ਮਕਰ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Friday, Feb 09, 2024 - 05:48 AM (IST)

ਮਕਰ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

ਮੇਖ : ਕਿਸੇ ਅਫਸਰ ਦੇ ਸਾਫਟ-ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਤੇਜ ਪ੍ਰਭਾਵ, ਪੈਠ-ਦਬਦਬਾ ਵੀ ਬਣਿਆ ਰਹੇਗਾ। 

ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਆਪ ਦੀ ਕਿਸੇ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ। 

ਮਿਥੁਨ : ਸਿਤਾਰਾ ਸਿਹਤ, ਖਾਸ ਕਰ ਕੇ ਪੇਟ ਲਈ ਠੀਕ ਨਹੀਂ, ਇਸ ਲਈ ਖਾਣ–ਪੀਣ ’ਚ ਬੇਤੁਕੀਆਂ ਵਸਤਾਂ ਦੀ ਵਰਤੋਂ ਨਾ ਕਰੋ, ਮਨ ਵੀ ਡਿਸਟਰਬ ਰਹੇਗਾ। 

ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਮਨ ਬਣਾਓਗੇ ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ। 

ਸਿੰਘ : ਡਰੇ ਡਰੇ ਮਨ ਕਰ ਕੇ ਆਪ ਕਿਸੇ ਵੀ ਕੋਸ਼ਿਸ਼ ਨੂੰ ਸ਼ੁਰੂ ਕਰਨ ’ਤੇ ਘਬਰਾਹਟ ਮਹਿਸੂਸ ਕਰੋਗੇ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ। 

ਕੰਨਿਆ : ਜਨਰਲ ਸਿਤਾਰਾ ਬਿਹਤਰ, ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਆਪ ਲਈ ਹੈਲਪਫੁਲ ਰਹੇਗੀ ਪਰ ਸੁਭਾਅ ’ਚ ਗੁੱਸਾ ਰਹੇਗਾ। 

ਤੁਲਾ : ਕਿਸੇ ਜਾਇਦਾਦੀ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ, ਮਾਣ–ਯਸ਼ ਦੀ ਪ੍ਰਾਪਤੀ। 

ਬ੍ਰਿਸ਼ਚਕ : ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਸੁਚੇਤ ਰਹਿ ਕੇ ਸੁਣੇਗਾ। 

ਧਨ : ਵ੍ਹੀਕਲਜ਼ ਦੀ ਸੇਲ ਪਰਚੇਜ਼ ਨਾਲ ਜੁੜੇ ਲੋਕਾਂ ਨੂੰ ਆਪਣੀ ਕੰਮਕਾਜੀ ਭੱਜਦੌੜ, ਵਿਅਸਤਤਾ ਦੀ ਚੰਗੀ ਰਿਟਰਨ ਮਿਲੇਗੀ। 

ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ, ਮਨ ਵੀ ਕੁਝ ਟੈਂਸ ਜਿਹਾ ਰਹੇਗਾ। 

ਕੁੰਭ : ਖਰਚਿਆਂ ਦਾ ਜ਼ੋਰ, ਇਸ ਲਈ ਜਿਹੜੇ ਖਰਚਿਆਂ ਨੂੰ ਟਾਲ ਸਕੋ, ਟਾਲ ਦੇਣਾ ਸਹੀ ਰਹੇਗਾ, ਨੁਕਸਾਨ-ਪ੍ਰੇਸ਼ਾਨੀ ਦਾ ਵੀ ਡਰ ਰਹੇਗਾ। 

ਮੀਨ : ਲੋਹਾ, ਲੋਹਾ ਮਸ਼ੀਨਰੀ, ਹਾਰਡ ਵੇਅਰ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

9 ਫਰਵਰੀ 2024, ਸ਼ੁੱਕਰਵਾਰ

ਮਾਘ ਵਦੀ ਤਿੱਥੀ ਚੌਦਸ (ਸਵੇਰੇ 8.03 ਤੱਕ) ਅਤੇ ਮਗਰੋਂ ਤਿੱਥੀ ਮੱਸਿਆ (ਜਿਹੜੀ ਕਸ਼ੈਅ ਹੋ ਗਈ ਹੈ)

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ      ਮਕਰ ’ਚ 

ਚੰਦਰਮਾ     ਮਕਰ ’ਚ  

ਮੰਗਲ     ਮਕਰ ’ਚ

ਬੁੱਧ      ਮਕਰ ’ਚ

ਗੁਰੂ      ਮੇਖ ’ਚ 

ਸ਼ੁੱਕਰ    ਧਨ ’ਚ

ਸ਼ਨੀ    ਕੁੰਭ ’ਚ

ਰਾਹੂ     ਮੀਨ ’ਚ                                                     

ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2080, ਮਾਘ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 20 (ਮਾਘ), ਹਿਜਰੀ ਸਾਲ 1445, ਮਹੀਨਾ : ਰਜਬ, ਤਰੀਕ : 28, ਸੂਰਜ ਉਦੇ ਸਵੇਰੇ 7.19 ਵਜੇ, ਸੂਰਜ ਅਸਤ ਸ਼ਾਮ 6.05 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (ਰਾਤ 11.29 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਵਿਅਤੀਪਾਤ (ਸ਼ਾਮ 7.07 ਤੱਕ) ਅਤੇ ਮਗਰੋਂ ਯੋਗ ਵਰਿਯਾਨ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਮਾਘ (ਮੌਨੀ) ਮੱਸਿਆ-ਸਵੇਰੇ 8.03 ਤੋਂ ਬਾਅਦ। 

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Anmol Tagra

Content Editor

Related News