਦੂਜਿਆਂ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਯਤਨ ਕਰਨ ’ਤੇ ਆਪ ਦੀ ਕੋਈ ਸਕੀਮ ਕੁਝ ਅੱਗੇ ਵਧੇਗੀ।

ਮਕਰ : ਸਿਤਾਰਾ ਸਿਹਤ, ਖਾਸ ਕਰ ਕੇ ਪੇਟ ਲਈ ਠੀਕ ਨਹੀਂ, ਇਸ ਲਈ ਬਾਈ ਵਸਤਾਂ ਅਤੇ ਪਾਣੀ ਦੀ ਵਰਤੋਂ ਸੀਮਾ ’ਚ ਰਹਿ ਕੇ ਕਰਨੀ ਚਾਹੀਦੀ ਹੈ।

ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦਾ ਲਿਹਾਜ਼ ਕਰਨਗੇ ਅਤੇ ਦੋਵਾਂ ਨੂੰ ਇਕ-ਦੂਜੇ ਦੇ ਪ੍ਰਤੀ ਲਾਪ੍ਰਵਾਹ ਨਹੀਂ ਰਹਿਣਾ ਚਾਹੀਦਾ।

ਮੀਨ : ਕਮਜ਼ੋਰ ਮਨੋਬਲ ਕਰ ਕੇ ਆਪ ਕਿਸੇ ਵੀ ਕੰਮ ਨੂੰ ਸ਼ੁਰੂ ਕਰਨ ਜਾਂ ਕੰਮ ਨੂੰ ਹੱਥ ’ਚ ਲੈਣ ਤੋਂ ਬਚੋਗੇ, ਨੁਕਸਾਨ ਦਾ ਡਰ, ਖਰਚਿਆਂ ਦਾ ਪ੍ਰੈਸ਼ਰ ਰਹੇਗਾ।

5 ਦਸੰਬਰ 2023, ਮੰਗਲਵਾਰ

ਮੱਘਰ ਵਦੀ ਤਿੱਥੀ ਅਸ਼ਟਮੀ (5-6 ਮੱਧ ਰਾਤ 12.38 ਤੱਕ) ਅਤੇ ਮਗਰੋਂ ਤਿੱਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ      ਬ੍ਰਿਸ਼ਚਕ ’ਚ 

ਚੰਦਰਮਾ     ਸਿੰਘ ’ਚ 

ਮੰਗਲ     ਬ੍ਰਿਸ਼ਚਕ ’ਚ

ਬੁੱਧ      ਧਨ ’ਚ

ਗੁਰੂ      ਮੇਖ ’ਚ 

ਸ਼ੁੱਕਰ     ਤੁਲਾ ’ਚ

ਸ਼ਨੀ    ਕੁੰਭ ’ਚ

ਰਾਹੂ     ਮੀਨ ’ਚ                                                     

ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2080, ਮੱਘਰ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 14 (ਮੱਘਰ), ਹਿਜਰੀ ਸਾਲ 1445, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 20, ਸੂਰਜ ਉਦੇ ਸਵੇਰੇ 7.16 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (5-6 ਮੱਧ ਰਾਤ 3.38 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ, ਯੋਗ : ਵਿਸ਼ਕੁੰਭ (ਰਾਤ 10.42 ਤੱਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਕਾਲ ਭੈਰਵ ਅਸ਼ਟਮੀ, ਭੈਰਵ ਜਯੰਤੀ। 

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Anmol Tagra

Content Editor

Related News