ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Tuesday, Jan 09, 2024 - 04:17 AM (IST)

ਮੇਖ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਵਿਗੜਿਆ ਜਿਹਾ ਰਹੇਗਾ, ਇਸ ਲਈ ਸਿਹਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਨਾ ਕਰਨਾ ਸਹੀ ਰਹੇਗਾ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਉਂਝ ਜਿਹੜੀ ਵੀ ਕੋਸ਼ਿਸ਼ ਕਰੋ, ਪੂਰੇ ਯਤਨਾਂ ਨਾਲ ਕਰੋ, ਅਣਮੰਨੇ ਮਨ ਨਾਲ ਕੀਤਾ ਗਿਆ ਕੋਈ ਵੀ ਕੰਮ ਸਿਰੇ ਨਾ ਚੜ੍ਹ ਸਕੇਗਾ।
ਮਿਥੁਨ : ਸ਼ਤਰੂ ਆਪ ਨੂੰ ਪ੍ਰੇਸ਼ਾਨ-ਅਪਸੈੱਟ ਰੱਖਣਗੇ, ਆਪ ਦੇ ਕਿਸੇ ਪ੍ਰਾਜੈਕਟ ਨੂੰ ਉਹ ਅੱਗੇ ਵਧਣ ਨਾ ਦੇਣਗੇ, ਮਨ ਵੀ ਉਦਾਸ ਜਿਹਾ ਰਹਿ ਸਕਦਾ ਹੈ।
ਕਰਕ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ ਨਾ ਹੋਵੇਗੀ, ਗਲਤ ਕੰਮਾਂ ਵੱਲ ਭਟਕਦੇ ਮਨ ’ਤੇ ਕਾਬੂ ਰੱਖੋ, ਸਫਰ ਵੀ ਨਹੀਂ ਕਰਨਾ ਚਾਹੀਦਾ।
ਸਿੰਘ : ਪੂਰਾ ਯਤਨ ਅਤੇ ਭੱਜ-ਦੌੜ ਕਰਨ ਦੇ ਬਾਵਜੂਦ ਵੀ ਕਿਸੇ ਜ਼ਮੀਨੀ ਕੰਮ ਲਈ ਆਪ ਦੀ ਮਿਹਨਤ ਸਿਰੇ ਨਾ ਚੜ੍ਹੇਗੀ ਪਰ ਸੁਭਾਅ ’ਚ ਗੁੱਸਾ ਰਹੇਗਾ।
ਕੰਨਿਆ : ਕੰਮਕਾਜੀ ਸਾਥੀ-ਸਹਿਯੋਗੀ ਨਾ ਤਾਂ ਆਪ ਨਾਲ ਸਹਿਯੋਗ ਕਰਨਗੇ ਅਤੇ ਨਾ ਹੀ ਤਾਲਮੇਲ ਰੱਖਣਗੇ, ਇਸ ਲਈ ਉਨ੍ਹਾਂ ਤੋਂ ਜ਼ਿਆਦਾ ਉਮੀਦ ਨਾ ਰੱਖੋ।
ਤੁਲਾ : ਲੈਣ-ਦੇਣ ਦੇ ਕੰਮ ਅਹਿਤਿਆਤ ਨਾਲ ਕਰੋ ਅਤੇ ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ, ਸਫਰ ਵੀ ਨਾ ਕਰੋ।
ਬ੍ਰਿਸ਼ਚਕ : ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ ਪਰ ਆਪ ਕਿਸੇ ਵੀ ਕੰਮ ਨੂੰ ਪੂਰੇ ਮਨ ਨਾਲ ਨਾ ਕਰ ਸਕੋਗੇ, ਮਨ ਅਤੇ ਸੋਚ ’ਤੇ ਨੈਗੇਟਿਵਿਟੀ ਹਾਵੀ ਰਹੇਗੀ।
ਧਨ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਨਾ ਤਾਂ ਕਾਰੋਬਾਰੀ ਟੂਰਿੰਗ ਕਰੋ ਅਤੇ ਨਾ ਹੀ ਉਧਾਰੀ ਦੇ ਚੱਕਰ ’ਚ ਫਸੋ।
ਮਕਰ : ਸਿਤਾਰਾ ਆਮਦਨ ਵਾਲਾ, ਕੰਮਕਾਜੀ ਕੋਸ਼ਿਸ਼ਾਂ ਸਿਰੇ ਚੜ੍ਹਣਗੀਆਂ, ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ।
ਕੁੰਭ : ਪੂਰਾ ਪਰਹੇਜ਼ ਕਰਨ ਦੇ ਬਾਵਜੂਦ ਵੀ ਆਪ ਦਾ ਕੋਈ ਸਰਕਾਰੀ ਕੰਮ ਪਾਜ਼ੇਟਿਵ ਨਤੀਜਾ ਨਾ ਦੇ ਸਕੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਮੀਨ : ਕਿਉਂਕਿ ਸਿਤਾਰਾ ਬਾਧਾਵਾਂ, ਰੁਕਾਵਟਾਂ ਅਤੇ ਬਣਦੇ ਕੰਮਾਂ ਨੂੰ ਵਿਗਾੜਣ ਵਾਲਾ ਹੈ, ਇਸ ਲਈ ਆਪ ਨੂੰ ਆਪਣੇ ਪ੍ਰੋਗਰਾਮਾਂ ’ਚ ਸਫਲਤਾ ਨਹੀਂ ਮਿਲੇਗੀ।
9 ਜਨਵਰੀ 2024, ਮੰਗਲਵਾਰ
ਪੋਹ ਵਦੀ ਤਿੱਥੀ ਤਰੋਦਸ਼ੀ (ਰਾਤ 10.25 ਤੱਕ) ਅਤੇ ਮਗਰੋਂ ਤਿੱਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਧਨ ’ਚ
ਬੁੱਧ ਧਨ ’ਚ
ਗੁਰੂ ਮੇਖ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਪੋਹ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 19 (ਪੋਹ), ਹਿਜਰੀ ਸਾਲ 1445, ਮਹੀਨਾ : ਜਮਾਦਿ ਉਲਸਾਨੀ, ਤਰੀਕ : 26, ਸੂਰਜ ਉਦੇ ਸਵੇਰੇ 7.32 ਵਜੇ, ਸੂਰਜ ਅਸਤ ਸ਼ਾਮ 5.38 ਵਜੇ (ਜਲੰਧਰ ਟਾਈਮ), ਨਕਸ਼ੱਤਰ : ਜੇਸ਼ਠਾ (ਰਾਤ 9.11 ਤੱਕ) ਅਤੇ ਮਗਰੋਂ ਨਕਸ਼ੱਤਰ ਮੂਲਾ, ਯੋਗ : ਵ੍ਰਿਧੀ (9-10 ਮੱਧ ਰਾਤ 12.22 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਰਾਤ 9.11 ਤੱਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (ਰਾਤ 10.25 ’ਤੇ), ਰਾਤ 9.11 ਤੱਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਭੋਮ ਪ੍ਰਦੋਸ਼ ਵਰਤ, ਮਾਸਿਕ ਸ਼ਿਵਰਾਤਰੀ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)