ਕਰਕ ਤੇ ਤੁਲਾ ਰਾਸ਼ੀ ਵਾਲਿਆਂ ਦਾ ਕਾਰੋਬਾਰੀ ਸਿਤਾਰਾ ਦੇਵੇਗਾ ਸਾਥ, ਬਾਕੀ ਵੀ ਦੇਖੋ ਆਪਣੀ ਰਾਸ਼ੀ
Monday, Jan 01, 2024 - 02:14 AM (IST)

ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਜਨਰਲ ਅਤੇ ਕੰਮਕਾਜੀ ਪਲਾਨਿੰਗ ਵੀ ਸਫਲ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ ਪਰ ਡਿੱਗਣ-ਫਿਸਲਣ ਦਾ ਡਰ।
ਮਿਥੁਨ : ਮਿੱਤਰਾਂ, ਕੰਮਕਾਜੀ ਸਾਥੀਆਂ ਨਾਲ ਮੇਲ-ਮਿਲਾਪ ਫਰੂਟਫੁਲ ਰਹੇਗਾ, ਤੇਜ ਪ੍ਰਭਾਵ, ਦਬਦਬਾ ਬਣਿਆ ਰਹੇਗਾ, ਕੰਮਕਾਜੀ ਕੋਸ਼ਿਸ਼ਾਂ ਵੀ ਚੰਗਾ ਨਤੀਜਾ ਦੇਣਗੀਆਂ।
ਕਰਕ : ਕੰਮਕਾਜੀ ਕੰਮਾਂ ਅਤੇ ਕਾਰੋਬਾਰੀ ਟੂਰਿੰਗ ’ਚ ਲਾਭ ਦੇਣ ਵਾਲਾ ਸਮਾਂ, ਯਤਨ ਕਰਨ ’ਤੇ ਕਿਸੇ ਕਾਰੋਬਾਰੀ ਮੁਸ਼ਕਲ ਨੂੰ ਵੀ ਆਪ ਟੈਕਲ ਕਰਨ ’ਚ ਸਫਲ ਹੋ ਸਕਦੇ ਹੋ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ ਜਾਂ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ।
ਕੰਨਿਆ : ਨਾ ਤਾਂ ਕਿਸੇ ਦੇ ਝਾਂਸੇ ’ਚ ਫਸੋ ਅਤੇ ਨਾ ਹੀ ਲਿਖਣ-ਪੜ੍ਹਨ ਦੇ ਕਿਸੇ ਕੰਮ ’ਚ ਜਲਦਬਾਜ਼ੀ ਕਰੋ, ਨੁਕਸਾਨ ਪ੍ਰੇਸ਼ਾਨੀ ਦਾ ਡਰ।
ਤੁਲਾ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕੰਮਕਾਜੀ ਤੌਰ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ।
ਬ੍ਰਿਸ਼ਚਕ : ਸਮਾਂ ਸਫਲਤਾ ਅਤੇ ਇੱਜ਼ਤ-ਮਾਣ ਦੇਣ ਵਾਲਾ, ਵਿਰੋਧੀਆਂ ’ਤੇ ਆਪ ਦੀ ਪਕੜ ਬਣੀ ਰਹੇਗੀ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।
ਧਨ : ਕੰਮਕਾਜੀ ਪਲਾਨਿੰਗ, ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ ਪਰ ਕਿਸੇ ਵੀ ਸਰਕਾਰੀ ਕੰਮ ਨੂੰ ਆਸਾਨ ਨਾ ਸਮਝੋ।
ਮਕਰ : ਸਿਤਾਰਾ ਪੇਟ ਲਈ ਕਮਜ਼ੋਰ, ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਕਰੋ ਜਿਹੜੀਆਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ।
ਕੁੰਭ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ ਜਿਹੀ ਸੋਚ ਰਹੇਗੀ।
ਮੀਨ : ਕਮਜ਼ੋਰ ਮਨੋਬਲ ਅਤੇ ਟੈਂਸ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਮਾਨਸਿਕ ਤੌਰ ’ਤੇ ਰਾਜ਼ੀ ਨਾ ਹੋਵੋਗੇ।
1 ਜਨਵਰੀ 2024, ਸੋਮਵਾਰ
ਪੋਹ ਵਦੀ ਤਿੱਥੀ ਪੰਚਮੀ (ਬਾਅਦ ਦੁਪਹਿਰ 2.29 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਸਿੰਘ ’ਚ
ਮੰਗਲ ਧਨ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਮੇਖ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਪੋਹ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 11 (ਪੋਹ), ਹਿਜਰੀ ਸਾਲ 1445, ਮਹੀਨਾ : ਜਮਾਦਿ ਉਲਸਾਨੀ, ਤਰੀਕ : 18, ਸੂਰਜ ਉਦੇ ਸਵੇਰੇ 7.31 ਵਜੇ, ਸੂਰਜ ਅਸਤ ਸ਼ਾਮ 5.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੱਘਾ (ਸਵੇਰੇ 8.36 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ : ਆਯੁਸ਼ਮਾਨ (1-2 ਜਨਵਰੀ ਮੱਧ ਰਾਤ 4.35 ਤੱਕ) ਅਤੇ ਮਗਰੋਂ ਯੋਗ ਸੌਭਾਗਿਯ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 8.36 ਤੱਕ ਜੰਮੇ ਬੱਚੇ ਨੂੰ ਮੱਘਰ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਈਸਵੀ ਸੰਨ (ਅੰਗ੍ਰੇਜ਼ੀ ਸਾਲ) 2024 ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)