ਮੇਖ ਤੇ ਬ੍ਰਿਸ਼ਚਕ ਰਾਸ਼ੀ ਵਾਲਿਆਂ ਲਈ ਕਾਰੋਬਾਰੀ ਦਸ਼ਾ ਚੰਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ

03/16/2024 2:56:38 AM

ਮੇਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਕਾਰੋਬਾਰੀ ਟੂਰ ਲਾਭਕਾਰੀ ਰਹੇਗਾ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ, ਕਾਰੋਬਾਰੀ ਟੂਰਿੰਗ ਲਾਭਕਾਰੀ, ਫੈਮਿਲੀ ਫ੍ਰੰਟ ’ਤੇ ਪੈਠ ਅਤੇ ਦਬਦਬਾ ਬਣਿਆ ਰਹੇਗਾ। 
ਮਿਥੁਨ : ਖਰਚਿਆਂ ਦਾ ਜ਼ੋਰ ਪਰ ਆਮ ਤੌਰ ’ਤੇ ਖਰਚ ਜਾਇਜ਼ ਹੋਣਗੇ, ਉਧਾਰੀ ਦੇ ਚੱਕਰ ’ਚ ਫਸਣ ਤੋਂ ਬਚੋ, ਲੈਣ-ਦੇਣ ਦੇ ਕੰਮ ਕਰਦੇ ਸਮੇਂ ਆਪਣੀ ਪੇਮੈਂਟ ਕਿਸੇ ਹੇਠ ਨਾ ਫਸਣ ਦਿਓ। 
ਕਰਕ : ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਹਟ ਸਕਦੀ ਹੈ। 
ਸਿੰਘ : ਅਫਸਰਾਂ ਦੇ ਰੁਖ ’ਚ ਨਰਮੀ ਰਹਿਣ ਕਰ ਕੇ, ਰਾਜਕੀ ਕੰਮਾਂ ’ਚ ਆਪ ਦੀ ਪੈਠ-ਬੋਲਬਾਲਾ ਬਣਿਆ ਰਹੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ। 
ਕੰਨਿਆ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ ਪ੍ਰਭਾਵ ਬਣਿਆ ਰਹੇਗਾ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ। 
ਤੁਲਾ : ਮੌਸਮ ਦਾ ਐਕਸਪੋਜ਼ਰ ਵੀ ਤਬੀਅਤ ਨੂੰ ਅਪਸੈੱਟ ਰੱਖ ਸਕਦਾ ਹੈ, ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਸਫਰ ਦਾ ਪ੍ਰੋਗਰਾਮ ਬਣਾਓ। 
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਤਬੀਅਤ’ਚ ਜ਼ਿੰਦਾਦਿਲੀ-ਰੰਗੀਨੀ ਰਹੇਗੀ, ਸ਼ੁੱਭ ਕੰਮਾਂ ’ਚ ਧਿਆਨ। 
ਧਨ : ਮਨ ਟੈਂਸ, ਪ੍ਰੇਸ਼ਾਨ ਰਹੇਗਾ, ਇਸ ਲਈ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਰੱਖ ਸਕੋਗੇ, ਨੁਕਸਾਨ ਦਾ ਵੀ ਡਰ। 
ਮਕਰ : ਯਤਨ ਕਰਨ ’ਤੇ ਆਪ ਆਪਣੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਕੁਝ ਅੱਗੇ ਵਧਾ ਸਕਦੇ ਹੋ, ਸ਼ੁੱਭ ਕੰਮਾਂ ’ਚ ਧਿਆਨ, ਅਰਥ ਦਸ਼ਾ ਵੀ ਸੁਖਦ ਰਹੇਗੀ। 
ਕੁੰਭ : ਜ਼ਮੀਨੀ, ਅਦਾਲਤੀ ਕੰਮਾਂ ਲਈ ਸਿਤਾਰਾ ਬਿਹਤਰ, ਵੱਡੇ ਲੋਕਾਂ ਦੇ ਰੁਖ ’ਚ ਨਰਮੀ ਵਧੇਗੀ, ਕੰਮਕਾਜੀ ਦਸ਼ਾ ਸੰਤੋਖਜਨਕ, ਇੱਜ਼ਤਮਾਣ ਦੀ ਪ੍ਰਾਪਤੀ। 
ਮੀਨ : ਕੰਮਕਾਜੀ ਭੱਜਦੌੜ ਅਤੇ ਵਿਅਸਤਾ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ ਅਤੇ ਲੋਕਾਂ ਨਾਲ ਮੇਲ ਮਿਲਾਪ ਵੀ ਫਰੂਟਫੁਲ ਰਹੇਗਾ। 

16 ਮਾਰਚ 2024, ਸ਼ਨੀਵਾਰ
ਫੱਗਣ ਸੁਦੀ ਤਿੱਥੀ ਸਪਤਮੀ (ਰਾਤ 9.39 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ। 

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ           ਮੀਨ ’ਚ 
ਚੰਦਰਮਾ       ਬ੍ਰਿਖ ’ਚ 
ਮੰਗਲ         ਮਕਰ ’ਚ
ਬੁੱਧ             ਮੀਨ ’ਚ
ਗੁਰੂ            ਮੇਖ ’ਚ 
ਸ਼ੁੱਕਰ          ਕੁੰਭ ’ਚ
ਸ਼ਨੀ           ਕੁੰਭ ’ਚ
ਰਾਹੂ           ਮੀਨ ’ਚ                                                     
ਕੇਤੂ           ਕੰਨਿਆ ’ਚ  

ਬਿਕ੍ਰਮੀ ਸੰਮਤ : 2080, ਚੇਤ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ : 1945, ਮਿਤੀ : 26 (ਫੱਗਣ), ਹਿਜਰੀ ਸਾਲ 1445, ਮਹੀਨਾ : ਰਮਜ਼ਾਨ, ਤਰੀਕ : 5, ਸੂਰਜ ਉਦੇ ਸਵੇਰੇ 6.40 ਵਜੇ, ਸੂਰਜ ਅਸਤ ਸ਼ਾਮ 6.33 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (ਸ਼ਾਮ 4.06 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਪ੍ਰੀਤੀ (ਸ਼ਾਮ 6.08ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਬ੍ਰਿਖ ਰਾਸ਼ੀ ’ਤੇ (16-17 ਮੱਧ ਰਾਤ 4.21 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ 9ਰਾਤ 9.39 ’ਤੇ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। 
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


Inder Prajapati

Content Editor

Related News