ਸਿੰਘ ਤੇ ਤੁਲਾ ਰਾਸ਼ੀ ਵਾਲਿਆਂ ਨੂੰ ਹੋਵੇਗੀ ਮਾਨ-ਸਨਮਾਨ ਦੀ ਪ੍ਰਾਪਤੀ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

03/05/2024 3:41:45 AM

ਮੇਖ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਖ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਸਫਰ ਵੀ ਨਾ ਕਰੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ ਜਿਹੀ ਸੋਚ-ਅਪਰੋਚ ਰਹੇਗੀ।

ਕਰਕ : ਸ਼ਤਰੂ ਉਭਰ ਸਿਮਟ ਕੇ ਆਪ ਲਈ ਪ੍ਰੇਸ਼ਾਨੀ ਪੈਦਾ ਕਰਦੇ ਰਹਿ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਫਾਸਲਾ ਬਣਾ ਕੇ ਰੱਖੋ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।

ਸਿੰਘ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਕੋ-ਆਪ੍ਰੇਟਿਵ ਰੁਖ ਰੱਖੇਗੀ ਅਤੇ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਹੈਲਪਫੁਲ ਵੀ ਰਹੇਗੀ

ਕੰਨਿਆ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਵੱਡੇ ਲੋਕਾਂ ’ਚ ਆਪ ਦਾ ਦਬਦਬਾ ਬਣਿਆ ਰਹੇਗਾ, ਸ਼ਤਰੂ ਵੀ ਕਮਜ਼ੋਰ ਰਹਿਣਗੇ।

ਤੁਲਾ : ਵੱਡੇ ਲੋਕ ਆਪ ਦੀ ਗੱਲ ਧੀਰਜ ਅਤੇ ਧਿਆਨ ਨਾਲ ਸੁਣਨਗੇ, ਕੰਮਕਾਜੀ ਸਾਥੀ ਵੀ ਆਪ ਨਾਲ ਤਾਲਮੇਲ ਰੱਖਣਗੇ, ਮਾਣ-ਯਸ਼ ਦੀ ਪ੍ਰਾਪਤੀ।

ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਕੰਸਲਟੈਂਸੀ, ਟੂਰਿਜ਼ਮ, ਪ੍ਰਿਟਿੰਗ, ਪਬਲੀਸ਼ਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਧਾਰਮਿਕ ਕੰਮਾਂ ’ਚ ਧਿਆਨ।

ਮਕਰ : ਸਿਤਾਰਾ ਕਿਉਂਕਿ ਉਲਝਣਾਂ ਵਾਲਾ ਹੈ, ਇਸ ਲਈ ਆਪ ਨੂੰ ਹਰ ਫਰੰਟ ’ਤੇ ਸੁਚੇਤ ਰਹਿਣਾ ਸਹੀ ਰਹੇਗਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।

ਕੁੰਭ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰ ਟੂਰਿੰਗ ਫਰੂਟਫੁਲ ਰਹੇਗੀ, ਉਂਝ ਸਮਾਂ ਆਪ ਨੂੰ ਕੰਮਕਾਜੀ ਤੌਰ ’ਤੇ ਐਕਟਿਵ ਵੀ ਰੱਖੇਗਾ।

ਮੀਨ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਆਪ ਦੀ ਗੱਲ ਨੂੰ ਇੰਪੋਰਟੈਂਸ ਦੇਣਗੇ, ਮਾਣ-ਸਨਮਾਨ ਦਾ ਪ੍ਰਭਾਵ ਬਣਿਆ ਰਹੇਗਾ।

5 ਮਾਰਚ 2024, ਮੰਗਲਵਾਰ

ਫੱਗਣ ਵਦੀ ਤਿੱਥੀ ਨੌਮੀ (ਸਵੇਰੇ 8.04 ਤੱਕ) ਅਤੇ ਮਗਰੋਂ ਤਿੱਥੀ ਦਸਮੀ। (ਜਿਹੜੀ ਕਸ਼ੈਅ ਹੋ ਗਈ ਹੈ)

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ           ਕੁੰਭ ’ਚ

ਚੰਦਰਮਾ       ਧਨ ’ਚ 

ਮੰਗਲ         ਮਕਰ ’ਚ

ਬੁੱਧ            ਕੁੰਭ ’ਚ

ਗੁਰੂ            ਮੇਖ ’ਚ

ਸ਼ੁੱਕਰ          ਮਕਰ ’ਚ

ਸ਼ਨੀ            ਕੁੰਭ ’ਚ

ਰਾਹੂ           ਮੀਨ ’ਚ                                                    

ਕੇਤੂ           ਕੰਨਿਆ ’ਚ 

ਬਿਕ੍ਰਮੀ ਸੰਮਤ : 2080, ਫੱਗਣ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ : 1945, ਮਿਤੀ : 15 (ਫੱਗਣ), ਹਿਜਰੀ ਸਾਲ 1445, ਮਹੀਨਾ : ਸ਼ਬਾਨ, ਤਰੀਕ : 23, ਸੂਰਜ ਉਦੇ ਸਵੇਰੇ 6.54 ਵਜੇ, ਸੂਰਜ ਅਸਤ ਸ਼ਾਮ 6.25 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (ਸ਼ਾਮ ਚਾਰ ਵਜੇ ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾਖਾੜਾ, ਯੋਗ : ਸਿੱਧੀ (ਦੁਪਹਿਰ 2.08 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਸ਼ਾਮ ਚਾਰ ਵਜੇ ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸ਼ਾਮ 7.18 ਤੋਂ ਲੈ ਕੇ ਅਗਲੇ ਦਿਨ (6 ਮਾਰਚ) ਸਵੇਰੇ 6.31 ਤੱਕ।) ਦਿਸ਼ਾ ਸ਼ੂਲ: ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Harpreet SIngh

Content Editor

Related News