ਸਿੰਘ ਰਾਸ਼ੀ ਵਾਲਿਆਂ ਦਾ ਸਿਤਾਰਾ ਖਰਚਿਆਂ ਨੂੰ ਵਧਾਉਣ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Saturday, Dec 30, 2023 - 02:30 AM (IST)

ਮੇਖ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਕਿਸੇ ਰੁਕੇ ਪਏ ਕੰਮ ਨੂੰ ਹੱਥ ’ਚ ਲੈਣਾ ਵੀ ਸਹੀ ਰਹੇਗਾ, ਇੱਜ਼ਤਮਾਣ ਦੀ ਪ੍ਰਾਪਤੀ।
ਬ੍ਰਿਖ : ਮਿੱਤਰ-ਸੱਜਣ ਸਾਥੀ, ਕੰਮਕਾਜੀ ਪਾਰਟਨਰਜ਼ ਵੀ ਆਪ ਨਾਲ ਤਾਲਮੇਲ ਰੱਖਣਗੇ, ਸਹਿਯੋਗ ਕਰਨਗੇ ਅਤੇ ਆਪ ਦੀ ਗੱਲ ਨੂੰ ਧੀਰਜ ਨਾਲ ਸੁਣਨਗੇ।
ਮਿਥੁਨ : ਸਿਤਾਰਾ ਧਨ ਲਾਭ, ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਲਈ ਚੰਗਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ, ਆਪਦੀ ਪੈਠ ਧਾਕ ਬਣੀ ਰਹੇਗੀ।
ਕਰਕ : ਸਿਤਾਰਾ ਕਾਰੋਬਾਰੀ ਕੰਮਾਂ ਲਈ ਚੰਗਾ, ਕੰਮਕਾਜੀ ਭੱਜਦੌੜ, ਪਾਜ਼ੇਟਿਵ ਨਤੀਜਾ ਦੇਵੇਗੀ, ਮਨ ਸੈਰ-ਸਫਰ ਲਈ ਰਾਜ਼ੀ ਰਹੇਗਾ, ਮਨੋਬਲ ਵੀ ਬਣਿਆ ਰਹੇਗਾ।
ਸਿੰਘ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ ਤਾਂ ਕਿ ਆਪ ਦੀ ਕੋਈ ਪੇਮੈਂਟ ਫਸ ਨਾ ਜਾਵੇ।
ਕੰਨਿਆ : ਸਿਤਾਰਾ ਧਨ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਮਕਾਜੀ ਕੰਮਾਂ ਲਈ ਆਪ ਦੀ ਭੱਜਦੌੜ ਵੀ ਸਹੀ ਰਹੇਗੀ।
ਤੁਲਾ : ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਆਪ ਦਾ ਕੋਈ ਉਲਝਿਆ ਰੁਕਿਆ ਸਰਕਾਰੀ ਕੰਮ ਸਿਰੇ ਚੜ੍ਹਨ ਵੱਲ ਕੁਝ ਅੱਗੇ ਵਧ ਸਕਦਾ ਹੈ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ- ਪ੍ਰਭਾਵੀ -ਵਿਜਈ ਰੱਖੇਗਾ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ।
ਧਨ : ਪੂਰਾ ਪਰਹੇਜ਼ ਰੱਖਣ ਅਤੇ ਖਾਣ–ਪੀਣ ਦੇ ਪ੍ਰਤੀ ਸੁਚੇਤ ਰਹਿਣ ਦੇ ਬਾਵਜੂਦ ਵੀ ਆਪ ਦਾ ਪੇਟ ਕੁਝ ਨਾ ਕੁਝ ਵਿਗੜਿਆ ਰਹਿ ਸਕਦਾ ਹੈ।
ਮਕਰ : ਵਪਾਰ ਅਤੇ ਕੰਮਕਾਜ ਦੀ ਸਥਿਤੀ ਬਿਹਤਰ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਸਫਰ ਦੀ ਚਾਹਤ ਰਹੇਗੀ।
ਕੁੰਭ : ਦੁਸ਼ਮਣਾਂ ਦੀ ਨਾ ਤਾਂ ਅਣਦੇਖੀ ਕਰੋ ਅਤੇ ਨਾ ਹੀ ਉਨ੍ਹਾਂ ’ਤੇ ਭਰੋਸਾ ਕਰੋ ਕਿਉਂਕਿ ਉਹ ਕਦੀ ਵੀ ਆਪ ਦਾ ਲਿਹਾਜ਼ ਨਾ ਕਰਨਗੇ।
ਮੀਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਨਾ ਸਿਰਫ ਆਪ ਦੇ ਕਦਮ ਨੂੰ ਬੜ੍ਹਤ ਵੱਲ ਹੀ ਰੱਖੇਗਾ ਸਗੋਂ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਵੀ ਅੱਗੇ ਵਧਾ ਸਕਦਾ ਹੈ।
30 ਦਸੰਬਰ 2023, ਸ਼ਨੀਵਾਰ
ਪੋਹ ਵਦੀ ਤਿੱਥੀ ਤੀਜ (ਸਵੇਰੇ 9.44 ਤੱਕ) ਅਤੇ ਮਗਰੋਂ ਤਿੱਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਕਰਕ ’ਚ
ਮੰਗਲ ਧਨ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਮੇਖ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਪੋਹ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 9 (ਪੋਹ), ਹਿਜਰੀ ਸਾਲ 1445, ਮਹੀਨਾ : ਜਮਾਦਿ ਉਲਸਾਨੀ, ਤਰੀਕ : 16, ਸੂਰਜ ਉਦੇ ਸਵੇਰੇ 7.30 ਵਜੇ, ਸੂਰਜ ਅਸਤ ਸ਼ਾਮ 5.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (30-31 ਮੱਧ ਰਾਤ 5.42 ਤੱਕ) ਅਤੇ ਮਗਰੋਂ ਨਕਸ਼ੱਤਰ ਮੱਘਾ, ਯੋਗ : ਵਿਸ਼ਕੁੰਭ (30-31 ਮੱਧ ਰਾਤ 2.56 ਤੱਕ) ਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ : ਕਰਕ ਰਾਸ਼ੀ ’ਤੇ (30-31 ਮੱਧ ਰਾਤ 5.42 ਤੱਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, 30-31 ਮੱਧ ਰਾਤ 5.42 ਤੱਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸਵੇਰੇ 9.44 ਤੱਕ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗਣੇਸ਼ ਚੌਥ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)