ਕਰਕ ਰਾਸ਼ੀ ਵਾਲਿਆਂ ਲਈ ਸਿਤਾਰਾ ਵਪਾਰ ਲਾਭ ਵਾਲਾ, ਬਾਕੀ ਜਾਣੋ ਆਪਣੀ ਰਾਸ਼ੀ ਦਾ ਹਾਲ

03/15/2024 3:31:55 AM

ਮੇਖ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਮੂਡ ’ਚ ਖੁਸ਼ਦਿਲੀ ਅਤੇ ਜ਼ਿੰਦਾਦਿੱਲੀ ਰਹੇਗੀ ਪਰ ਜ਼ਿੰਦਾਦਿਲ ਹੁੰਦੇ ਆਪਣੇ ਮਨ’ਤੇ ਕਾਬੂ ਰੱਖਣਾ ਸਹੀ ਰਹੇਗਾ।
ਮਿਥੁਨ : ਖਰਚਿਆਂ ਦਾ ਜ਼ੋਰ ਪਰ ਜ਼ਿਆਦਾਤਰ ਖਰਚ ਜਾਇਜ਼ ਕੰਮਾਂ ’ਤੇ ਹੋਵੇਗਾ, ਲੈਣ-ਦੇਣ ਦੇ ਕੰਮ ਵੀ ਸੰਭਲ-ਸੰਭਾਲ ਕੇ ਕਰਨੇ ਸਹੀ ਰਹਿਣਗੇ।
ਕਰਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟੇਗੀ, ਕੰਮਕਾਜੀ ਟੂਰਿੰਗ ਵੀ ਫਰੂਟਫੁੱਲ ਰਹੇਗੀ।
ਸਿੰਘ : ਰਾਜਕੀ ਕੰਮਾਂ ’ਚ ਪੈਠ-ਬੋਲਬਾਲਾ ਬਣਿਆ ਰਹੇਗਾ, ਸ਼ਤਰੂ ਆਪ ਦੇ ਅੱਗੇ ਠਹਿਰ ਨਾ ਸਕਣਗੇ ਪਰ ਸਿਹਤ ਦੇ ਪ੍ਰਤੀ ਸੁਚੇਤ ਰਹੋ।
ਕੰਨਿਆ : ਧਾਰਮਿਕ-ਸਮਾਜਿਕ ਕੰਮਾਂ ’ਚ ਧਿਆਨ, ਆਪ ਨੂੰ ਆਪਣੀ ਪਲਾਨਿੰਗ ਨੂੰ ਅੱਗੇ ਵਧਾਉਣ ’ਚ ਸਫਲਤਾ ਮਿਲੇਗੀ ਪਰ ਸੁਭਾਅ ’ਚ ਗੁੱਸਾ।
ਤੁਲਾ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਬਿਹਤਰ ਰਹੇਗਾ ਪਰ ਅਰਥ ਦਸ਼ਾ ਠੀਕ-ਠਾਕ ਰਹੇਗੀ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ ਕੰਸੀਡ੍ਰੇਟ ਰਹਿਣਗੇ।
ਧਨ : ਸਟ੍ਰਾਂਗ ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਮੌਕੇ ਭਾਲਦੇ ਰਹਿ ਸਕਦੇ ਹਨ, ਇਸ ਲਈ ਸਾਵਧਾਨੀ ਵਰਤੋਂ।
ਮਕਰ : ਸੰਤਾਨ ਦੇ ਸੁਪੋਰਟਿਵ ਅਤੇ ਸਾਫਟ ਰੁਖ ’ਤੇ ਭਰੋਸਾ ਕਰ ਲੈਣਾ ਪ੍ਰੇਸ਼ਾਨੀ ਦਾ ਕਾਰਨ ਨਹੀਂ ਬਣੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਕੁੰਭ : ਕੋਰਟ ਕਚਹਿਰੀ  ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਮੀਨ : ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਨੂੰ ਜਾਂ ਸੁਝਾਅ ਨੂੰ ਵਜ਼ਨ ਦੇਣਗੇ, ਵੈਸੇ ਵੀ ਆਪ ਹਰ ਪੱਖੋਂ ਪ੍ਰਭਾਵੀ ਰਹੋਗੇ।

15 ਮਾਰਚ 2024, ਸ਼ੁੱਕਰਵਾਰ
ਫੱਗਣ ਸੁਦੀ ਤਿੱਥੀ ਛੱਠ(ਰਾਤ 10.10 ਤੱਕ) ਅਤੇ ਮਗਰੋਂ ਤਿੱਥੀ ਸਪਤਮੀ। 

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ                    ਮੀਨ ’ਚ 
ਚੰਦਰਮਾ                ਬ੍ਰਿਖ ’ਚ  
ਮੰਗਲ                  ਮਕਰ ’ਚ
ਬੁੱਧ                      ਮੀਨ ’ਚ
ਗੁਰੂ                     ਮੇਖ ’ਚ 
ਸ਼ੁੱਕਰ                  ਕੁੰਭ ’ਚ
ਸ਼ਨੀ                   ਕੁੰਭ ’ਚ
ਰਾਹੂ                   ਮੀਨ ’ਚ                                                     
ਕੇਤੂ                   ਕੰਨਿਆ ’ਚ  
     
ਬਿਕ੍ਰਮੀ ਸੰਮਤ : 2080, ਚੇਤ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ : 1945, ਮਿਤੀ : 25 (ਫੱਗਣ), ਹਿਜਰੀ ਸਾਲ 1445, ਮਹੀਨਾ : ਰਮਜ਼ਾਨ, ਤਰੀਕ : 4, ਸੂਰਜ ਉਦੇ ਸਵੇਰੇ 6.42 ਵਜੇ, ਸੂਰਜ ਅਸਤ ਸ਼ਾਮ 6.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (ਸ਼ਾਮ 4.03 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ ਯੋਗ : ਵਿਸ਼ਕੁੰਭ (ਸ਼ਾਮ 7.45 ਤੱਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅੰਤਰ ਰਾਸ਼ਟਰੀ ਉਪਭੋਗਤਾ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Inder Prajapati

Content Editor

Related News