ਕੁੰਭ ਰਾਸ਼ੀ ਵਾਲਿਆਂ ਦਾ ਸਮਾਂ ਉਲਝਣਾਂ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

02/08/2024 5:41:54 AM

ਮੇਖ : ਸਰਕਾਰੀ ਤੇ ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਦੁਸ਼ਮਣ ਤੁਹਾਡੇ ਅੱਗੇ ਠਹਿਰਣ ਦਾ ਹਿੰਮਤ ਨਹੀਂ ਕਰ ਸਕਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਬ੍ਰਿਖ : ਧਾਰਮਿਕ, ਸਾਮਾਜਿਕ ਕੰਮਾਂ ’ਚ ਧਿਆਨ, ਉਂਝ ਹਰ ਫਰੰਟ ’ਤੇ ਬਿਹਤਰੀ ਹੋਵੇਗੀ ਤੇ ਸਫ਼ਲਤਾ ਮਿਲੇਗੀ, ਮਨੋਬਲ ਦਬਦਬਾ ਬਣਿਆ ਰਹੇਗਾ।

ਮਿਥੁਨ : ਸਿਹਤ ਦੇ ਵਿਗੜਨ, ਪੈਰ ਦੇ ਫਿਸਲਣ ਤੇ ਕਿਤੇ ਸੱਟ ਲੱਗਣ ਦਾ ਡਰ ਰਹੇਗਾ ਪਰ ਕਾਰੋਬਾਰੀ ਕੰਮਾਂ ਦੀ ਦਸ਼ਾ ਸੰਤੋਖਜਨਕ ਰਹੇਗੀ।

ਕਰਕ : ਵਪਾਰਕ ਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ, ਤਾਲਮੇਲ, ਸਦਭਾਅ ਬਣਿਆ ਰਹੇਗਾ।

ਸਿੰਘ : ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਤੇ ਨਾ ਹੀ ਉਨ੍ਹਾਂ ਨਾਲ ਜ਼ਿਆਦਾ ਰਿਲੇੇਸ਼ਨਸ਼ਿਪ ਵਧਾਉਣ ਦੀ ਗਲਤੀ ਕਰੋ ਕਿਉਂਕਿ ਸਿਤਾਰਾ ਨੁਕਸਾਨ ਦੇਣ ਵਾਲਾ ਹੈ।

ਕੰਨਿਆ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਤੁਹਾਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸੰਤਾਨ ਦੀ ਮਦਦ ਸਹਿਯੋਗ ਨਾਲ ਤੁਹਾਡੀ ਕੋਈ ਸਮੱਸਿਆ ਹੱਲ ਹੋ ਸਕਦੀ ਹੈ।

ਤੁਲਾ :  ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਪੱਕੇ ਤੌਰ ’ਤੇ ਕੁਝ ਬਿਹਤਰੀ ਦਾ ਨਤੀਜਾ ਮਿਲੇਗਾ, ਦੁਸ਼ਮਣ ਕਮਜ਼ੋਰ ਰਹਿਣਗੇ।

ਬ੍ਰਿਸ਼ਚਕ : ਮਿੱਤਰ-ਸੱਜਣ ਸਾਥੀ, ਕੰਮਕਾਜੀ ਸਹਿਯੋਗੀ, ਜਿਥੇ ਤੁਹਾਡੀ ਗੱਲ ਧਿਆਨ-ਧੀਰਜ ਨਾਲ ਸੁਣਨਗੇ, ਉਥੇ ਉਨ੍ਹਾਂ ਦਾ ਰੁਖ਼ ਨਰਮ ਰਹੇਗਾ।

ਧਨ : ਲੋਹਾ, ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਹਾਰਡਵੇਅਰ, ਸਰੀਆ ਆਦਿ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮਕਰ : ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ। ਗਲੇ ’ਚ ਖ਼ਰਾਬੀ ਦਾ ਡਰ ਨਜ਼ਰ ਆਉਂਦਾ ਹੈ, ਇਸ ਲਈ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।

ਕੁੰਭ : ਸਮਾਂ ਉਲਝਣਾਂ, ਝਮੇਲਿਆਂ, ਪੰਗਿਆਂ ਵਾਲਾ ਹੈ, ਇਸ ਲਈ ਕੋਈ ਵੀ ਨਵਾਂ ਕੰਮ, ਕੋਸ਼ਿਸ਼ ਜਾਂ ਪ੍ਰਾਜੈਕਟ ਹੱਥ ’ਚ ਨਾ ਲੈਣਾ ਸਹੀ ਰਹੇਗਾ।

ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕੋਸ਼ਿਸ਼ ਕਰਨ ’ਤੇ ਕੰਮਕਾਜੀ ਪਲਾਨਿੰਗ ਵਧੀਆ ਰਹੇਗੀ, ਕਾਰੋਬਾਰੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ।


Anmol Tagra

Content Editor

Related News