ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਲਈ ਚੰਗਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

03/01/2024 5:58:02 AM

ਮੇਖ : ਕਾਰੋਬਾਰੀ ਦਸ਼ਾ ਸੁਖਦ, ਜਨਰਲ ਤੌਰ ’ਤੇ ਆਪ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ। 

ਬ੍ਰਿਖ : ਪ੍ਰੇਸ਼ਾਨ ਅਤੇ ਡਾਵਾਂਡੋਲ ਮਨ ਕਰ ਕੇ ਆਪ ਕਿਸੇ ਵੀ ਨਵੇਂ ਯਤਨ ਨੂੰ ਹੱਥ ’ਚ ਲੈਣ ਤੋਂ ਬਚਣਾ ਪਸੰਦ ਕਰੋਗੇ, ਨੁਕਸਾਨ ਦਾ ਡਰ। 

ਮਿਥੁਨ :  ਸਟ੍ਰਾਂਗ ਸਿਤਾਰੇ ਕਰ ਕੇ ਆਪ ਆਪਣੀ ਪਲਾਨਿੰਗ ਨੂੰ ਅੱਗੇ ਵਧਾਉਣ ਦੀ ਹਿੰਮਤ ਰੱਖੋਗੇ, ਮੋਰੇਲ ਬੂਸਟਿੰਗ ਬਣੀ ਰਹੇਗੀ। 

ਕਰਕ : ਪ੍ਰਾਪਰਟੀ ਦੇ ਕਿਸੇ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ। 

ਸਿੰਘ : ਉਤਸ਼ਾਹ-ਹਿੰਮਤ ਸ਼ਕਤੀ ਬਣੀ ਰਹੇਗੀ, ਕੰਮਕਾਜੀ ਤੌਰ ’ਤੇ ਆਪ ਐਕਟਿਵ ਰਹੋਗੇ, ਕੰਮਕਾਜੀ ਵਿਸਤਤਾ ਵੀ ਫਰੂਟਫੁਲ ਹੋਵੇਗੀ। 

ਕੰਨਿਆ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਰਸਤੇ ’ਚੋਂ ਹਟੇਗੀ। 

ਤੁਲਾ : ਕੰਮਕਾਜੀ ਕੰਮਾਂ ਲਈ ਆਪ ਦੇ ਯਤਨ, ਭੱਜਦੌੜ ਚੰਗਾ ਨਤੀਜਾ ਦੇਣਗੇ, ਰੇਸ਼ਾ-ਨਜ਼ਲਾ-ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ। 

ਬ੍ਰਿਸ਼ਚਕ : ਸਿਤਾਰਾ ਨੁਕਸਾਨ ਵਾਲਾ, ਇਸ ਲਈ ਲੈਣ ਦੇਣ ਦੇ ਕੰਮ ਸੁਚੇਤ ਰਹਿ ਕੇ ਨਿਪਟਾਓ, ਕਿਸੇ ’ਤੇ ਜ਼ਿਆਦਾ ਭਰੋਸਾ ਕਰ ਲੈਣਾ ਵੀ ਪ੍ਰੇਸ਼ਾਨੀ ਵਾਲਾ ਹੋਵੇਗਾ। 

ਧਨ : ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਦਸ਼ਾ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ। 

ਮਕਰ : ਕਿਸੇ ਅਫਸਰ ਦੇ ਸਾਫਟ-ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਰਕਾਰੀ ਰੁਕਾਵਟ ਹਟੇਗੀ, ਤੇਜ ਪ੍ਰਭਾਵ ਬਣਿਆ ਰਹੇਗਾ। 

ਕੁੰਭ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ, ਇਰਾਦਿਆਂ ’ਚ ਮਜ਼ਬੂਤੀ, ਜਨਰਲ ਹਾਲਾਤ ਵੀ ਨਾਰਮਲ ਜਿਹੇ ਬਣੇ ਰਹਿਣਗੇ, ਇੱਜ਼ਤਮਾਣ ਦੀ ਪ੍ਰਾਪਤੀ।

ਮੀਨ : ਸਿਤਾਰਾ ਪੇਟ ਲਈ ਕਮਜ਼ੋਰ, ਸਫਰ ਵੀ ਨਾ ਕਰੋ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ, ਆਪਣੇ ਆਪ ਨੂੰ ਦੂਜਿਆਂ ਦੇ ਝਮੇਲਿਆਂ ਤੋਂ ਬਚਾ ਤੇ ਰੱਖੋ। 

1 ਮਾਰਚ 2024, ਸ਼ੁੱਕਰਵਾਰ

ਫੱਗਣ ਵਦੀ ਤਿੱਥੀ ਛੱਠ (ਪੂਰਾ ਦਿਨ ਰਾਤ) 

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ      ਕੁੰਭ ’ਚ 

ਚੰਦਰਮਾ     ਤੁਲਾ ’ਚ  

ਮੰਗਲ     ਮਕਰ ’ਚ

ਬੁੱਧ      ਕੁੰਭ ’ਚ

ਗੁਰੂ      ਮੇਖ ’ਚ 

ਸ਼ੁੱਕਰ    ਮਕਰ ’ਚ

ਸ਼ਨੀ    ਕੁੰਭ ’ਚ

ਰਾਹੂ     ਮੀਨ ’ਚ                                                     

ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2080, ਫੱਗਣ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ : 1945, ਮਿਤੀ: 11 (ਫੱਗਣ), ਹਿਜਰੀ ਸਾਲ 1445, ਮਹੀਨਾ: ਸ਼ਬਾਨ, ਤਰੀਕ : 19, ਸੂਰਜ ਉਦੇ ਸਵੇਰੇ 6.58 ਵਜੇ, ਸੂਰਜ ਅਸਤ ਸ਼ਾਮ 6.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਵਾਤੀ (ਦੁਪਹਿਰ 12.49 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਧਰੁਵ (ਸ਼ਾਮ 6.15 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। 

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

 


Anmol Tagra

Content Editor

Related News