ਮੇਖ ਰਾਸ਼ੀ ਵਾਲਿਆਂ ਦੀਆਂ ਕੋਸ਼ਿਸ਼ਾਂ ਹੋਣਗੀਆਂ ਸਫ਼ਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Thursday, Jan 11, 2024 - 02:41 AM (IST)

ਮੇਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ਕੁਝ ਅੱਗੇ ਵਧ ਸਕਦੀ ਹੈ, ਧਾਰਮਿਕ ਅਤੇ ਸਾਮਾਜਿਕ ਕੰਮਾਂ ’ਚ ਧਿਆਨ, ਕੋਈ ਸਕੀਮ ਵੀ ਸਿਰੇ ਚੜ੍ਹੇਗੀ।
ਬ੍ਰਿਖ : ਖਾਣ-ਪੀਣ ’ਚ ਪਰਹੇਜ਼ ਰੱਖੋ ਕਿਉਂਕਿ ਢਿੱਡ ’ਚ ਕੁਝ ਨਾ ਕੁਝ ਗੜਬੜੀ ਬਣੀ ਰਹੇਗੀ, ਡਿਗਣ-ਫਿਸਲਣ ਦਾ ਵੀ ਡਰ ਹੋਵੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਨ ਸਫ਼ਰ ਲਈ ਰਾਜ਼ੀ ਰਹੇਗਾ।
ਕਰਕ : ਟੈਂਸ ਮਨ ਅਤੇ ਕਮਜ਼ੋਰ ਮਨੋਬਲ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ ਪਰ ਘਟੀਆ ਲੋਕਾਂ ਤੋਂ ਫਾਸਲਾ ਰੱਖੋ।
ਸਿੰਘ : ਜਨਰਲ ਸਿਤਾਰਾ ਮਜ਼ਬੂਤ ਜਿਹੜਾ ਤੁਹਾਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਸਾਮਾਜਿਕ ਕੰਮਾਂ ’ਚ ਧਿਆਨ।
ਕੰਨਿਆ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਦੁਸ਼ਮਣ ਕਮਜ਼ੋਰ ਰਹਿਣਗੇ ਪਰ ਸੁਭਾਅ ’ਚ ਗੁੱਸਾ ਵਧੇਗਾ।
ਤੁਲਾ : ਜਨਰਲ ਤੌਰ ’ਤੇ ਆਪ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰਹੋਗੇ, ਪਲਾਨਿੰਗ-ਪ੍ਰੋਗਰਾਮਿੰਗ ਵੀ ਸਿਰੇ ਚੜ੍ਹੇਗੀ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪਬਲੀਸ਼ਿੰਗ, ਕਾਰੋਬਾਰੀ ਟੂਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ।
ਮਕਰ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਭੱਜਦੌੜ ਕਰਨ ’ਤੇ ਕੋਈ ਕਾਰੋਬਾਰੀ ਮੁਸ਼ਕਿਲ ਹਟ ਸਕਦੀ ਹੈ, ਟੂਰਿੰਗ ਵੀ ਫਰੂਟਫੁੱਲ ਰਹੇਗੀ।
ਮੀਨ : ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਧਿਆਨ ਰੱਖੋ ਕਿ ਸੁਭਾਅ ’ਚ ਗੁੱਸੇ ਕਰ ਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।