ਕੁੰਭ ਰਾਸ਼ੀ ਵਾਲੇ ਖਾਣ-ਪੀਣ ਦਾ ਰੱਖੋ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Thursday, Feb 01, 2024 - 05:46 AM (IST)
ਮੇਖ : ਸਿਤਾਰਾ ਦੁਪਹਿਰ ਤਕ ਮਨ ਨੂੰ ਟੈਂਸ, ਪ੍ਰੇਸ਼ਾਨ, ਡਿਸਟਰਬ ਰੱਖਣ ਵਾਲਾ, ਸਫਰ ਵੀ ਨਾ ਕਰੋ ਪਰ ਬਾਅਦ ’ਚ ਜਨਰਲ ਹਾਲਾਤ ਬਣਨਗੇ, ਕੰਮਕਾਜੀ ਦਸ਼ਾ ਸੁਧਰੇਗੀ।
ਬ੍ਰਿਖ : ਦੁਪਹਿਰ ਤਕ ਜਨਰਲ ਹਾਲਾਤ ਨਾਰਮਲ ਰਹਿਣਗੇ, ਇਰਾਦਿਆਂ ’ਚ ਮਜ਼ਬੂਤੀ ਬਣੀ ਰਹੇਗੀ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਕਦਮ ਪਿੱਛੇ ਖਿੱਚੇਗਾ।
ਮਿਥੁਨ : ਦੁਪਹਿਰ ਤਕ ਕੋਈ ਵੀ ਸਰਕਾਰੀ ਕੋਸ਼ਿਸ਼ ਕਰਨੀ ਠੀਕ ਨਾ ਰਹੇਗੀ, ਕਿਉਂਕਿ ਨਤੀਜਾ ਫੇਵਰੇਵਲ ਨਾ ਮਿਲੇਗਾ ਪਰ ਬਾਅਦ ’ਚ ਭੱਜਦੌੜ ਚੰਗਾ ਨਤੀਜਾ ਦੇਵੇਗੀ।
ਕਰਕ : ਦੁਪਹਿਰ ਤਕ ਕੰਮਕਾਜੀ ਸਾਥੀ ਆਪ ਨਾਲ ਨਾਰਾਜ਼ ਦਿਖਾਈ ਦੇ ਸਕਦੇ ਹਨ, ਸਾਵਧਾਨੀ ਰੱਖੋ ਪਰ ਬਾਅਦ ’ਚ ਸਮਾਂ ਸਫਲਤਾ ਅਤੇ ਇੱਜ਼ਤਮਾਣ ਵਾਲਾ ਰਹੇਗਾ।
ਸਿੰਘ : ਕੰਮਕਾਜੀ ਕੰਮ ਨਿਪਟਾਉਣ ਲਈ ਦੁਪਹਿਰ ਤਕ ਸਮਾਂ ਕਮਜ਼ੋਰ ਰਹੇਗਾ ਪਰ ਬਾਅਦ ’ਚ ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇ ਸਕਦੀ ਹੈ।
ਕੰਨਿਆ : ਦੁਪਹਿਰ ਤਕ ਸਮਾਂ ਕਾਰੋਬਾਰੀ ਕੰਮਾਂ ਲਈ ਨਾਰਮਲ ਜਿਹਾ ਰਹੇਗਾ ਪਰ ਬਾਅਦ ’ਚ ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਚੰਗਾ ਨਤੀਜਾ ਦੇਵੇਗੀ।
ਤੁਲਾ : ਸਿਤਾਰਾ ਦੁਪਹਿਰ ਤਕ ਨੁਕਸਾਨ ਵਾਲਾ,ਕਾਰੋਬਾਰੀ ਕੰਮ ਯਤਨ ਵੀ ਸੰਭਲ-ਸੰਭਾਲ ਕੇ ਕਰੋ ਪਰ ਬਾਅਦ ’ਚ ਕਾਰੋਬਾਰੀ ਕੋਸ਼ਿਸ਼ ਬਿਹਤਰ ਨਤੀਜਾ ਦੇਵੇਗੀ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤਕ ਕਾਰੋਬਾਰੀ ਕਦਮ ਬੜ੍ਹਤ ਵੱਲ ਰੱਖੇਗਾ ਪਰ ਬਾਅਦ ’ਚ ਆਪਣੇ ਆਪ ਨੂੰ ਪੈਸਿਆਂ ਅਤੇ ਝਮੇਲਿਆਂ ਤੋਂ ਬਚਾ ਕੇ ਰੱਖੋ।
