ਮੇਖ ਰਾਸ਼ੀ ਵਾਲੇ ਸਿਹਤ ਦਾ ਰੱਖੋ ਖ਼ਾਸ ਖ਼ਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

03/02/2024 6:09:38 AM

ਮੇਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਲਾਪ੍ਰਵਾਹੀ ਨਾ ਵਰਤੋਂ, ਨਾ ਤਾਂ ਕਿਸੇ ਦੀ ਜ਼ਮਾਨਤ ਦਿਓ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ। 

ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜ਼ੋਰ ਲਗਾਉਣ ’ਤੇ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਣਾਅ, ਪ੍ਰੇਸ਼ਾਨੀ ਅਤੇ ਕਸ਼ਮਕਸ਼ ਬਣੀ ਰਹੇਗੀ। 

ਮਿਥੁਨ :  ਕਮਜ਼ੋਰ ਦਿਸਣ ਵਾਲੇ ਸ਼ਤਰੂ ਨੂੰ ਵੀ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ ਕਿਉਂਕਿ ਮੌਕਾ ਮਿਲਣ ’ਤੇ ਉਹ ਕਦੀ ਵੀ ਆਪ ਦਾ ਲਿਹਾਜ਼ ਨਾ ਕਰੇਗਾ। 

ਕਰਕ : ਸੰਤਾਨ ਨਾਲ ਤਾਲਮੇਲ ਦੀ ਕਮੀ ਦਿਸੇਗੀ, ਮਨ ਅਤੇ ਸੋਚ ’ਤੇ ਨੈਗੇਟੀਵਿਟੀ ਪ੍ਰਭਾਵੀ ਰਹਿ ਸਕਦੀ ਹੈ, ਇਸ ਲਈ ਹਰ ਕਦਮ ਸੋਚ ਵਿਚਾਰ ਕੇ ਕਰੋ। 

ਸਿੰਘ : ਅਦਾਲਤੀ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਕੋਈ ਵੀ ਨਵਾਂ ਯਤਨ ਸ਼ੁਰੂ ਨਾ ਕਰੋ ਕਿਉਂਕਿ ਉਸ ਦੇ ਸਿਰੇ ਚੜ੍ਹਨ ਦੀ ਆਸ ਨਾ ਹੋਵੇਗੀ। 

ਕੰਨਿਆ : ਹਲਕੀ ਨੇਚਰ ਅਤੇ ਸੋਚ ਵਾਲੇ ਸਾਥੀਆਂ ਤੋਂ ਫਾਸਲਾ ਰੱਖਣਾ ਜ਼ਰੂਰੀ, ਕਿਉਂਕਿ ਮੌਕਾ ਮਿਲਣ ’ਤੇ ਉਹ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ। 

ਤੁਲਾ : ਕਿਉਂਕਿ ਸਿਤਾਰਾ ਨੁਕਸਾਨ ਵਾਲਾ ਹੈ, ਇਸ ਲਈ ਧਿਆਨ ਰੱਖੋ ਕਿ ਲੈਣ ਦੇਣ ਦੇ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ। 

ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਈ ਵੀ ਯਤਨ ਅਨਮੰਨੇ ਮਨ ਨਾਲ ਨਾ ਕਰਨਾ ਸਹੀ ਰਹੇਗਾ ਕਿਉਂਕਿ ਮਨ ’ਤੇ ਨੈਗੇਟਿਵ ਸੋਚ ਪ੍ਰਭਾਵੀ ਰਹੇਗੀ, ਇਸ ਲਈ ਧਿਆਨ ਰੱਖੋ ਕਿ ਕੋਈ ਗਲਤ ਕੰਮ ਨਾ ਹੋ ਜਾਵੇ। 

ਧਨ : ਸਿਤਾਰਾ ਕਿਉਂਕਿ ਉਲਝਣਾਂ, ਝਮੇਲਿਆਂ ਅਤੇ ਪੇਚੀਦਗੀਆਂ ਵਾਲਾ ਹੋਵੇਗਾ, ਇਸ ਲਈ ਹਰ ਫ੍ਰੰਟ ’ਤੇ ਸੁਚੇਤ ਰਹਿਣ ਦੀ ਜ਼ਰੂਰਤ ਹੋਵੇਗੀ, ਪ੍ਰੇਸ਼ਾਨੀ ਵੀ ਰਹੇਗੀ। 

ਮਕਰ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕਾਰੋਬਾਰੀ ਟੂਰਿੰਗ ਅਤੇ ਪਲਾਨਿੰਗ ਸਿਰੇ ਚੜ੍ਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ। 

ਕੁੰਭ : ਕਿਸੇ ਅਫਸਰ ਦੇ ਸਖਤ ਅਤੇ ਨਾਰਾਜ਼ਗੀ ਵਾਲੇ ਰੁਖ ਕਰ ਕੇ ਕੋਈ ਬਣਿਆ ਬਣਾਇਆ ਸਰਕਾਰੀ ਕੰਮ ਫਿਰ ਤੋਂ ਉਲਝ ਵਿਗੜ ਸਕਦਾ ਹੈ, ਧਿਆਨ ਨਾਲ ਰਹੋ। 

ਮੀਨ : ਧਾਰਮਿਕ ਕੰਮਾਂ ’ਚ ਰੁਚੀ ਘੱਟ, ਡਿਸਟਰਬ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਉਸ ਦੇ ਟਾਰਗੈੱਟ ਵੱਲ ਨਾ ਲੈ ਜਾ ਸਕੋਗੇ। 

2 ਮਾਰਚ 2024, ਸ਼ਨੀਵਾਰ

ਫੱਗਣ ਵਦੀ ਤਿੱਥੀ ਛੱਠ (ਸਵੇਰੇ 7.54 ਤੱਕ) ਅਤੇ ਮਗਰੋਂ ਤਿਥੀ ਸਪਤਮੀ। 

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ      ਕੁੰਭ ’ਚ 

ਚੰਦਰਮਾ     ਤੁਲਾ ’ਚ  

ਮੰਗਲ     ਮਕਰ ’ਚ

ਬੁੱਧ      ਕੁੰਭ ’ਚ

ਗੁਰੂ      ਮੇਖ ’ਚ 

ਸ਼ੁੱਕਰ    ਮਕਰ ’ਚ

ਸ਼ਨੀ    ਕੁੰਭ ’ਚ

ਰਾਹੂ     ਮੀਨ ’ਚ                                                     

ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2080, ਫੱਗਣ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ : 1945, ਮਿਤੀ: 12 (ਫੱਗਣ), ਹਿਜਰੀ ਸਾਲ 1445, ਮਹੀਨਾ: ਸ਼ਬਾਨ, ਤਰੀਕ : 20, ਸੂਰਜ ਉਦੇ ਸਵੇਰੇ 6.57 ਵਜੇ, ਸੂਰਜ ਅਸਤ ਸ਼ਾਮ 6.20 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (ਬਾਅਦ ਦੁਪਹਿਰ 2.42 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਵਿਆਘਾਤ (ਸ਼ਾਮ 6.06 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਤੁਲਾ ਰਾਸ਼ੀ ’ਤੇ (ਸਵੇਰੇ 8.17 ਤੱਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਵੇਗੀ (ਸਵੇਰੇ 7.54 ਤੋਂ ਲੈ ਕੇ ਰਾਤ 8.20 ਤੱਕ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ  ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋੋਂ ਸਾਢੇ ਦਸ ਵਜੇ ਤੱਕ। 

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


Anmol Tagra

Content Editor

Related News