ਕੁੰਭ ਰਾਸ਼ੀ ਵਾਲਿਆਂ ਦੇ ਜਾਇਦਾਦ ਸਬੰਧੀ ਕੰਮ ਹੋਣਗੇ ਪੂਰੇ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Sunday, Jan 21, 2024 - 06:04 AM (IST)
ਮੇਖ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਅਤੇ ਪਲਾਨਿੰਗ-ਪ੍ਰੋਗਰਾਮਿੰਗ ਵੀ ਲਾਭਕਾਰੀ ਰਹੇਗੀ, ਜਨਰਲ ਤੌਰ ’ਤੇ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰਹੇਗਾ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜ਼ਿੰਦਾਦਿਲ ਹੁੰਦੇ ਆਪਣੇ ਮਨ ’ਤੇ ਕਾਬੂ ਰੱਖਣਾ ਚਾਹੀਦਾ ਹੈ, ਮਨ ਸਫ਼ਰ ਲਈ ਰਾਜ਼ੀ ਰਹੇਗਾ, ਧਾਰਮਿਕ ਕੰਮਾਂ ’ਚ ਧਿਆਨ।
ਮਿਥੁਨ : ਸਿਤਾਰਾ ਕਿਉਂਕਿ ਉਲਝਣਾਂ-ਝਮੇਲਿਆਂ ਅਤੇ ਪੇਚੀਦਗੀਆਂ ਵਾਲਾ ਹੈ, ਇਸ ਲਈ ਕੋਈ ਵੀ ਕੰਮ ਸੋਚੇ ਵਿਚਾਰੇ ਬਗੈਰ ਨਾ ਕਰਨਾ ਸਹੀ ਰਹੇਗਾ, ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ।
ਕਰਕ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲਿਕੇਸ਼ਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ ਪਰ ਸੁਭਾਅ ’ਚ ਗੁੱਸਾ ਰਹੇਗਾ।
ਸਿੰਘ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ, ਵੱਡੇ ਲੋਕ ਆਪ ਦੇ ਪ੍ਰਤੀ ਮਿਹਰਬਾਨ-ਸਾਫਟ-ਹਮਦਰਦਾਨਾ ਰੁਖ ਰੱਖਣਗੇ, ਦੁਸ਼ਮਣ ਕਮਜ਼ੋਰ।
ਕੰਨਿਆ : ਕਿਸੇ ਧਾਰਮਿਕ ਕੰਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ ਵਾਰਤਾ ਅਤੇ ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਤੁਲਾ : ਢਿੱਡ ਨਾਰਮਲ ਜਿਹਾ ਮਹਿਸਸੂ ਹੋਵੇਗਾ, ਇਸ ਲਈ ਖਾਣ–ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ, ਸਫਰ ਵੀ ਨਾ ਕਰੋ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਪਤੀ-ਪਤਨੀ ਸਬੰਧਾਂ ’ਚ ਮਿਠਾਸ, ਤਾਲਮੇਲ ਸਦਭਾਅ ਬਣਿਆ ਰਹੇਗਾ, ਤਬੀਅਤ ’ਚ ਜ਼ਿੰਦਾਦਿਲੀ ਰਹੇਗੀ।
ਧਨ : ਆਪ ਚਾਹ ਕੇ ਵੀ ਵਿਰੋਧ ਨੂੰ ਰੋਕ ਨਾ ਸਕੋਗੇ, ਇਸ ਲਈ ਦੁਸ਼ਮਣਾਂ ਤੋਂ ਜਿੰਨਾ ਫਾਸਲਾ ਰੱਖ ਸਕੋ, ਓਨਾ ਹੀ ਚੰਗਾ ਹੈ।
ਮਕਰ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਤਬੀਅਤ ’ਚ ਤੇਜ਼ੀ ਰਹੇਗੀ।
ਕੁੰਭ : ਕਿਸੇ ਜਾਇਦਾਦੀ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਦੁਸ਼ਮਣ ਵੀ ਤੁਹਾਡੇ ਅੱਗੇ ਠਹਿਰ ਨਹੀਂ ਸਕਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਮੀਨ : ਵੱਡੇ ਲੋਕਾਂ ਦੇ ਰੁਖ ’ਚ ਨਰਮੀ ਰਹੇਗੀ, ਆਪਣੇ ਕਿਸੇ ਕੰਮਕਾਜੀ ਕੰਮ ਨੂੰ ਨਿਪਟਾਉਣ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ।