ਮੇਖ ਰਾਸ਼ੀ ਵਾਲਿਆਂ ਦੀਆਂ ਮੁਸ਼ਕਲਾਂ ਹੋਣਗੀਆਂ ਦੂਰ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

02/07/2024 6:17:57 AM

ਮੇਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਮੁਸ਼ਕਲ ਹਟ ਸਕਦੀ ਹੈ, ਸ਼ੁੱਭ ਕੰਮਾਂ ’ਚ ਧਿਆਨ, ਹਰ ਪੱਖੋਂ ਬਿਹਤਰੀ ਹੋਵੇਗੀ।

ਬ੍ਰਿਖ : ਪੇਟ ’ਚ ਗੜਬੜੀ ਰਹਿਣ ਦਾ ਡਰ, ਇਸ ਲਈ ਖਾਣ-ਪੀਣ ’ਚ ਬਦ-ਪ੍ਰਹੇਜ਼ੀ ਨਾ ਕਰੋ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖਣਾ ਸਹੀ ਰਹੇਗਾ।

ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ ਜਾਂ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।

ਕਰਕ : ਮਨ ਟੈਂਸ, ਪ੍ਰੇਸ਼ਾਨ, ਉਦਾਸ, ਮਾਯੂਸ ਰਹੇਗਾ, ਪੂਰਾ ਬਚਾਅ ਕਰਨ ਦੇ ਬਾਵਜੂਦ ਕੋਈ ਨਾ ਕੋਈ ਪੰਗਾ ਗਲੇ ਪੈਂਦਾ ਰਹਿ ਸਕਦਾ ਹੈ। 

ਸਿੰਘ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਸਕੀਮ, ਪ੍ਰੋਗਰਾਮ ਸਿਰੇ ਚੜ੍ਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਕੰਨਿਆ : ਪ੍ਰਾਪਰਟੀ ਦੇ ਕਿਸੇ ਕੰਮ ਲਈ ਪੇਸ਼ ਆ ਰਹੀ ਕੋਈ ਰੁਕਾਵਟ, ਮੁਸ਼ਕਲ ਹਟ ਸਕਦੀ ਹੈ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਤੁਲਾ : ਆਪ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਬਹੁਤ ਐਕਟਿਵ ਰਹੋਗੇ, ਜਨਰਲ ਤੌਰ ’ਤੇ ਆਪ ਹਰ ਪੱਖੋਂ ਪ੍ਰਭਾਵੀ ਰਹੋਗੇ।

ਬ੍ਰਿਸ਼ਚਕ : ਸਿਤਾਰਾ ਧਨ ਲਾਭ ਦੇਣ ਅਤੇ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਵਾਲਾ, ਕੰਮਕਾਜੀ ਪਲਾਨਿੰਗ ਵੀ ਚੰਗਾ ਰਿਜ਼ਲਟ ਦੇ ਸਕਦੀ ਹੈ।

ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਗਲੇ ’ਚ ਖਰਾਬੀ ਦਾ ਡਰ, ਇਸ ਲਈ ਠੰਡੀਆਂ ਵਸਤਾਂ ਦੀ ਜ਼ਿਆਦਾ ਵਰਤੋਂ ਨਾ ਕਰੋ।

ਮਕਰ : ਖਰਚਿਆਂ ਕਰ ਕੇ ਅਰਥ ਦਸ਼ਾ ਤੰਗ ਰਹੇਗੀ, ਜਿਹੜੇ ਖਰਚਿਆਂ ਨੂੰ ਟਾਲ ਸਕੋ, ਉਨ੍ਹਾਂ ਨੂੰ ਟਾਲ ਦੇਣਾ ਚਾਹੀਦਾ ਹੈ, ਨੁਕਸਾਨ ਦਾ ਵੀ ਡਰ ਰਹੇਗਾ।

ਕੁੰਭ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।

ਮੀਨ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ ਪਰ ਤਬੀਅਤ ’ਚ ਤੇਜ਼ੀ ਰਹੇਗੀ।

ਮਾਘ ਵਦੀ ਤਿੱਥੀ ਦੁਆਦਸ਼ੀ (ਦੁਪਹਿਰ 2.02 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ      ਮਕਰ ’ਚ 

ਚੰਦਰਮਾ     ਧਨ ’ਚ  

ਮੰਗਲ     ਮਕਰ ’ਚ

ਬੁੱਧ      ਮਕਰ ’ਚ

ਗੁਰੂ      ਮੇਖ ’ਚ 

ਸ਼ੁੱਕਰ    ਧਨ ’ਚ

ਸ਼ਨੀ    ਕੁੰਭ ’ਚ

ਰਾਹੂ     ਮੀਨ ’ਚ                                                     

ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2080, ਮਾਘ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 18 (ਮਾਘ), ਹਿਜਰੀ ਸਾਲ 1445, ਮਹੀਨਾ : ਰਜਬ, ਤਰੀਕ : 26, ਸੂਰਜ ਉਦੇ ਸਵੇਰੇ 7.21 ਵਜੇ, ਸੂਰਜ ਅਸਤ ਸ਼ਾਮ 6.03 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਖਾੜਾ (7-8 ਮੱਧ ਰਾਤ 4.37 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਖਾੜਾ, ਯੋਗ: ਵਜਰ (7-8 ਮੱਧ ਰਾਤ 2.53 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ: ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Anmol Tagra

Content Editor

Related News