ਮਿਥੁਨ ਰਾਸ਼ੀ ਵਾਲੇ ਸਫ਼ਰ ਤੋਂ ਕਰਨ ਗੁਰੇਜ਼, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Sunday, Feb 18, 2024 - 05:51 AM (IST)
ਮੇਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਦੀ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਵੇਗੀ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚ ਵਿਚਾਰ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਚੰਚਲ ਹੁੰਦੇ ਆਪਣੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਮਿਥੁਨ : ਖਰਚਿਆਂ ’ਤੇ ਕਾਬੂ ਰੱਖੋ, ਇਸ ਗੱਲ ਦਾ ਵੀ ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਨੁਕਸਾਨ ਦਾ ਵੀ ਡਰ, ਸਫਰ ਟਾਲ ਦਿਓ।
ਕਰਕ : ਟੀਚਿੰਗ, ਕੋਚਿੰਗ, ਫੋਟੋਗ੍ਰਾਫੀ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਇੱਜ਼ਤਮਾਣ ਦੀ ਪ੍ਰਾਪਤੀ।
ਸਿੰਘ : ਕਿਸੇ ਅਫਸਰ ਦੇ ਨਰਮ ਅਤੇ ਸੁਪੋਰਟਿਵ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਰਕਾਰੀ ਸਮੱਸਿਆ ਨੂੰ ਸੁਲਝਾਉਣ ’ਚ ਸਫਲਤਾ ਮਿਲੇਗੀ, ਮਾਣ-ਯਸ਼ ਦੀ ਪ੍ਰਾਪਤੀ।
ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰਟ ’ਤੇ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਤੁਲਾ : ਠੰਡੀਆਂ ਵਸਤਾਂ ਦੀ ਵਰਤੋਂ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ ਪਰ ਕਾਰੋਬਾਰੀ ਦਸ਼ਾ ਪਹਿਲੇ ਦੀ ਤਰ੍ਹਾਂ ਬਣੀ ਰਹੇਗੀ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦਾ ਲਿਹਾਜ਼ ਕਰਨਗੇ।
ਧਨ : ਕਮਜ਼ੋਰ ਦਿਸਣ ਵਾਲੇ ਸ਼ਤਰੂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਸ ਦੀ ਅਣਦੇਖੀ ਕਰੋ, ਮਨ ਵੀ ਟੈਂਸ-ਅਸਥਿਰ, ਡਾਵਾਂਡੋਲ ਜਿਹਾ ਰਹੇਗਾ।
ਮਕਰ : ਯਤਨ ਕਰਨ ’ਤੇ ਕੋਈ ਉਦੇਸ਼ ਮਨੋਰਥ, ਪ੍ਰੋਗਰਾਮ ਸਿਰੇ ਚੜ੍ਹੇਗਾ, ਵੈਸੇ ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ।
ਕੁੰਭ : ਕਿਸੇ ਜ਼ਮੀਨੀ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।
ਮੀਨ : ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗੇ, ਵੱਡੇ ਲੋਕ ਵੀ ਮਿਹਰਬਾਨ ਰਹਿਣਗੇ।
18 ਫਰਵਰੀ 2024, ਐਤਵਾਰ
ਮਾਘ ਸੁਦੀ ਤਿੱਥੀ ਨੌਮੀ (ਸਵੇਰੇ 8.16 ਤੱਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਮਕਰ ’ਚ
ਬੁੱਧ ਮਕਰ ’ਚ
ਗੁਰੂ ਮੇਖ ’ਚ
ਸ਼ੁੱਕਰ ਮਕਰ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਫੱਗਣ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 29 (ਮਾਘ), ਹਿਜਰੀ ਸਾਲ 1445, ਮਹੀਨਾ : ਸ਼ਬਾਨ, ਤਰੀਕ : 7, ਸੂਰਜ ਉਦੇ ਸਵੇਰੇ 7.11 ਵਜੇ, ਸੂਰਜ ਅਸਤ ਸ਼ਾਮ 6.13 ਵਜੇ (ਜਲੰਧਰ ਟਾਈਮ), ਨਕਸ਼ੱਤਰ: ਰੋਹਿਣੀ (ਸਵੇਰੇ 9.23 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਵੈਧ੍ਰਿਤੀ (ਦੁਪਹਿਰ 12.39 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਰਾਤ 9.54 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮਾਘ ਗੁਪਤ ਨਵਰਾਤਰੇ ਸਮਾਪਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)