ਮੇਖ ਰਾਸ਼ੀ ਵਾਲਿਆਂ ਦਾ ਸਿਹਤ ਸਿਤਾਰਾ ਕਮਜ਼ੋਰ ਤੇ ਸਿੰਘ ਰਾਸ਼ੀ ਵਾਲੇ ਪੰਗਿਆਂ ਤੋਂ ਬਚਣ, ਬਾਕੀ ਵੀ ਦੇਖੋ ਆਪਣੀ ਰਾਸ਼ੀ

03/04/2024 4:18:05 AM

ਮੇਖ : ਸਿਤਾਰਾ ਬਾਅਦ ਦੁਪਹਿਰ ਤਕ ਕਮਜ਼ੋਰ, ਆਪਣੇ ਆਪ ਨੂੰ ਦੂਜਿਆਂ ਦੇ ਝਮੇਲਿਆਂ ਤੋਂ ਬਚਾ ਕੇ ਰੱਖੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ, ਇਰਾਦਿਆਂ ’ਚ ਮਜ਼ਬੂਤੀ ਵਧੇਗੀ।

ਬ੍ਰਿਖ : ਬੇਸ਼ੱਕ ਕਾਰੋਬਾਰੀ ਹਾਲਾਤ ਤਾਂ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ ਤਾਂ ਵੀ ਮਨ ਕਿਸੇ ਅਣਜਾਣੇ ਡਰ ’ਚ ਡੁੱਬਿਆ ਰਹੇਗਾ, ਮਨ ਅਤੇ ਸੋਚ ’ਤੇ ਨੈਗੇਟੀਵਿਟੀ ਛਾਈ ਰਹੇਗੀ।

ਮਿਥੁਨ : ਬਾਅਦ ਦੁਪਹਿਰ ਤਕ ਵਿਰੋਧੀ ਆਪ ਨੂੰ ਨੁਕਸਾਨ ਪਹੁੰਚਾਉਣ ਦੇ ਮਨਸੂਬੇ ਬਣਾਉਂਦੇ ਰਹਿਣਗੇ ਪਰ ਬਾਅਦ ’ਚ ਸ਼ਤਰੂ ਆਪਣਾ ਉਤਸ਼ਾਹ ਖੋਂਹਦੇ ਨਜ਼ਰ ਆਉਣਗੇ।

ਕਰਕ : ਬਾਅਦ ਦੁਪਹਿਰ ਤਕ ਆਪ ਆਪਣੀ ਕਿਸੇ ਵੀ ਸਕੀਮ ਨੂੰ ਅੱਗੇ ਵਧਾਉਂਦੇ ਨਜ਼ਰ ਆਉਣਗੇ ਪਰ ਬਾਅਦ ’ਚ ਸ਼ਤਰੂਆਂ ਦੀ ਉੱਛਲ-ਕੂਦ ’ਚ ਵਾਧਾ ਹੋਣ ਦਾ ਡਰ ਰਹੇਗਾ।

ਸਿੰਘ : ਸਰਕਾਰੀ ਕੰਮਾਂ ਲਈ ਬਾਅਦ ਦੁਪਹਿਰ ਤਕ ਸਿਤਾਰਾ ਕਮਜ਼ੋਰ, ਆਪਣੇ ਆਪ ਨੂੰ ਪੰਗਿਆਂ ਤੋਂ ਬਚਾ ਕੇ ਰੱਖੋ ਪਰ ਬਾਅਦ ’ਚ ਹਰ ਮੋਰਚੇ ’ਤੇ ਸਫਲਤਾ ਦਾ ਸਕੋਪ ਵਧੇਗਾ।

ਕੰਨਿਆ : ਬਾਅਦ ਦੁਪਹਿਰ ਤਕ ਘਟੀਆ ਸਾਥੀ, ਘਟੀਆ ਸ਼ਤਰੂ ਆਪ ਦਾ ਕੋਈ ਖਾਸ ਲਿਹਾਜ਼ ਨਾ ਕਰਨਗੇ ਪਰ ਬਾਅਦ ’ਚ ਸਮਾਂ ਸਫਲਤਾ ਅਤੇ ਇੱਜ਼ਤ-ਮਾਣ ਵਾਲਾ ਹੋਵੇਗਾ।

ਤੁਲਾ : ਬਾਅਦ ਦੁਪਹਿਰ ਤਕ ਅਰਥ ਦਸ਼ਾ ਕਮਜ਼ੋਰ ਰਹੇਗੀ, ਕਿਸੇ ਹੇਠ ਆਪਣੀ ਕੋਈ ਪੇਮੈਂਟ ਵੀ ਨਾ ਫਸਣ ਦਿਓ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ  ਹੋਵੇਗੀ।

ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤਕ ਮਨ ਨੂੰ ਡਿਸਟਰਬ ਅਤੇ ਬੇਕਾਰ ਕੰਮਾਂ ਵੱਲ ਭਟਕਾਈ ਰੱਖਗਾ ਪਰ ਬਾਅਦ ’ਚ ਅਰਥ ਦਸ਼ਾ ਸੁਧਰੇਗੀ।

ਧਨ : ਸਿਤਾਰਾ ਬਾਅਦ ਦੁਪਹਿਰ ਤਕ ਆਪੋਜ਼ਿਟ ਹਾਲਾਤ ਰੱਖਣ ਅਤੇ ਕਿਸੇ ਨਾ ਕਿਸੇ ਪੰਗੇ ਨੂੰ ਜਗਾਈ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਮੋਰਚੇ ’ਤੇ ਸਫਲਤਾ ਮਿਲੇਗੀ।

ਮਕਰ : ਸਿਤਾਰਾ ਬਾਅਦ ਦੁਪਹਿਰ ਤਕ ਆਮਦਨ ਅਤੇ ਕਾਰੋਬਾਰੀ ਟੂਰਿੰਗ ’ਚ ਲਾਭ ਦੇਣ ਵਾਲਾ ਪਰ ਬਾਅਦ ’ਚ ਕਿਸੇ ਨਾ ਕਿਸੇ ਝਮੇਲੇ ਦੇ ਜਾਗਣ ਦਾ ਡਰ ਰਹੇਗਾ।

ਕੁੰਭ : ਸਿਤਾਰਾ ਬਾਅਦ ਦੁਪਹਿਰ ਤਕ ਸਰਕਾਰੀ ਕੰਮਾਂ ਲਈ ਕਮਜ਼ੋਰ, ਇਸ ਲਈ ਉਨ੍ਹਾਂ ਦੇ ਵਿਗੜਣ ਦਾ ਡਰ ਰਹੇਗਾ ਪਰ ਅਰਥ ਦਸ਼ਾ ਬਿਹਤਰ ਬਣੇਗੀ।

ਮੀਨ : ਸਿਤਾਰਾ ਬਾਅਦ ਦੁਪਹਿਰ ਤਕ ਮਨ ਨੂੰ ਅਸ਼ਾਂਤ-ਪ੍ਰੇਸ਼ਾਨ-ਡਿਸਟਰਬ ਰੱਖੇਗਾ ਪਰ ਅਫਸਰਾਂ ਦੇ ਰੁਖ ’ਚ ਨਰਮੀ ਵਧੇਗੀ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।

4 ਮਾਰਚ 2024, ਸੋਮਵਾਰ

ਫੱਗਣ ਵਦੀ ਤਿੱਥੀ ਅਸ਼ਟਮੀ (ਸਵੇਰੇ 8.50 ਤੱਕ) ਅਤੇ ਮਗਰੋਂ ਤਿੱਥੀ ਨੌਮੀ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ          ਕੁੰਭ ’ਚ

ਚੰਦਰਮਾ       ਬ੍ਰਿਸ਼ਚਕ ’ਚ 

ਮੰਗਲ         ਮਕਰ ’ਚ

ਬੁੱਧ            ਕੁੰਭ ’ਚ

ਗੁਰੂ            ਮੇਖ ’ਚ

ਸ਼ੁੱਕਰ         ਮਕਰ ’ਚ

ਸ਼ਨੀ           ਕੁੰਭ ’ਚ

ਰਾਹੂ            ਮੀਨ ’ਚ                                                    

ਕੇਤੂ           ਕੰਨਿਆ ’ਚ 

ਬਿਕ੍ਰਮੀ ਸੰਮਤ : 2080, ਫੱਗਣ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 14 (ਫੱਗਣ), ਹਿਜਰੀ ਸਾਲ 1445, ਮਹੀਨਾ : ਸ਼ਬਾਨ, ਤਰੀਕ : 22, ਸੂਰਜ ਉਦੇ ਸਵੇਰੇ 6.55 ਵਜੇ, ਸੂਰਜ ਅਸਤ ਸ਼ਾਮ 6.24 ਵਜੇ (ਜਲੰਧਰ ਟਾਈਮ), ਨਕਸ਼ੱਤਰ : ਜੇਸ਼ਠਾ (ਸ਼ਾਮ 4.21 ਤੱਕ) ਅਤੇ ਮਗਰੋਂ ਨਕਸ਼ੱਤਰ ਮੁਲਾ, ਯੋਗ : ਵਜਰ (ਸ਼ਾਮ 4.06 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਸ਼ਾਮ 4.21 ਤਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸ਼ਾਮ 4.21 ਤਕ ਜੰਮੇ ਬੱਚੇ ਨੂੰ ਜੇਸ਼ਠਾ ਨਕੱਸ਼ਤਰ ਦੀ ਅਤੇ ਮਗਰੋਂ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ, ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਜਾਨਕੀ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

 


Harpreet SIngh

Content Editor

Related News