ਧਨ : ਸਿਤਾਰਾ ਦੁਪਹਿਰ ਤਕ ਸਰਕਾਰੀ ਕੰਮਾਂ ਲਈ ਰੁਕਾਵਟਾਂ-ਮੁਸ਼ਕਲਾਂ ਵਾਲਾ ਹੋ ਸਕਦਾ ਹੈ ਪਰ ਬਾਅਦ ’ਚ ਸਮਾਂ ਕੰਮਕਾਜੀ ਕੰਮਾਂ ਨੂੰ ਸੰਵਾਰਨ ਵਾਲਾ ਹੋ ਸਕਦਾ ਹੈ।
ਮਕਰ : ਦੁਪਹਿਰ ਤਕ ਸਮਾਂ ਆਪੋਜ਼ਿਟ ਹਾਲਾਤ ਰੱਖਣ ਅਤੇ ਮਨ ’ਤੇ ਨੈਗੇਟਿਵ ਸੋਚ ਦਾ ਪ੍ਰਭਾਵ ਰੱਖਣ ਵਾਲਾ ਪਰ ਬਾਅਦ ’ਚ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ।
ਕੁੰਭ : ਸਿਤਾਰਾ ਦੁਪਹਿਰ ਤਕ ਪੇਟ ਲਈ ਕਮਜ਼ੋਰ, ਮਨ ਵੀ ਉਦਾਸ, ਪ੍ਰੇਸ਼ਾਨ ਰਹੇਗਾ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।
ਮੀਨ : ਸਿਤਾਰਾ ਦੁਪਹਿਰ ਤਕ ਕਾਰੋਬਾਰੀ ਸਥਿਤੀ ਸੰਤੋਖਜਨਕ ਰੱਖਣ ਵਾਲਾ ਪਰ ਬਾਅਦ ’ਚ ਸਿਹਤ ’ਚ ਵਿਗਾੜ ਹੋਣ ਦਾ ਡਰ ਰਹੇਗਾ।
1 ਫਰਵਰੀ 2024, ਵੀਰਵਾਰ
ਮਾਘ ਵਦੀ ਤਿੱਥੀ ਛੱਠ (ਦੁਪਹਿਰ 2.04 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਕੰਨਿਆ ’ਚ
ਮੰਗਲ ਧਨ ’ਚ
ਬੁੱਧ ਧਨ ’ਚ
ਗੁਰੂ ਮੇਖ ’ਚ
ਸ਼ੁੱਕਰ ਧਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਮਾਘ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 12 (ਮਾਘ), ਹਿਜਰੀ ਸਾਲ 1445, ਮਹੀਨਾ : ਰਜਬ, ਤਰੀਕ : 20, ਸੂਰਜ ਉਦੇ ਸਵੇਰੇ 7.25 ਵਜੇ, ਸੂਰਜ ਅਸਤ ਸ਼ਾਮ 5.58 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (1-2 ਮੱਧ ਰਾਤ 3.49 ਤੱਕ) ਅਤੇ ਮਗਰੋਂ ਨਕਸ਼ੱਤਰ ਸਵਾਤੀ, ਯੋਗ : ਧ੍ਰਿਤੀ (ਦੁਪਹਿਰ 12.28 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਕੰਨਿਆ ਰਾਸ਼ੀ ’ਤੇ (ਬਾਅਦ ਦੁਪਹਿਰ 2.32 ਤਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ, (ਦੁਪਹਿਰ 2.04 ਤੋਂ ਲੈ ਕੇ 1-2 ਫਰਵਰੀ ਮੱਧ ਰਾਤ 3.04 ਤਕ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ: ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)