ਕੰਨਿਆ ਰਾਸ਼ੀ ਵਾਲਿਆਂ ਦਾ ਸਿਹਤ ਸਿਤਾਰਾ ਕਮਜ਼ੋਰ, ਬਾਕੀ ਵੀ ਦੇੇਖੋ ਆਪਣੀ ਰਾਸ਼ੀ ਦਾ ਹਾਲ

03/13/2024 2:11:41 AM

ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ’ਚ ਸਫਲਤਾ ਮਿਲੇਗੀ, ਮਨ ਅਤੇ ਸੋਚ ’ਤੇ ਪਾਜ਼ੇਟੀਵਿਟੀ ਬਣੀ ਰਹੇਗੀ, ਧਾਰਮਿਕ ਕੰਮਾਂ ’ਚ ਰੁਚੀ।

ਬ੍ਰਿਖ : ਕਿਉਂਕਿ ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ ਹੋਵੇਗਾ, ਇਸ ਲਈ ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।

ਮਿਥੁਨ : ਮਿੱਟੀ, ਰੇਤਾ, ਬਜਰੀ, ਟਿੰਬਰ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦਾ ਚੰਗਾ ਨਤੀਜਾ ਮਿਲੇਗਾ।

ਕਰਕ : ਰਾਜਕੀ ਕੰਮਾਂ ਲਈ ਆਪ ਦੀ ਕੋਸ਼ਿਸ਼ ਸਿਰੇ ਚੜ੍ਹ ਸਕਦੀ ਹੈ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਸਿੰਘ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਸ਼ੁਭ ਕੰਮਾਂ ’ਚ ਧਿਆਨ, ਇਰਾਦਿਆਂ ’ਚ ਮਜ਼ਬੂਤੀ।

ਕੰਨਿਆ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ’ਚ ਬਦਪਰਹੇਜ਼ੀ ਤੋਂ ਬਚੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਅਨੁਕੂਲ ਚੱਲਣਗੇ।

ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ ਬਣਿਆ ਰਹੇਗਾ।

ਬ੍ਰਿਸ਼ਚਕ : ਕਿਸੇ ਪ੍ਰਬਲ ਸ਼ਤਰੂ ਨਾਲ ਟਕਰਾਅ ਕਰ ਕੇ ਆਪ ਦੀ ਚਿੰਤਾ, ਪ੍ਰੇਸ਼ਾਨੀ ਵਧ ਸਕਦੀ ਹੈ, ਇਸ ਲਈ ਸਾਵਧਾਨੀ ਵਰਤਣੀ ਜ਼ਰੂਰੀ।

ਧਨ : ਸੰਤਾਨ ਸਾਥ ਦੇਵੇਗੀ, ਸੰਤਾਨ ਸੁਪੋਰਟ ਅਤੇ ਸਹਿਯੋਗ ਕਰੇਗੀ, ਸੰਤਾਨ ਦੇ ਸਹਿਯੋਗ ਨਾਲ ਆਪ ਦੀ ਕੋਈ ਸਮੱਸਿਆ ਸੁਲਝੇਗੀ।

ਮਕਰ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਚੰਗਾ ਨਤੀਜਾ ਦੇ ਸਕਦਾ ਹੈ, ਇੱਜ਼ਤ ਮਾਣ ਜੀ ਪ੍ਰਾਪਤੀ।

ਕੁੰਭ : ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ, ਜੇ ਆਪ ਉਸ ਨੂੰ ਅਪਰੋਚ ਕਰੋਗੇ, ਤਾਂ ਉਹ ਆਪ ਦੀ ਗੱਲ ਧੀਰਜ ਧਿਆਨ ਨਾਲ ਸੁਣੇਗਾ।

ਮੀਨ : ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।

13 ਮਾਰਚ 2024, ਬੁੱਧਵਾਰ

ਫੱਗਣ ਸੁਦੀ ਤਿੱਥੀ ਚੌਥ (13-14 ਮੱਧ ਰਾਤ 1.26 ਤੱਕ) ਅਤੇ ਮਗਰੋਂ ਤਿੱਥੀ ਪੰਚਮੀ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ                ਕੁੰਭ ’ਚ

ਚੰਦਰਮਾ            ਮੇਖ ’ਚ 

ਮੰਗਲ              ਮਕਰ ’ਚ

ਬੁੱਧ                 ਮੀਨ ’ਚ

ਗੁਰੂ                 ਮੇਖ ’ਚ

ਸ਼ੁੱਕਰ               ਕੁੰਭ ’ਚ

ਸ਼ਨੀ                ਕੁੰਭ ’ਚ

ਰਾਹੂ                ਮੀਨ ’ਚ                                                    

ਕੇਤੂ                ਕੰਨਿਆ ’ਚ 

ਬਿਕ੍ਰਮੀ ਸੰਮਤ : 2080, ਫੱਗਣ ਪ੍ਰਵਿਸ਼ਟੇ 30 , ਰਾਸ਼ਟਰੀ ਸ਼ਕ ਸੰਮਤ : 1945, ਮਿਤੀ : 23 (ਫੱਗਣ), ਹਿਜਰੀ ਸਾਲ 1445, ਮਹੀਨਾ : ਰਮਜ਼ਾਨ, ਤਰੀਕ : 2, ਸੂਰਜ ਉਦੇ ਸਵੇਰੇ 6.44 ਵਜੇ, ਸੂਰਜ ਅਸਤ ਸ਼ਾਮ 6.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (ਸ਼ਾਮ 6.25 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਏਂਦਰ (13-14 ਮੱਧ ਰਾਤ 12.48 ਤਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ: ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਸ਼ਾਮ 6.25 ਤੱਕ ਜੰਮੇ ਬੱਚੇ ਨੂੰ ਅਸ਼ਵਨੀ ਨਕੱਸ਼ਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਬਾਅਦ ਦੁਪਹਿਰ 2.45 ਤੋਂ ਲੈ ਕੇ 13-14 ਮੱਧ ਰਾਤ) 1.26 ਤਕ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ, ਅਵਿਘਣਕਰ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

 


Harpreet SIngh

Content Editor

Related News