ਮੀਨ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖ਼ਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

12/10/2023 3:14:04 AM

ਮੇਖ :  ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਅਤੇ ਇੱਜ਼ਤਮਾਣ ਦੀ ਪ੍ਰਾਪਤੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ। 

ਬ੍ਰਿਖ : ਟੈਂਸ, ਪ੍ਰੇਸ਼ਾਨ ਅਤੇ ਅਸਥਿਰ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਨਾ ਕਰ ਸਕੋਗੇ, ਨੁਕਸਾਨ ਦਾ ਵੀ ਡਰ ਰਹੇਗਾ। 

ਮਿਥੁਨ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਹਰ ਫ੍ਰੰਟ ’ਤ ਆਪ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ ਰੱਖੇਗਾ, ਧਾਰਮਿਕ ਕੰਮਾਂ ’ਚ ਧਿਆਨ, ਮਨ ਸਫਰ ਲਈ ਰਾਜ਼ੀ ਰਹੇਗਾ। 

ਕਰਕ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਕੋਸ਼ਿਸ਼ ਇਫੈਕਟਿਵ ਰਹਿ ਸਕਦੀ ਹੈ, ਇੱਜ਼ਤਮਾਣ ਦੀ ਪ੍ਰਾਪਤੀ ਪਰ ਢਈਆ ਪ੍ਰੇਸ਼ਾਨੀ ਕਾਰਕ ਹੋ ਸਕਦਾ ਹੈ। 

ਸਿੰਘ : ਕਿਸੇ ਕੰਮਕਾਜੀ ਕੰਮ ਨੂੰ ਅੱਗੇ ਵਧਾਉਣ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ। 

ਕੰਨਿਆ :  ਸਿਤਾਰਾ ਧਨ ਲਾਭ ਲਈ ਚੰਗਾਾ, ਕਾਰੋਬਾਰੀ ਟੂਰਿੰਗ-ਪਲਾਨਿੰਗ ਲਾਭਕਾਰੀ ਰਹੇਗੀ, ਜਨਰਲ ਹਾਲਾਤ ਵੀ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ। 

ਤੁਲਾ : ਵਪਾਰਕ ਅਤੇ ਕੰਮਕਾਜੀ ਦਸ਼ਾ ਸੰਤੋਖਜਨਕ , ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ। 

ਬ੍ਰਿਸ਼ਚਕ : ਕਿਉਂਕਿ ਸਿਤਾਰਾ ਨੁਕਸਾਨ ਦੇਣ ਅਤੇ ਖਰਚ ਵਧਾਉਣ ਵਾਲਾ, ਇਸ ਲਈ ਟਾਲੇ ਜਾ ਸਕਣ ਵਾਲੇ ਖਰਚਿਆਂ ਨੂੰ ਟਾਲ ਦੇਣਾ ਚਾਹੀਦਾ ਹੈ, ਸਫਰ ਵੀ ਹਾਨੀ-ਪ੍ਰੇਸ਼ਾਨੀ ਵਾਲਾ। 

ਧਨ : ਡ੍ਰਿੰਕਸ, ਕੈਮੀਕਲਜ਼, ਪੇਂਟਸ, ਲੁਬ੍ਰੀਕੈਂਟਸ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ। 

ਮਕਰ : ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਆਪ ਦੀ ਕੋਈ ਸਰਕਾਰੀ ਪ੍ਰਾਬਲਮ ਸੁਲਝ ਸਕਦੀ ਹੈ, ਇੱਜ਼ਤਮਾਣ ਦੀ ਪ੍ਰਾਪਤੀ। 

ਕੁੰਭ : ਪਲਾਨਿੰਗ, ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਲਈ ਸਿਤਾਰਾ ਉੱਤਮ, ਇਰਾਦਿਆਂ ’ਚ ਮਜ਼ਬੂਤੀ, ਵੈਸੇ ਹਰ ਪੱਖੋਂ ਬਿਹਤਰੀ ਹੋਵੇਗੀ। 

ਮੀਨ : ਸਿਤਾਰਾ ਸਿਹਤ ,ਖਾਸ ਕਰ ਕੇ ਪੇਟ ਲਈ ਠੀਕ ਨਹੀਂ, ਲੈਣ-ਦੇਣ ਦੇ ਕੰਮਾਂ ’ਚ ਸੁਚੇਤ ਰਹਿਣਾ ਚਾਹੀਦਾ ਹੈ, ਨੁਕਸਾਨ ਦਾ ਵੀ ਡਰ ਰਹੇਗਾ।

10 ਦਸੰਬਰ 2023, ਐਤਵਾਰ

ਮੱਘਰ ਵਦੀ ਤਿੱਥੀ ਤਰੋਦਸ਼ੀ (10 ਦਸੰਬਰ ਦਿਨ ਰਾਤ ਅਤੇ 11 ਨੂੰ ਸਵੇਰੇ 7.11 ਤੱਕ) ਅਤੇ ਮਗਰੋਂ ਤਿੱਥੀ ਚੌਦਸ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ      ਬ੍ਰਿਸ਼ਚਕ ’ਚ 

ਚੰਦਰਮਾ     ਤੁਲਾ  ’ਚ 

ਮੰਗਲ     ਬ੍ਰਿਸ਼ਚਕ ’ਚ

ਬੁੱਧ      ਧਨ ’ਚ

ਗੁਰੂ      ਮੇਖ ’ਚ 

ਸ਼ੁੱਕਰ     ਤੁਲਾ ’ਚ

ਸ਼ਨੀ    ਕੁੰਭ ’ਚ

ਰਾਹੂ     ਮੀਨ ’ਚ                                                     

ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2080, ਮੱਘਰ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 19 (ਮੱਘਰ), ਹਿਜਰੀ ਸਾਲ 1445, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 25, ਸੂਰਜ ਉਦੇ ਸਵੇਰੇ 7.19 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਵਾਤੀ (ਪੁਰਵ ਦੁਪਹਿਰ 11.50 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਅਤਿਗੰਡ (ਰਾਤ 10.34 ਤੱਕ) ਅਤੇ ਮਗਰੋਂ ਯੋੋਗ ਸੁਕਰਮਾ, ਚੰਦਰਮਾ : ਤੁਲਾ ਰਾਸ਼ੀ ’ਤੇ (10 ਦਸੰਬਰ ਦਿਨ ਰਾਤ ਅਤੇ 11 ਨੂੰ ਸਵੇਰੇ 6.12 ਤੱਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (ਸਵੇਰੇ 7.11 ’ਤੇ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ। 

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


Anmol Tagra

Content Editor

Related News