ਮਿਥੁਨ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖ਼ਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Friday, Jan 12, 2024 - 02:59 AM (IST)

ਮੇਖ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰਾਂ ਦੇ ਰੁਖ ’ਚ ਨਰਮੀ ਆਪ ਦੇ ਕਿਸੇ ਕੰਮ ਨੂੰ ਸੰਵਾਰਨ ’ਚ ਮਦਦਗਾਰ ਹੋਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਇਰਾਦਿਆਂ ’ਚ ਮਜ਼ਬੂਤੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਮਿਥੁਨ : ਸਿਤਾਰਾ ਸਿਹਤ ਲਈ ਕਮਜ਼ੋਰ ਇਸ ਲਈ ਖਾਣ-ਪੀਣ ’ਚ ਸੰਭਲ-ਸੰਭਾਲ ਰੱਖਣੀ ਚਾਹੀਦੀ ਹੈ, ਵੈਸੇ ਮਨ ਵੀ ਅਸ਼ਾਂਤ-ਪ੍ਰੇਸ਼ਾਨ ਰਹੇਗਾ।
ਕਰਕ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਹਰ ਮਾਮਲੇ ’ਚ ਦੋਨੋਂ ਪਤੀ-ਪਤਨੀ ਦੀ ਇਕੋ ਜਿਹੀ ਸੋਚ-ਅਪਰੋਚ ਰਹੇਗੀ।
ਸਿੰਘ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ।
ਕੰਨਿਆ : ਸੰਤਾਨ ਦੀ ਮਦਦ ਨਾਲ ਆਪ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਦੋ ਕਦਮ ਅੱਗੇ ਵਧ ਸਕਦੇ ਹੋ ਪਰ ਤਬੀਅਤ ’ਚ ਤੇਜ਼ੀ ਰਹੇਗੀ।
ਤੁਲਾ : ਕਿਸੇ ਅਦਾਲਤੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਵੱਡੇ ਲੋਕ ਆਪ ਦੇ ਪ੍ਰਤੀ ਨਰਮ ਰੁਖ ਰੱਖਣਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਬ੍ਰਿਸ਼ਚਕ : ਜਨਰਲ ਸਿਤਾਰਾ ਮਜ਼ਬੂਤ ਉਤਸ਼ਾਹ-ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ, ਤੇਜ ਪ੍ਰਭਾਅ ਬਣਿਆ ਰਹੇਗਾ।
ਧਨ : ਲੋਹਾ, ਲੋਹਾ ਮਸ਼ੀਨਰੀ, ਹਾਰਡ ਵੇਅਰ, ਸਰੀਆ, ਸਟੀਲ ਫਰਨੀਚਰ, ਸਟੀਲ ਸ਼ਟਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਮਨ ਸਫਰ ਲਈ ਰਾਜ਼ੀ ਰਹੇਗਾ।
ਕੁੰਭ : ਕਿਉਂਕਿ ਸਮਾਂ ਉਲਝਣਾਂ, ਝਗੜਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਚੰਗੀ ਤਰ੍ਹਾਂ ਸੋਚ ਵਿਚਾਰੇ ਬਗੈਰ ਕੋਈ ਯਤਨ ਨਾ ਕਰੋ।
ਮੀਨ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ, ਮੁਸ਼ਕਿਲ ਹਟੇਗੀ, ਕਾਰੋਬਾਰੀ ਟੂਰਿੰਗ ਫਰੂਟਫੁੱਲ ਰਹੇਗੀ।
12 ਜਨਵਰੀ 2024, ਸ਼ੁੱਕਰਵਾਰ
ਪੋਹ ਵਦੀ ਤਿੱਥੀ ਏਕਮ (ਬਾਅਦ ਦੁਪਿਹਰ 2.24 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਮਕਰ’ਚ
ਮੰਗਲ ਧਨ ’ਚ
ਬੁੱਧ ਧਨ ’ਚ
ਗੁਰੂ ਮੇਖ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਪੋਹ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 22 (ਪੋਹ), ਹਿਜਰੀ ਸਾਲ 1445, ਮਹੀਨਾ : ਜਮਾਦਿ ਉਲਸਾਨੀ, ਤਰੀਕ : 29, ਸੂਰਜ ਉਦੇ ਸਵੇਰੇ 7.32 ਵਜੇ, ਸੂਰਜ ਅਸਤ ਸ਼ਾਮ 5.40 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾਖਾੜਾ (ਬਾਅਦ ਦੁਪਹਿਰ 3.18 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਹਰਸ਼ਣ (ਦੁਪਹਿਰ 2.05 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪੋਹ ਸੁਦੀ ਪੱਖ ਸ਼ੁਰੂ, ਚੰਦਰ ਦਰਸ਼ਨ, ਆਰੋਗਿਆ ਵਰਤ, ਰਾਸ਼ਟਰੀ ਯੁਵਾ ਦਿਵਸ, ਸੁਆਮੀ ਵਿਵੇਕਾਨੰਦ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)