ਕੰਨਿਆ ਤੇ ਮੀਨ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

03/11/2024 2:25:35 AM

ਮੇਖ : ਜਨਰਲ ਸਿਤਾਰਾ ਕਮਜ਼ੋਰ, ਇਸ ਲਈ ਕਿਸੇ ਨਾ ਕਿਸੇ ਮੁਸ਼ਕਲ, ਪੇਚੀਦਗੀ ਨਾਲ ਆਪ ਦਾ ਵਾਸਤਾ ਰਹਿ ਸਕਦਾ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਬ੍ਰਿਖ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਕੰਸਲਟੈਂਸੀ, ਟੂਰਿਜ਼ਮ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮਿਥੁਨ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਰੁਖ ’ਚ ਨਰਮੀ, ਆਪ ਦੀ ਕਿਸੇ ਸਮੱਸਿਆ ਨੂੰ ਸੰਵਾਰਣ ’ਚ ਹੈਲਪਫੁੱਲ ਹੋ ਸਕਦੀ ਹੈ, ਸ਼ਤਰੂ ਕਮਜ਼ੋਰ।

ਕਰਕ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ’ਚ ਪੇਸ਼ ਆ ਰਹੀ ਕੋਈ ਰੁਕਾਵਟ, ਮੁਸ਼ਕਲ ਬਣੀ ਰਹਿ ਸਕਦੀ ਹੈ।

ਸਿੰਘ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਆਂ ਆਪ ਦੀ ਸਿਹਤ ਅਤੇ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।

ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ ਪਰ ਘਰੇਲੂ ਮੋਰਚੇ ’ਤੇ ਕੁਝ ਫਿਕਰ, ਪ੍ਰੇਸ਼ਾਨੀ ਰਹਿਣ ਦਾ ਡਰ।

ਤੁਲਾ : ਬੇਸ਼ੱਕ ਸ਼ਤਰੂ ਆਪ ਦਾ ਕੁਝ ਵਿਗਾੜ ਨਾ ਸਕਣਗੇ, ਤਾਂ ਵੀ ਉਹ ਪ੍ਰੇਸ਼ਾਨ-ਅਪਸੈੱਟ ਜ਼ਰੂਰ ਰੱਖ ਸਕਦੇ ਹਨ, ਸਫਰ ਵੀ ਨਾ ਕਰੋ।

ਬ੍ਰਿਸ਼ਚਕ : ਸੰਤਾਨ ਪੱਖੋਂ ਕੁਝ ਫਿਕਰ, ਪ੍ਰੇਸ਼ਾਨੀ ਰਹਿਣ ਦਾ ਡਰ, ਇਸ ਲਈ ਸੁਚੇਤ ਰਹੋ ਪਰ ਜਨਰਲ ਹਾਲਾਤ ਨਾਰਮਲ ਬਣੇ ਰਹਿਣਗੇ।

ਧਨ : ਕੋਰਟ ਕਚਹਿਰੀ ਦੇ ਕਿਸੇ ਕੰਮ ਲਈ ਆਪ ਦੇ ਯਤਨ, ਭੱਜ-ਦੌੜ ਦਾ ਕੋਈ ਖਾਸ ਨਤੀਜਾ ਨਹੀਂ ਮਿਲੇਗਾ, ਮਨ ਵੀ ਕੁਝ ਅਪਸੈੱਟ ਜਿਹਾ ਰਹੇਗਾ।

ਮਕਰ : ਹਲਕੀ ਨੇਚਰ ਅਤੇ ਸੋਚ ਵਾਲੇ ਕਿਸੇ ਸਾਥੀ-ਸਹਿਯੋਗੀ ਵੱਲੋਂ ਪ੍ਰੇਸ਼ਾਨੀ ਮਿਲੇਗੀ, ਉਸ ਦੇ ਸਹਿਯੋਗ ਦੀ ਵੀ ਕਮੀ ਨਜ਼ਰ ਆਵੇਗੀ।

ਕੁੰਭ : ਕੰਮਕਾਜੀ ਭੱਜ-ਦੌੜ ਅਤੇ ਮਿਹਨਤ ਦਾ ਕੋਈ ਖਾਸ ਨਤੀਜਾ ਨਾ ਮਿਲ ਸਕੇਗਾ, ਕਾਰੋਬਾਰੀ ਟੂਰਿੰਗ ਵੀ ਨਾ ਕਰਨਾ ਸਹੀ ਰਹੇਗਾ।

ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਤਾਂ ਮਿਲੇਗੀ ਪਰ ਜ਼ੋਰ ਜ਼ਿਆਦਾ ਲਗਾਉਣਾ ਅਤੇ ਭੱਜ-ਦੌੜ ਕਰਨੀ

11 ਮਾਰਚ 2024, ਸੋਮਵਾਰ

ਫੱਗਣ ਸੁਦੀ ਤਿੱਥੀ ਏਕਮ (ਸਵੇਰੇ 10.46 ਤੱਕ) ਅਤੇ ਮਗਰੋਂ ਤਿੱਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ                    ਕੁੰਭ ’ਚ 
ਚੰਦਰਮਾ                ਮੀਨ ’ਚ  
ਮੰਗਲ                  ਮਕਰ ’ਚ
ਬੁੱਧ                      ਮੀਨ ’ਚ
ਗੁਰੂ                     ਮੇਖ ’ਚ 
ਸ਼ੁੱਕਰ                   ਕੁੰਭ ’ਚ
ਸ਼ਨੀ                    ਕੁੰਭ ’ਚ
ਰਾਹੂ                    ਮੀਨ ’ਚ                                                     
ਕੇਤੂ                    ਕੰਨਿਆ ’ਚ  
ਬਿਕ੍ਰਮੀ ਸੰਮਤ : 2080, ਫੱਗਣ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ : 1945, ਮਿਤੀ : 21 (ਫੱਗਣ), ਹਿਜਰੀ ਸਾਲ 1445, ਮਹੀਨਾ : ਸ਼ਬਾਨ, ਤਰੀਕ : 29, ਸੂਰਜ ਉਦੇ ਸਵੇਰੇ 6.47 ਵਜੇ, ਸੂਰਜ ਅਸਤ ਸ਼ਾਮ 6.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਭਾਦਰਪਦ (ਰਾਤ 11.03 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਸ਼ੁੱਭ (ਪੂਰਵ ਦੁਪਹਿਰ 11.58 ਤੱਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਰਾਤ 11.03 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਫੱਗਣ ਸੁਦੀ ਪੱਖ ਸ਼ੁਰੂ, ਚੰਦਰ ਦਰਸ਼ਨ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)ਸਹੀ ਰਹੇਗੀ।


Harpreet SIngh

Content Editor

Related News