ਬ੍ਰਿਸ਼ਚਕ ਤੇ ਧਨ ਰਾਸ਼ੀ ਵਾਲਿਆਂ ਲਈ ਸਿਤਾਰਾ ਧਨ ਲਾਭ ਵਾਲਾ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

03/06/2024 3:45:22 AM

ਮੇਖ : ਸਿਤਾਰਾ ਸਿਹਤ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।

ਬ੍ਰਿਖ : ਸਿਤਾਰਾ ਪੇਟ ਲਈ ਕਮਜ਼ੋਰ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖਣਾ ਸਹੀ ਰਹੇਗਾ ਪਰ ਕੰਮਕਾਜੀ ਦਸ਼ਾ ਸੰਤੋਖਜਨਕ ਰਹੇਗੀ।

ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਅਤੇ ਇੱਜ਼ਤਮਾਣ ਲਈ ਸਿਤਾਰਾ ਚੰਗਾ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਲਿਹਾਜ਼ ਰੱਖਣਗੇ।

ਕਰਕ : ਕਿਉਂਕਿ ਸ਼ਤਰੂ ਆਪ ’ਤੇ ਹਾਵੀ ਰਹਿਣਗੇ, ਇਸ ਲਈ ਆਪ ਨੂੰ ਹਰ ਸਥਿਤੀ ਨਾਲ ਓਵਰ ਐਕਟਿਵ ਰਹਿ ਕੇ ਨਿਪਟਣਾ ਚਾਹੀਦਾ ਹੈ, ਮਨ ਵੀ ਅਸ਼ਾਂਤ-ਡਿਸਟਰਬ ਜਿਹਾ ਰਹੇਗਾ।

ਸਿੰਘ : ਧਾਰਮਿਕ ਅਤੇ ਸਾਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਆਪ ਦੀ  ਕੋਈ ਸਕੀਮ ਸਿਰੇ ਚੜ੍ਹ ਸਕਦੀ ਹੈ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।

ਕੰਨਿਆ : ਪ੍ਰਾਪਰਟੀ ਦੇ ਕੰਮਾਂ ਲਈ ਸਿਤਾਰਾ ਚੰਗਾ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਚਾਹ ਕੇ ਵੀ ਆਪ ਅੱਗੇ ਠਹਿਰ ਨਾ ਸਕਣਗੇ।

ਤੁਲਾ : ਆਪ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰਹੋਗੇ, ਮਾਣ-ਸਨਮਾਨ ਦੀ ਪ੍ਰਾਪਤੀ, ਯਤਨ ਕਰਨ ’ਤੇ ਕੋਈ ਸਕੀਮ ਕੁਝ ਅੱਗੇ ਵਧ ਸਕਦੀ ਹੈ।

ਬ੍ਰਿਸ਼ਚਕ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਪ੍ਰਾਬਲਮ ਹੱਲ ਹੋ ਸਕਦੀ ਹੈ, ਦੁਸ਼ਮਣਾਂ ’ਤੇ ਆਪ ਦੀ ਪਕੜ ਵਧੇਗੀ।

ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਅਤੇ ਇਰਾਦਿਆਂ ’ਚ ਸਫਲਤਾ ਮਿਲੇਗੀ, ਠੰਡੀਆਂ ਵਸਤਾਂ ਅਹਿਤਿਆਤ ਨਾਲ ਵਰਤਣੀਆਂ ਚਾਹੀਦੀਆਂ ਹਨ।

ਮਕਰ : ਖਰਚਿਆਂ ਕਰ ਕੇ ਅਰਥ ਦਸ਼ਾ ਕੁਝ ਤੰਗ ਰਹਿ ਸਕਦੀ ਹੈ, ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮਾਂ ’ਚ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।

ਕੁੰਭ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗੀ ਰਿਟਰਨ ਮਿਲੇਗੀ।

ਮੀਨ : ਕਿਸੇ ਅਫਸਰ ਜਾਂ ਵੱਡੇ ਆਦਮੀ ਦੀ ਮਦਦ-ਸਹਿਯੋਗ ਨਾਲ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ ਪਰ ਆਪਣੇ ਗੁੱਸੇ ’ਤੇ ਵੀ ਕਾਬੂ ਰੱਖੋ

6 ਮਾਰਚ 2024, ਬੁੱਧਵਾਰ

ਫੱਗਣ ਵਦੀ ਤਿੱਥੀ ਇਕਾਦਸ਼ੀ (6-7 ਮੱਧ ਰਾਤ 4.14 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ। 

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ               ਕੁੰਭ ’ਚ 

ਚੰਦਰਮਾ           ਧਨ ’ਚ 

ਮੰਗਲ             ਮਕਰ ’ਚ

ਬੁੱਧ                ਕੁੰਭ ’ਚ

ਗੁਰੂ                ਮੇਖ ’ਚ

ਸ਼ੁੱਕਰ              ਮਕਰ ’ਚ

ਸ਼ਨੀ                ਕੁੰਭ ’ਚ

ਰਾਹੂ                ਮੀਨ ’ਚ                                                    

ਕੇਤੂ                ਕੰਨਿਆ ’ਚ 

ਬਿਕ੍ਰਮੀ ਸੰਮਤ : 2080, ਫੱਗਣ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ : 1945, ਮਿਤੀ : 16 (ਫੱਗਣ), ਹਿਜਰੀ ਸਾਲ 1445, ਮਹੀਨਾ : ਸ਼ਬਾਨ, ਤਰੀਕ : 24, ਸੂਰਜ ਉਦੇ ਸਵੇਰੇ 6.53 ਵਜੇ, ਸੂਰਜ ਅਸਤ ਸ਼ਾਮ 6.26 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾਖਾੜਾ (ਬਾਅਦ ਦੁਪਹਿਰ 2.52 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾਖਾੜਾ, ਯੋਗ : ਵਿਅਤੀਪਾਤ (ਪੁਰਵ ਦੁਪਹਿਰ 11.33 ਤੱਕ) ਅਤੇ ਮਗਰੋਂ ਯੋਗ ਵਰਿਆਨ, ਚੰਦਰਮਾ : ਧਨ ਰਾਸ਼ੀ ’ਤੇ ( ਰਾਤ 8.28 ਤਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ: ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ ਦਿਵਸ ਅਤੇ ਤਿਓਹਾਰ : ਵਿਜਯਾ ਇਕਾਦਸ਼ੀ ਵਰਤ (ਸਮਾਪਤ)

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ) ਕਾਬੂ ਰੱਖੋ।


Harpreet SIngh

Content Editor

Related News