ਮਿਥੁਨ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

02/22/2024 5:48:18 AM

ਮੇਖ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਇੱਜ਼ਤਮਾਣ ਦੀ ਪ੍ਰਾਪਤੀ, ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਬ੍ਰਿਖ : ਕਿਸੇ ਵੱਡੇ ਆਦਮੀ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।

ਮਿਥੁਨ : ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਟੂਰਿੰਗ ਵੀ ਲਾਭ ਦੇਵੇਗੀ, ਯਤਨ ਕਰਨ ’ਤੇ ਆਪ ਦੀ ਕੰਮਕਾਜੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ।

ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜ਼ਿੰਦਾਦਿਲ ਹੁੰਦੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ, ਸੈਰ ਸਫਰ ਲਈ ਮਨ ਰਾਜ਼ੀ ਰਹੇਗਾ।

ਸਿੰਘ : ਖਰਚ ਜਾਇਜ਼ ਕੰਮਾਂ ’ਤੇ ਹੋਵੇਗਾ, ਲੈਣ-ਦੇਣ ਦੇ ਅਤੇ ਲਿਖਣ-ਪੜ੍ਹਨ ਦੇ ਕੰਮਾਂ ਨੂੰ ਵੀ ਅਹਿਤਿਆਤ ਨਾਲ ਨਿਪਟਾਓ, ਧਨ ਦਾ ਠਹਿਰਾਅ ਵੀ ਘੱਟ ਹੋਵੇਗਾ।

ਕੰਨਿਆ : ਡ੍ਰਿੰਕਸ, ਕੈਮੀਕਲਸ, ਰੰਗ ਰੋਗਣ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਤੁਲਾ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।

ਬ੍ਰਿਸ਼ਚਕ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ਚੰਗਾ ਨਤੀਜਾ ਦੇਵੇਗੀ, ਧਾਰਮਿਕ ਕੰਮਾਂ ’ਚ ਰੁਚੀ, ਕੰਮਕਾਜੀ ਕੋਸ਼ਿਸ਼ ਵੀ ਸਿਰੇ ਚੜ੍ਹੇਗੀ।

ਧਨ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ’ਚ ਕੁਝ ਨਾ ਕੁਝ ਗੜਬੜੀ ਰਹੇਗੀ ਪਰ ਕੰਮਕਾਜੀ ਦਸ਼ਾ ਸੰਤੋਖਜਨਕ , ਸ਼ੁਭ ਕੰਮਾਂ ’ਚ ਧਿਆਨ।

ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਮਿਲੇਗੀ, ਤਬੀਅਤ ’ਚ ਜ਼ਿੰਦਾਦਿਲੀ ਰਹੇਗੀ।

ਕੁੰਭ : ਕਮਜ਼ੋਰ ਦਿਸਣ ਵਾਲੇ ਸ਼ਤਰੂ ਨੂੰ ਵੀ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ, ਕਿਉਂਕਿ ਉਹ ਆਪ ਨਾਲ ਟਕਰਾਅ ਤੋਂ ਬਚੇਗਾ ਨਹੀਂ।

ਮੀਨ : ਸੰਤਾਨ ਦੇ ਸੁਪੋਰਟਿਵ ਅਤੇ ਸਹਿਯੋਗੀ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਉਦੇਸ਼ ਪ੍ਰੋਗਰਾਮ ਵੀ ਸਿਰੇ ਚੜ੍ਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

22 ਫਰਵਰੀ 2024, ਵੀਰਵਾਰ

ਮਾਘ ਸੁਦੀ ਤਿੱਥੀ ਤਰੋਦਸ਼ੀ (ਦੁਪਹਿਰ 1.22 ਤੱਕ) ਅਤੇ ਮਗਰੋਂ ਤਿੱਥੀ ਚੌਦਸ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੁੰਭ ’ਚ

ਚੰਦਰਮਾ ਕਰਕ ’ਚ

ਮੰਗਲ ਮਕਰ ’ਚ

ਬੁੱੱਧ ਕੁੰਭ ’ਚ

ਗੁਰੂ ਮੇਖ ’ਚ

ਸ਼ੁੱਕਰ ਮਕਰ ’ਚ

ਸ਼ਨੀ ਕੁੰਭ ’ਚ

ਰਾਹੂ ਮੀਨ ’ਚ                                                 

ਕੇਤੂ ਕੰਨਿਆ ’ਚ

ਬਿਕ੍ਰਮੀ ਸੰਮਤ : 2080, ਫੱਗਣ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 3 (ਫੱਗਣ), ਹਿਜਰੀ ਸਾਲ 1445, ਮਹੀਨਾ : ਸ਼ਬਾਨ, ਤਰੀਕ : 11, ਸੂਰਜ ਉਦੇ ਸਵੇਰੇ 7.07 ਵਜੇ, ਸੂਰਜ ਅਸਤ ਸ਼ਾਮ 6.16 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁੱਖ (ਸ਼ਾਮ 4.43 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਸੌਭਾਗਿਯ (ਦੁਪਹਿਰ 12.12 ਤੱਕ) ਅਤੇ ਮਗਰੋਂ ਯੋਗ ਸ਼ੌਭਨ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ) ਸ਼ਾਮ 4.43 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕੱਸ਼ਤਰ ਦੀ ਪੂਜਾ ਲੱਗੇਗੀ, ਸ਼ਾਮ 4.43 ਤਕ ਗੁਰੂ ਪੁੱਖ ਯੋਗ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮੇਲਾ ਜੈਸਲਮੇਰ (ਰਾਜਸਥਾਨ) ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


Anmol Tagra

Content Editor

Related News