ਕਰਕ ਤੇ ਮਕਰ ਰਾਸ਼ੀ ਵਾਲਿਆਂ ਦੀ ਵਪਾਰਕ ਦਸ਼ਾ ਚੰਗੀ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

03/08/2024 2:46:15 AM

ਮੇਖ : ਰਾਜ ਦਰਬਾਰ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਣ ਦੀ ਆਸ, ਵੱਡੇ ਲੋਕ ਵੀ ਸਾਫਟ-ਸੁਪੋਰਟਿਵ ਰੁਖ ਰੱਖਣਗੇ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਪ੍ਰਭਾਵ ਅਤੇ ਇਮੇਜ ਨੂੰ ਵਧਾਉਣ ਵਾਲਾ ਹੋਵੇਗਾ, ਧਾਰਮਿਕ ਕੰਮਾਂ ’ਚ ਰੁਚੀ, ਜਨਰਲ ਹਾਲਾਤ ਅਨੁਕੂਲ ਚੱਲਣਗੇ।

ਮਿਥੁਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ਦੇ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ, ਸਫਰ ਵੀ ਨੁਕਸਾਨ ਵਾਲਾ ਹੋ ਸਕਦਾ ਹੈ, ਮਨ ਵੀ ਡਿਸਟਰਬ ਜਿਹਾ ਰਹੇਗਾ।

ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ-ਸਦਭਾਅ ਬਣਿਆ ਰਹੇਗਾ।

ਸਿੰਘ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਪੂਰੀ ਤਿਆਰੀ ਨਾਲ ਯਤ੍ਵਨ ਕਰੇਗਾ, ਇਸ ਲਈ ਉਸ ਨਾਲ ਸਮਝਦਾਰੀ ਨਾਲ ਨਿਪਟੋ।

ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ, ਸੰਤਾਨ ਸਾਥ ਦੇਵੇਗੀ, ਤਾਲਮੇਲ ਰੱਖੇਗੀ, ਸੁਪੋਰਟ ਕਰੇਗੀ ਅਤੇ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ  ’ਚ ਮਦਦਗਾਰ ਹੋਵੇਗੀ।

ਤੁਲਾ : ਅਦਾਲਤ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਚੰਗੀ ਰਿਟਰਨ ਮਿਲ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ, ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਬ੍ਰਿਸ਼ਚਕ : ਕਿਸੇ ਵੱਡੇ ਆਦਮੀ ਦੀ ਮਦਦ-ਸਹਿਯੋਗ ਨਾਲ ਆਪ ਦੀ ਕੋਈ ਪ੍ਰਾਬਲਮ ਸੁਲਝ ਸਕਦੀ ਹੈ ਪਰ ਸੰਤਾਨ ਪੱਖੋਂ ਕੁਝ ਪ੍ਰੇਸ਼ਾਨੀ ਰਹਿਣ ਦਾ ਡਰ ਬਣਿਆ ਰਹੇਗਾ।

ਧਨ : ਲੋਹਾ, ਲੋਹਾ-ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਸਟੀਲ ਫਰਨੀਚਰ, ਸਟੀਲ ਸ਼ਟਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਸੋਚੋਗੇ ਉਸ ’ਚ ਕੁਝ ਨਾ ਕੁਝ ਪ੍ਰੇਸ਼ਾਨੀ ਜ਼ਰੂਰ ਹੋਵੇਗੀ।

ਕੁੰਭ : ਧਿਆਨ ਰੱਖੋ ਕਿ ਉਲਝਣਾਂ-ਝਮੇਲਿਆਂ ਕਰ ਕੇ ਆਪ ਦਾ ਕੋਈ ਬਣਿਆ-ਬਣਾਇਆ ਕੰਮ ਉਖੜ-ਵਿਗੜ ਨਾ ਜਾਵੇ, ਧਨ ਹਾਨੀ ਦਾ ਡਰ।

ਮੀਨ : ਸਿਤਾਰਾ ਆਮਦਨ ਵਾਲਾ ਅਤੇ ਕਾਰੋਬਾਰੀ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਮੁਸ਼ਕਲ ਹਟੇਗੀ, ਕੰਮਕਾਜੀ ਟੂਰਿੰਗ ਵੀ ਫਰੂਟਫੁੱਲ ਰਹੇਗੀ।

7 ਮਾਰਚ 2024, ਵੀਰਵਾਰ

ਫੱਗਣ ਵਦੀ ਤਿੱਥੀ ਦੁਆਦਸ਼ੀ (7-8 ਮੱਧ ਰਾਤ 1.20 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ। 

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ              ਕੁੰਭ ’ਚ 

ਚੰਦਰਮਾ          ਮਕਰ ’ਚ 

ਮੰਗਲ            ਮਕਰ ’ਚ

ਬੁੱਧ               ਕੁੰਭ ’ਚ

ਗੁਰੂ               ਮੇਖ ’ਚ

ਸ਼ੁੱਕਰ             ਮਕਰ ’ਚ

ਸ਼ਨੀ              ਕੁੰਭ ’ਚ

ਰਾਹੂ             ਮੀਨ ’ਚ                                                    

ਕੇਤੂ             ਕੰਨਿਆ ’ਚ 

ਬਿਕ੍ਰਮੀ ਸੰਮਤ : 2080, ਫੱਗਣ ਪ੍ਰਵਿਸ਼ਟੇ 24 , ਰਾਸ਼ਟਰੀ ਸ਼ਕ ਸੰਮਤ : 1945, ਮਿਤੀ : 17 (ਫੱਗਣ), ਹਿਜਰੀ ਸਾਲ 1445, ਮਹੀਨਾ : ਸ਼ਬਾਨ, ਤਰੀਕ : 25, ਸੂਰਜ ਉਦੇ ਸਵੇਰੇ 6.51 ਵਜੇ, ਸੂਰਜ ਅਸਤ ਸ਼ਾਮ 6.26 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾਖਾੜਾ (ਦੁਪਹਿਰ 1.03 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਵਰਿਆਨ (ਸਵੇਰੇ 8.24 ਤੱਕ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ- ਰਾਤ), ਦਿਸ਼ਾ ਸ਼ੂਲ: ਦੱਖਣ ਅਤੇ ਆਗਨੇਯ,  ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Harpreet SIngh

Content Editor

Related News