ਬ੍ਰਿਖ ਰਾਸ਼ੀ ਵਾਲੇ ਦੁਸ਼ਮਣਾਂ ਤੋਂ ਰਹਿਣ ਸੁਚੇਤ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

02/29/2024 6:18:42 AM

ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲ-ਮੇਲ ਸਦਭਾਅ ਬਣਿਆ ਰਹੇਗਾ।

ਬ੍ਰਿਖ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ, ਕਿਉਂਕਿ ਉਹ ਕਦੀ ਵੀ ਆਪ ਦਾ ਲਿਹਾਜ਼ ਨਾ ਕਰਨਗੇ ਪਰ ਅਰਥ ਦਸ਼ਾ ਠੀਕ ਰਹੇਗੀ।

ਮਿਥੁਨ :  ਸੰਤਾਨ ਸਾਥ ਦੇਵੇਗੀ,ਸੁਪੋਰਟ ਕਰੇਗੀ ਅਤੇ ਆਪ ਦੀ ਕਿਸੇ ਸਮੱਸਿਆਂ ਨੂੰ ਸੁਲਝਾਉਣ ’ਚ ਆਪ ਦੀ ਮਦਦ ਕਰ ਸਕਦੀ ਹੈ ਪਰ ਸਿਹਤ ਦਾ ਧਿਆਨ ਰੱਖਣਾ ਜ਼ਰੂਰੀ।

ਕਰਕ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਡਿੱਗਣ-ਫਿਸਲਣ ਦਾ ਡਰ ਰਹੇਗਾ।

ਸਿੰਘ : ਕਿਸੇ ਸੱਜਣ ਮਿੱਤਰ ਦੀ ਮਦਦ ਲੈਣ ਲਈ ਜੇ ਆਪ ਉਸ ਨਾਲ ਮੁਲਾਕਾਤ  ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਹਮਦਰਦੀ ਨਾਲ ਸੁਣੇਗਾ।

ਕੰਨਿਆ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਟੂਰਿਜ਼ਮ, ਕੰਸਲਟੈਂਸੀ, ਪ੍ਰਿੰਟਿੰਗ, ਪਬਲੀਸ਼ਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਤੁਲਾ :  ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮਨ ’ਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ, ਸ਼ੁਭ ਕੰਮਾਂ ’ਚ ਧਿਆਨ, ਸਫਲਤਾ ਸਾਥ ਦੇਵੇਗੀ।

ਬ੍ਰਿਸ਼ਚਕ : ਸਮਾਂ ਕਿਉਂਕਿ ਉਲਝਣਾਂ ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਤਿਆਰੀ ਦੇ ਬਗੈਰ ਕੋਈ ਨਵੀਂ ਕੋਸ਼ਿਸ਼ ਨਾ ਕਰੋ, ਮਨ ਵੀ ਪ੍ਰੇਸ਼ਾਨ-ਅਪਸੈੱਟ ਜਿਹਾ ਰਹੇਗਾ।

ਧਨ :  ਸਮਾਂ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟ ਰਹੇਗੀ, ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਵੀ ਬਿਹਤਰ ਨਤੀਜਾ ਦੇਵੇਗੀ।

ਮਕਰ : ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।

ਕੁੰਭ : ਮਨ ’ਤੇ ਪਾਜ਼ੇਟਿਵ ਸੋਚ ਕਰ ਕੇ ਆਪ ’ਚ ਆਪਣੇ ਪ੍ਰੋਗਰਾਮਾਂ ਨੂੰ ਅੱਗੇ ਵਧਾਉਣ ਲਈ ਹਿੰਮਤ-ਉਤਸ਼ਾਹ-ਜੋਸ਼ ਬਣਿਆ ਰਹੇਗਾ।

ਮੀਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ, ਜਿਹੜੀਆਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ।

29 ਫਰਵਰੀ 2024, ਵੀਰਵਾਰ

ਫੱਗਣ ਵਦੀ ਤਿੱਥੀ ਪੰਚਮੀ (29 ਫਰਵਰੀ ਦਿਨ ਰਾਤ ਅਤੇ ਅਗਲੇ ਦਿਨ ਰਾਤ ਅਤੇ ਅਗਲੇ ਦਿਨ ਸਵੇਰੇ 6.23 ਤੱਕ) ਅਤੇ ਮਗਰੋਂ ਤਿੱਥੀ ਛੱਠ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ      ਕੁੰਭ ’ਚ 

ਚੰਦਰਮਾ     ਤੁਲਾ ’ਚ  

ਮੰਗਲ     ਮਕਰ ’ਚ

ਬੁੱਧ      ਕੁੰਭ ’ਚ

ਗੁਰੂ      ਮੇਖ ’ਚ 

ਸ਼ੁੱਕਰ    ਮਕਰ ’ਚ

ਸ਼ਨੀ    ਕੁੰਭ ’ਚ

ਰਾਹੂ     ਮੀਨ ’ਚ                                                     

ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2080, ਫੱਗਣ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ : 1945, ਮਿਤੀ: 10 (ਫੱਗਣ), ਹਿਜਰੀ ਸਾਲ 1445, ਮਹੀਨਾ: ਸ਼ਬਾਨ, ਤਰੀਕ : 18, ਸੂਰਜ ਉਦੇ ਸਵੇਰੇ 6.59 ਵਜੇ, ਸੂਰਜ ਅਸਤ ਸ਼ਾਮ 6.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ  (ਸਵੇਰੇ 10.22 ਤੱਕ) ਅਤੇ ਮਗਰੋਂ ਨਕਸ਼ੱਤਰ ਸੁਵਾਤੀ, ਯੋਗ : ਵ੍ਰਿਧੀ (ਸ਼ਾਮ 6.56 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ: ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। 

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Anmol Tagra

Content Editor

Related News