ਬ੍ਰਿਸ਼ਚਕ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖ਼ਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

02/19/2024 5:14:30 AM

ਮੇਖ : ਜਨਰਲ ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।

ਬ੍ਰਿਖ : ਖੇਤੀ ਉਤਪਾਦਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਕਾਰੋਬਾਰੀ ਟੂਰਿੰਗ ਵੀ ਲਾਭ ਵਾਲੀ ਰਹੇਗੀ।

ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ।

ਕਰਕ : ਸਿਤਾਰਾ ਕਿਉਂਕਿ ਨੁਕਸਾਨ ਵਾਲਾ ਹੈ, ਇਸ ਲਈ ਨਾ ਤਾਂ ਕਾਰੋਬਾਰੀ ਕੰਮ ਬੇ-ਧਿਆਨੀ ਨਾਲ ਨਿਪਟਾਓ ਅਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਣ ਦਿਓ।

ਸਿੰਘ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ।

ਕੰਨਿਆ : ਸਰਕਾਰੀ, ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਦੇਣ ਅਤੇ ਬਿਹਤਰੀ ਦੇ ਹਾਲਾਤ ਰੱਖਣ ਵਾਲਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਤੁਲਾ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀ ਲੱਗੇਗਾ।

ਬ੍ਰਿਸ਼ਚਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾ ਬਣੇ ਰਹਿਣਗੇ।

ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਾਣ-ਇੱਜ਼ਤ ਦੀ ਪ੍ਰਾਪਤੀ।

ਮਕਰ : ਸ਼ਤਰੂ ਉਭਰਦੇ-ਸਿਮਟਦੇ ਰਹਿਣਗੇ, ਇਸ ਲਈ ਉਨ੍ਹਾਂ ਨਾਲ ਤਿਆਰੀ ਦੇ ਨਾਲ ਹੀ ਨਿਪਟੋ, ਮਨ ਵੀ ਅਸ਼ਾਂਤ-ਡਿਸਟਰਬ-ਪ੍ਰੇਸ਼ਾਨ ਜਿਹਾ ਰਹੇਗਾ।

ਕੁੰਭ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਦੂਜਿਆਂ ’ਤੇ ਹਾਵੀ- ਪ੍ਰਭਾਵੀ- ਵਿਜਈ ਰੱਖੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਮੀਨ : ਕੋਰਟ ਕਚਹਿਰੀ ਨਾਲ ਜੁੜਿਆ ਕੋਈ ਕੰਮ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ ਪਰ ਫੈਮਿਲੀ ਫਰੰਟ ’ਤੇ ਕੁਝ ਤਣਾਅ ਰਹਿ ਸਕਦਾ ਹੈ।

19 ਫਰਵਰੀ 2024, ਸੋਮਵਾਰ

ਮਾਘ ਸੁਦੀ ਤਿੱਥੀ ਦਸਮੀ (ਸਵੇਰੇ 8.51 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ      ਕੁੰਭ ’ਚ 

ਚੰਦਰਮਾ     ਮਿਥੁਨ ’ਚ  

ਮੰਗਲ     ਮਕਰ ’ਚ

ਬੁੱਧ      ਮਕਰ ’ਚ

ਗੁਰੂ      ਮੇਖ ’ਚ 

 ਸ਼ੁੱਕਰ    ਮਕਰ ’ਚ

ਸ਼ਨੀ    ਕੁੰਭ ’ਚ

ਰਾਹੂ     ਮੀਨ ’ਚ                                                     

ਕੇਤੂ     ਕੰਨਿਆ ’ਚ

ਬਿਕ੍ਰਮੀ ਸੰਮਤ : 2080, ਫੱਗਣ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ :1945, ਮਿਤੀ: 30 (ਮਾਘ), ਹਿਜਰੀ ਸਾਲ 1445, ਮਹੀਨਾ : ਸ਼ਬਾਨ, ਤਰੀਕ : 8, ਸੂਰਜ ਉਦੇ ਸਵੇਰੇ 7.10 ਵਜੇ, ਸੂਰਜ ਅਸਤ ਸ਼ਾਮ 6.14 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਸਵੇਰੇ 10.33 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਵਿਸ਼ਕੁੰਭ (ਦੁਪਹਿਰ 12.01 ਤੱਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ: ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਰਾਤ 10.28 ’ਤੇ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਬਸੰਤ ਰੁੱਤ ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Anmol Tagra

Content Editor

Related News