ਬ੍ਰਿਖ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖ਼ਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Thursday, Dec 14, 2023 - 03:39 AM (IST)
ਮੇਖ : ਆਪ ਆਪਣੀ ਪਾਜ਼ੇਟਿਵ ਸੋਚ ਅਤੇ ਵਿਵੇਕ ਨਾਲ ਆਪਣੇ ਕਿਸੇ ਉਲਝੇ-ਵਿਗੜੇ ਕੰਮ ਨੂੰ ਅੱਗੇ ਵਧਾਉਣ ’ਚ ਸਫਲ ਹੋ ਸਕਦੇ ਹੋ, ਇੱਜ਼ਤਮਾਣ ਦੀ ਪ੍ਰਾਪਤੀ।
ਬ੍ਰਿਖ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਸੀਮਾ ’ਚ ਖਾਣਾ-ਪੀਣਾ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਵੀ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਕੰਫਰਟੇਬਲ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਵੀ ਮੇਲ-ਸਦਭਾਅ ਬਣਿਆ ਰਹੇਗਾ।
ਕਰਕ : ਦੁਸ਼ਮਣਾਂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਨੂੰ ਿਜ਼ਆਦਾ ਲਿਫਟ ਦਿਓ, ਮਨ ਵੀ ਟੈਂਸ, ਅਸ਼ਾਂਤ, ਡਿਸਟਰਬ ਜਿਹਾ ਰਹੇਗਾ।
ਸਿੰਘ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਹਰ ਫਰੰਟ ’ਤੇ ਆਪ ਨੂੰ ਹਾਵੀ-ਪ੍ਰਭਾਵੀ -ਵਿਜਈ ਰੱਖੇਗਾ, ਧਾਰਮਿਕ ਅਤੇ ਸਾਮਾਜਿਕ ਕੰਮਾਂ ’ਚ ਧਿਆਨ।
ਕੰਨਿਆ : ਕੋਰਟ-ਕਚਹਿਰੀ ਦੇ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ, ਇੱਜ਼ਤਮਾਣ ਦੀ ਪ੍ਰਾਪਤੀ।
ਤੁਲਾ : ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਜੇ ਆਪ ਉਸ ਨੂੰ ਮਿਲੋਗੇ ਤਾਂ ਉਹ ਆਪ ਦੀ ਗੱਲ ਧਿਆਨ-ਧੀਰਜ ਨਾਲ ਸੁਣੇਗਾ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ, ਪ੍ਰਿੰਟਿੰਗ, ਪਬਲੀਸ਼ਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਮਾਂ ਸਫਲਤਾ ਅਤੇ ਸੰਤੋਖ ਨਾਲ ਕੱਟੇਗਾ ਪਰ ਠੰਡੀਆਂ ਵਸਤਾਂ ਦੀ ਵਰਤੋਂ ਅਹਿਤਿਆਤ ਨਾਲ ਕਰੋ।
ਮਕਰ : ਕਿਉਂਕਿ ਸਿਤਾਰਾ ਉਲਝਣਾਂ, ਝਮੇਲਿਆਂ,ਪੇਚੀਦਗੀਆਂ ਵਾਲਾ ਹੈ, ਇਸ ਲਈ ਕੋਈ ਵੀ ਨਵਾਂ ਯਤਨ ਸ਼ੁਰੂ ਨਾ ਕਰੋ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕੰਮਕਾਜੀ ਟੂਰਿੰਗ ਵੀ ਫਰੂਟਫੁਲ ਰਹੇਗੀ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।
ਮੀਨ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ’ਚ ਆਪ ਦੀ ਪੈਠ ਅਤੇ ਲਿਹਾਜ਼ਦਾਰੀ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।
14 ਦਸੰਬਰ 2023, ਵੀਰਵਾਰ
ਮੱਘਰ ਵਦੀ ਤਿੱਥੀ ਦੂਜ (14-15 ਮੱਧ ਰਾਤ 12.57 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਧਨ ’ਚ
ਮੰਗਲ ਬ੍ਰਿਸ਼ਚਕ ’ਚ
ਬੁੱਧ ਧਨ ’ਚ
ਗੁਰੂ ਮੇਖ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਮੱਘਰ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 23 (ਮੱਘਰ), ਹਿਜਰੀ ਸਾਲ 1445, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 29 , ਸੂਰਜ ਉਦੇ ਸਵੇਰੇ 7.22 ਵਜੇ, ਸੂਰਜ ਅਸਤ ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (ਸਵੇਰੇ 9.47 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ : ਗੰਡ (ਦੁਪਹਿਰ 1.24 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ: ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 9.47 ਤਕ ਜੰਮੇ ਬੱਚੇ ਨੂੰ ਮੂਲਾ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਚੰਦਰ ਦਰਸ਼ਨ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
