ਮਕਰ ਰਾਸ਼ੀ ਵਾਲਿਆਂ ਨੂੰ ਰਾਜ ਦਰਬਾਰ ਦੇ ਕੰਮਾਂ ’ਚ ਮਿਲੇਗੀ ਸਫ਼ਲਤਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Friday, Jan 05, 2024 - 02:45 AM (IST)

ਮੇਖ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਸਦਭਾਅ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਦੁਸ਼ਮਣਾਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰਖਣੀ ਜ਼ਰੂਰੀ ਕਿਉਂਕਿ ਉਹ ਆਪ ਨੂੰ ਪ੍ਰੇਸ਼ਾਨ ਕਰਨ ਦਾ ਕੋਈ ਮੌਕਾ ਹੱਥੋਂ ਨਾ ਜਾਣ ਦੇਣਗੇ ਪਰ ਪੈਰ ਫਿਸਲਣ ਦਾ ਡਰ ਰਹੇਗਾ।
ਮਿਥੁਨ : ਜਨਰਲ ਸਿਤਾਰਾ ਬਿਹਤਰ, ਯਤਨ ਕਰਨ ’ਤੇੇ ਸੰਤਾਨ ਨਾਲ ਜੁੜੀ ਕੋਈ ਪ੍ਰਾਬਲਮ ਸੁਲਝਣ ਵੱਲ ਕੁੱਝ ਅੱਗੇ ਵਧ ਸਕਦੀ ਹੈ, ਮਾਣ-ਯਸ਼ ਦੀ ਪ੍ਰਾਪਤੀ।
ਕਰਕ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਕੀਤਾ ਗਿਆ ਯਤਨ ਚੰਗਾ ਨਤੀਜਾ ਦੇ ਸਕਦਾ ਹੈ, ਇੱਜ਼ਤ ਮਾਣ ਦੀ ਪ੍ਰਾਪਤੀ।
ਸਿੰਘ : ਕਿਸੇ ਇਫੈਕਟਿਵ ਆਦਮੀ ਦੀ ਮਦਦ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਅਤੇ ਧੀਰਜ ਨਾਲ ਸੁਣੇਗਾ।
ਕੰਨਿਆ : ਟੀਚਿੰਗ-ਕੋਚਿੰਗ, ਸਟੇਸ਼ਨਰੀ, ਪਬਲੀਸ਼ਿੰਗ-ਪ੍ਰਿੰਟਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਸਿਤਾਰਾ ਨੁਕਸਾਨ ਵਾਲਾ ਇਸ ਲਈ ਨਾ ਤਾਂ ਉਧਾਰੀ ’ਚ ਫਸੋ ਅਤੇ ਨਾ ਹੀ ਕਿਸੇ ਹੇਠ ਆਪਣੀ ਪੇਮੈਂਟ ਫਸਣ ਦਿਓ।
ਧਨ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਪ੍ਰੋਗਰਾਮਿੰਗ-ਪਲਾਨਿੰਗ ਚੰਗਾ ਨਤੀਜਾ ਦੇਵੇਗੀ ਪਰ ਸਰਕਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ।
ਮਕਰ : ਰਾਜ ਦਰਬਾਰ ਦੇ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ ਅਤੇ ਆਪ ਦੇ ਪ੍ਰਤੀ ਸਾਫਟ ਰੁਖ ਰੱਖਣਗੇ, ਸ਼ਤਰੂ ਕਮਜ਼ੋਰ ਰਹਿਣਗੇੇ।
ਕੁੰਭ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇੇ ਹਾਵੀ-ਪ੍ਰਭਾਵੀ-ਰੱਖੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਮੀਨ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣਾ-ਪੀਣਾ ਲਿਮਟ ’ਚ ਕਰਨਾ ਸਹੀ ਰਹੇਗਾ, ਦੂਜਿਆਂ ਦੇ ਝਾਂਸੇ ’ਚ ਫਸਨ ਤੋਂ ਬਚਣਾ ਚਾਹੀਦਾ ਹੈ।
5 ਜਨਵਰੀ 2024, ਸ਼ੁੱਕਰਵਾਰ
ਪੋਹ ਵਦੀ ਤਿੱਥੀ ਨੌਮੀ (ਰਾਤ 11.47 ਤੱਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਤੁਲਾ ’ਚ
ਮੰਗਲ ਧਨ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਮੇਖ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਪੋਹ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 15 (ਪੋਹ), ਹਿਜਰੀ ਸਾਲ 1445, ਮਹੀਨਾ : ਜਮਾਦਿ ਉਲਸਾਨੀ, ਤਰੀਕ : 22, ਸੂਰਜ ਉਦੇ ਸਵੇਰੇ 5.31 ਵਜੇ, ਸੂਰਜ ਅਸਤ ਸ਼ਾਮ 5.34 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿੱਤਰਾ (ਰਾਤ 7.50 ਤੱਕ) ਅਤੇ ਮਗਰੋਂ ਨਕਸ਼ੱਤਰ ਸੁਵਾਤੀ ਯੋਗ : ਸੁਕਰਮਾ (5 ਜਨਵਰੀ ਦਿਨ ਰਾਤ ਅਤੇ 6 ਨੂੰ ਸਵੇਰੇ 6.47 ਤੱਕ) ਅਤੇ ਮਗਰੋਂ ਯੋਗ ਧ੍ਰਿਤੀ ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)