ਮਕਰ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖ਼ਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

02/23/2024 6:04:54 AM

ਮੇਖ :  ਸਿਤਾਰਾ ਸ਼ਾਮ ਤੱਕ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਬਾਅਦ ’ਚ ਵੀ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।

ਬ੍ਰਿਖ : ਸ਼ਾਮ ਤੱਕ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਬਣੀ ਰਹੇਗੀ, ਕੰਮਕਾਜੀ ਤੌਰ ’ਤੇ ਵੀ ਆਪ ਐਕਟਿਵ ਰਹੋਗੇ, ਫਿਰ ਬਾਅਦ ’ਚ ਸਫਲਤਾ ਦੀ ਆਸ ਵਧੇਗੀ।

ਮਿਥੁਨ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਕੰਮਕਾਜੀ ਕੰਮਾਂ ’ਚ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ, ਫਿਰ ਬਾਅਦ ’ਚ ਸਮਾਂ ਬਿਹਤਰ ਹਾਲਾਤ ਰੱਖੇਗਾ।  

ਕਰਕ : ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਧਾਰਮਿਕ ਕੰਮਾਂ ’ਚ ਧਿਆਨ, ਮੋਰੇਲ ਹਾਈ ਬਣਿਆ ਰਹੇਗਾ ਪਰ ਪੈਰ ਫਿਸਲਣ ਦਾ ਡਰ ਬਣਿਆ ਰਹੇਗਾ। 

ਸਿੰਘ : ਸਿਤਾਰਾ ਸ਼ਾਮ ਤੱਕ ਨੁਕਸਾਨ ਵਾਲਾ, ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮਾਂ ਨੂੰ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਫਸ ਨਾ ਜਾਵੇ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ। 

ਕੰਨਿਆ : ਸਿਤਾਰਾ ਸ਼ਾਮ ਤੱਕ ਆਮਦਨ ਵਾਲਾ, ਆਪ ਦੀ ਕੰਮਕਾਜੀ ਭੱਜਦੌੜ ਵੀ ਚੰਗਾ ਨਤੀਜਾ ਦੇਵੇਗੀ ਪਰ ਬਾਅਦ ’ਚ ਸਮਾਂ ਉਲਝਣਾਂ ਵਾਲਾ ਹੋਵੇਗਾ। 

ਤੁਲਾ : ਸਿਤਾਰਾ ਸ਼ਾਮ ਤੱਕ ਸਫਲਤਾ ਅਤੇ ਇੱਜ਼ਤਮਾਣ ਦੇਣ ਵਾਲਾ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ ਪਰ ਬਾਅਦ ’ਚ ਸਮਾਂ ਧਨ ਲਾਭ ਵਾਲਾ ਬਣੇਗਾ। 

ਬ੍ਰਿਸ਼ਚਕ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ। 

ਧਨ : ਸਿਤਾਰਾ ਸ਼ਾਮ ਤੱਕ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਸਹੀ ਰਹੇਗਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ। 

ਮਕਰ : ਸਿਤਾਰਾ ਆਮਦਨ ਲਈ ਸ਼ਾਮ ਤੱਕ ਬਿਹਤਰ, ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ ਰਹੇਗਾ ਪਰ ਬਾਅਦ ’ਚ ਸਿਹਤ ਕਮਜ਼ੋਰ ਬਣ ਸਕਦੀ ਹੈ। 

ਕੁੰਭ : ਸਿਤਾਰਾ ਸ਼ਾਮ ਤੱਕ ਮਨ ਨੂੰ ਟੈਂਸ, ਪ੍ਰੇਸ਼ਾਨ ਅਤੇ ਦੁਵਿਧਾ ’ਚ ਰੱਖੇਗਾ ਪਰ ਬਾਅਦ ’ਚ ਸਿਹਤ ਕਮਜ਼ੋਰ ਬਣ ਸਕਦੀ ਹੈ।

ਮੀਨ : ਸਿਤਾਰਾ ਸ਼ਾਮ ਤੱਕ ਬਿਹਤਰ, ਇਰਾਦਿਆਂ  ’ਚ ਮਜ਼ਬੂਤੀ, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ ਰਹੋਗੇ ਪਰ ਬਾਅਦ ’ਚ ਮੁਸ਼ਕਲਾਂ, ਪ੍ਰੇਸ਼ਾਨੀਆਂ ਸਿਰ ਚੁੱਕ ਸਕਦੀਆਂ ਹਨ।

23 ਫਰਵਰੀ 2024, ਸ਼ੁੱਕਰਵਾਰ

ਮਾਘ ਸੁਦੀ ਤਿੱਥੀ ਚੌਦਸ (ਬਾਅਦ ਦੁਪਹਿਰ 3.34 ਤੱਕ) ਅਤੇ ਮਗਰੋਂ ਤਿੱਥੀ ਪੁੰਨਿਆ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ      ਕੁੰਭ ’ਚ 

ਚੰਦਰਮਾ    ਕਰਕ ’ਚ  

ਮੰਗਲ    ਮਕਰ ’ਚ

 ਬੁੱਧ      ਕੁੰਭ ’ਚ

 ਗੁਰੂ      ਮੇਖ ’ਚ 

 ਸ਼ੁੱਕਰ    ਮਕਰ ’ਚ

ਸ਼ਨੀ    ਕੁੰਭ ’ਚ

ਰਾਹੂ     ਮੀਨ ’ਚ                                                     

ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2080, ਫੱਗਣ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 4 (ਫੱਗਣ), ਹਿਜਰੀ ਸਾਲ 1445, ਮਹੀਨਾ : ਸ਼ਬਾਨ, ਤਰੀਕ : 12, ਸੂਰਜ ਉਦੇ ਸਵੇਰੇ 7.06 ਵਜੇ, ਸੂਰਜ ਅਸਤ ਸ਼ਾਮ 6.17 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (ਸ਼ਾਮ 7.26 ਤੱਕ) ਅਤੇ ਮਗਰੋਂ ਨਕਸ਼ੱਤਰ ਮੱਘਾ, ਯੋਗ : ਸ਼ੌਭਨ (ਦੁਪਹਿਰ 12.48 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਕਰਕ ਰਾਸ਼ੀ ’ਤੇ (ਸ਼ਾਮ  7.26 ਤੱਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸ਼ਾਮ 7.26 ਤੱਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਰਹੇਗੀ (ਬਾਅਦ ਦੁਪਹਿਰ 3.34 ਤੋਂ ਲੈ ਕੇ 23-24 ਮੱਧ ਰਾਤl 4.47 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਸਤਿ ਨਾਰਾਇਣ ਵਰਤ। 

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


Anmol Tagra

Content Editor

Related News