ਕਰਕ ਰਾਸ਼ੀ ਵਾਲਿਆਂ ਦਾ ਪ੍ਰਾਪਰਟੀ ਦੇ ਕੰਮਾਂ ਲਈ ਸਿਤਾਰਾ ਚੰਗਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Saturday, Feb 03, 2024 - 05:52 AM (IST)
ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦੀ ਸ਼ਿਕਾਇਤ ਰਹਿ ਸਕਦੀ ਹੈ।
ਬ੍ਰਿਖ : ਮਨ ’ਤੇ ਪ੍ਰਭਾਵੀ ਰਹਿਣ ਵਾਲੀ ਨੈਗੇਟਿਵ ਸੋਚ ਕਰ ਕੇ ਆਪ ਕਿਸੇ ਵੀ ਕੰਮ ਨੂੰ ਸ਼ੁਰੂ ਕਰਨ ਦਾ ਰਿਸਕ ਲੈਣ ਤੋਂ ਬਚਣਾ ਪਸੰਦ ਕਰੋਗੇ।
ਮਿਥੁਨ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀ ਲੱਗੇਗਾ, ਇਰਾਦਿਆਂ ’ਚ ਵੀ ਮਜ਼ਬੂਤੀ ਰਹੇਗੀ।
ਕਰਕ : ਪ੍ਰਾਪਰਟੀ ਦੇ ਕੰਮਾਂ ਲਈ ਸਿਤਾਰਾ ਚੰਗਾ, ਵੈਸੇ ਵੀ ਆਪ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰੋਹੋਗੇ ਪਰ ਘਟੀਆ ਲੋਕਾਂ ਤੋਂ ਫਾਸਲਾ ਰੱਖੋ।
ਸਿੰਘ : ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ-ਕੰਮਕਾਜੀ ਵਿਅਸਤਤਾ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ, ਮਨੋਬਲ-ਦਬਦਬਾ ਬਣਿਆ ਰਹੇਗਾ।
ਕੰਨਿਆ : ਸਿਤਾਰਾ ਆਮਦਨ ਲਈ ਚੰਗਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਵੀ ਚੰਗਾ ਲਾਭ ਦੇਵੇਗੀ।
ਤੁਲਾ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ।
ਬ੍ਰਿਸ਼ਚਕ : ਕਮਜ਼ੋਰ ਸਿਤਾਰੇ ਕਰ ਕੇ ਉਲਝਣਾਂ-ਝਮੇਲਿਆਂ, ਪੇਚੀਦਗੀਆਂ ਉਭਰਦੀਆਂ ਸਿਮਟਦੀਆਂ ਰਹਿ ਸਕਦੀਆਂ ਹਨ, ਸੁਚੇਤ ਰਹੋੋ, ਨੁਕਸਾਨ ਦਾ ਵੀ ਡਰ।
ਧਨ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪਬਲਿਕੇਸ਼ਨ, ਟੂਰਿਜ਼ਮ, ਕੰਸਲਟੈਂਸੀ, ਫੋਟੋਗ੍ਰਾਫੀ ਦਾ ਕੰਮ ਕਰਨ ਵਾਲਿਆਂ ਨੂੰ ਚੰਗਾ ਲਾਭ ਮਿਲੇਗੀ।
ਮਕਰ : ਵੱਡੇ ਲੋਕਾਂ-ਅਫਸਰਾਂ ’ਚ ਆਪ ਦੀ ਪੈਠ ਬਣੀ ਰਹੇਗੀ, ਉਹ ਲੋਕ ਆਪ ਦੀ ਗੱਲ ਧਿਆਨ-ਧੀਰਜ ਨਾਲ ਸੁਣਨਗੇ, ਸ਼ਤਰੂ ਕਮਜ਼ੋਰ ਰਹਿਣਗੇ।
ਕੁੰਭ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ, ਸ਼ਤਰੂ ਵੀ ਕਮਜ਼ੋਰ ਰਹਿਣਗੇ।
ਮੀਨ : ਪੂਰਾ ਪ੍ਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ’ਚ ਕੁਝ ਨਾ ਕੁਝ ਖਰਾਬੀ ਰਹਿਣ ਦਾ ਡਰ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ, ਮਨ ਵੀ ਡਿਸਟਰਬ ਜਿਹਾ ਰਹੇਗਾ।