ਕਰਕ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Thursday, Jan 25, 2024 - 06:46 AM (IST)
ਮੇਖ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ,ਵੱਡੇ ਲੋਕਾਂ ’ਚ ਆਪ ਦੀ ਪੈਠ, ਧਾਕ,ਲਿਹਾਜ਼ਦਾਰੀ ਬਣੀ ਰਹੇਗੀ।
ਬ੍ਰਿਖ : ਮਿੱਤਰਾਂ ਅਤੇ ਸੱਜਣ-ਸਾਥੀਆਂ ਦੀ ਮਦਦ ਨਾਲ ਆਪ ਦੀ ਲਟਕਦੀ ਚਲੀ ਆ ਰਹੀ ਕੋਈ ਸਮੱਸਿਆ ਆਸਾਨ ਬਣ ਸਕਦੀ ਹੈ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਮਿਥੁਨ: ਡ੍ਰਿੰਕਸ, ਕੈਮੀਕਲਸ, ਪੇਂਟਸ, ਪੈਟ੍ਰੋਲੀਅਮ, ਸੀ.ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਭੱਜਦੌੜ ਕਰਨ ’ਤੇ ਕੰਮਕਾਜੀ ਪਲਾਨਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ।
ਸਿੰਘ : ਇੰਪਰੋਟ-ਐਕਸਪੋਰਟ, ਮੈਨ ਪਾਵਰ ਬਾਹਰ ਭਿਜਵਾਉਣ ਦਾ ਕੰਮ ਕਰਨ ਵਾਲਿਆਂ ਨੂੰ ਕਿਸੇ ਨਾ ਕਿਸੇ ਪ੍ਰਾਬਲਮ ਨਾਲ ਨਿਪਟਣਾ ਪੈ ਸਕਦਾ ਹੈ, ਸੁਚੇਤ ਰਹੋ।
ਕੰਨਿਆ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਕਾਰੋਬਾਰੀ ਟੂਰਿੰਗ ਵੀ ਚੰਗਾ ਨਤੀਜਾ ਦੇ ਸਕਦੀ ਹੈ,ਯਤਨ ਕਰਨ ’ਤੇ ਕੰਮਕਾਜੀ ਕੋਸ਼ਿਸ਼ ਸਿਰੇ ਚੜ੍ਹੇਗੀ।
ਤੁਲਾ : ਰਾਜ ਦਰਬਾਰ ’ਚ ਜਾਣ ’ਤੇ ਆਪ ਦੇ ਪੱਖ ਨੂੰ ਸਹੀ ਤੌਰ ’ਤੇ ਸੁਣਿਆ-ਸਮਝਿਆ ਜਾ ਸਕਦਾ ਹੈ, ਵਿਰੋਧੀ ਆਪ ਦੀ ਪਕੜ ਹੇਠ ਰਹਿਣਗੇ, ਤੇਜ ਪ੍ਰਭਾਵ ਰਹੇਗਾ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਮੁਸ਼ਕਲਾਂ ’ਤੇ ਆਪ ਦੀ ਪਕੜ ਮਜ਼ਬੂਤ ਬਣੇਗੀ।
ਧਨ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ ’ਚ ਆਲਤੂ-ਫਾਲਤੂ ਵਸਤਾਂ ਦੀ ਵਰਤੋਂ ਨਾ ਕਰੋ, ਵੈਸੇ ਧਾਰਮਿਕ-ਸਮਾਜਿਕ ਕੰਮਾਂ ’ਚ ਧਿਆਨ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ ਰਹੇਗੀ।
ਕੁੰਭ : ਕਮਜ਼ੋਰ ਦਿਸਣ ਵਾਲੇ ਸ਼ਤਰੂ ਨੂੰ ਵੀ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ, ਕਿਉਂਕਿ ਮੌਕਾ ਮਿਲਣ ’ਤੇ ਉਹ ਕਦੀ ਵੀ ਲਿਹਾਜ਼ ਨਾ ਕਰੇਗਾ।
ਮੀਨ : ਸੰਤਾਨ ਸਾਥ ਦੇਵੇਗੀ,ਸੁਪੋਰਟ ਕਰੇਗੀ, ਜ਼ਰੂਰਤ ਦੇ ਹਰ ਮੌਕੇ ’ਤੇ ਢਾਲ ਬਣ ਕੇ ਆਪ ਦੇ ਵਿਰੋਧੀਅਾਂ ਨਾਲ ਟਕਰਾਉਣ ਦਾ ਵੀ ਜ਼ੋਖਮ ਲੈਣ ਨੂੰ ਤਿਆਰ ਰਹੇਗੀ।
25 ਜਨਵਰੀ 2024, ਵੀਰਵਾਰ
ਪੋਹ ਸੁਦੀ ਤਿੱਥੀ ਪੁੰਨਿਆ (ਰਾਤ 11.24 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਕਰਕ ’ਚ
ਮੰਗਲ ਧਨ ’ਚ
ਬੁੱੱਧ ਧਨ ’ਚ
ਗੁਰੂ ਮੇਖ ’ਚ
ਸ਼ੁੱਕਰ ਧਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਮਾਘ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ :1945, ਮਿਤੀ: 5 (ਮਾਘ), ਹਿਜਰੀ ਸਾਲ 1445, ਮਹੀਨਾ: ਰਜਬ, ਤਰੀਕ : 13, ਸੂਰਜ ਉਦੇ ਸਵੇਰੇ 7.28 ਵਜੇ, ਸੂਰਜ ਅਸਤ ਸ਼ਾਮ 5.52 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸੁ (ਸਵੇਰੇ 8.17 ਤਕ) ਅਤੇ ਮਗਰੋਂ ਨਕੱਸ਼ਤਰ ਪੱਖ, ਯੋਗ : ਵਿਸ਼ਕੁੰਭ (ਸਵੇਰੇ 7.32 ਤੱਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ, (ਸਵੇਰੇ 10.37 ਤਕ)ਦਿਸ਼ਾ ਸ਼ੂਲ: ਦੱਖਣ ਅਤੇ ਆਗਨੇਯ,ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ, ਪੁਰਬ ਦਿਵਸ ਅਤੇ ਤਿਓਹਾਰ : ਪੋਹ ਪੁੰਨਿਆ, ਮਾਘ ਸਨਾਨ ਸ਼ੁਰੂ, ਸ਼੍ਰੀ ਸਤਿ ਨਾਰਾਇਣ ਵਰਤ, ਸ਼ਾਕੰਭਰੀ ਜਯੰਤੀ, ਨੈਸ਼ਨਲ ਵੋਟਰਜ਼ ਡੇਅ, ਹਿਮਾਚਲ ਸਟੇਟ ਹੁਡ ਡੇਅ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)