ਬ੍ਰਿਖ ਰਾਸ਼ੀ ਵਾਲੇ ਆਪਣੇ ਖਾਣ-ਪੀਣ ਦਾ ਰੱਖਣ ਧਿਆਨ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

03/17/2024 2:20:10 AM

ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਵੀ ਪਕੜ ਹੇਠ ਰਹਿਣਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਕਰਕ : ਕਿਉਂਕਿ ਸਮਾਂ ਉਲਝਣਾਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਨਵੀਂ ਕੋਸ਼ਿਸ਼ ਸ਼ੁਰੂ ਕਰੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸੇ ਕਰੋ।

ਸਿੰਘ : ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਮੁਸ਼ਕਲ ਹਟੇਗੀ, ਕੰਮਕਾਜੀ ਟੂਰਿੰਗ ਵੀ ਲਾਭ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਕੰਨਿਆ : ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕਾਂ ’ਚ ਪੈਠ ਅਤੇ ਲਿਹਾਜ਼ਦਾਰੀ ਬਣੀ ਰਹੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।

ਤੁਲਾ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਚੰਗਾ ਨਤੀਜਾ ਦੇਵੇਗੀ, ਕੋਈ ਕੰਮਕਾਜੀ ਪ੍ਰਾਬਲਮ ਵੀ ਰਸਤੇ ’ਚੋਂ ਹਟੇਗੀ, ਵੈਸੇ ਵੀ ਹਰ ਮੋਰਚੇ’ਤੇ ਤੁਸੀਂ ਪ੍ਰਭਾਵੀ ਰਹੋਗੇ।

ਬ੍ਰਿਸ਼ਚਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਲਿਮਿਟ ਰੱਖਣੀ ਸਹੀ ਰਹੇਗੀ, ਲੈਣ-ਦੇਣ ਦੇ ਕੰਮ ਵੀ ਅੱਖਾਂ ਖੋਲ੍ਹ ਕੇ ਕਰੋ।

ਧਨ : ਅਰਥ ਦਸ਼ਾ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ-ਤਾਲਮੇਲ ਸਦਭਾਅ ਬਣਿਆ ਰਹੇਗਾ।

ਮਕਰ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ ਕਿਉਂਕਿ ਉਹ ਆਪਣੀਆਂ ਸ਼ਰਾਰਤਾਂ ਕਰਨ ਤੋਂ ਕਦੀ ਵੀ ਪਿੱਛੇ ਨਾ ਹਟਣਗੇ।

ਕੁੰਭ : ਜਨਰਲ ਸਿਤਾਰਾ ਬਿਹਤਰ, ਉਦੇਸ਼ ਮਨੋਰਥ ਹੱਲ ਹੋਣਗੇ, ਕਾਰੋਬਾਰੀ ਤੌਰ’ਤੇ ਆਪ ਐਕਟਿਵ ਰਹੋਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਮੀਨ : ਜ਼ਮੀਨੀ ਕੰਮਾਂ ਲਈ ਆਪ ਦੇ ਯਤਨ ਚੰਗੀ ਰਿਟਰਨ ਦੇਣਗੇ, ਆਪ ਹਰ ਯਤਨ ਨੂੰ ਮਜ਼ਬੂਤੀ ਨਾਲ ਅੱਗੇ ਵਧਾ ਸਕੋਗੇ, ਤੇਜ ਪ੍ਰਭਾਵ ਬਣਿਆ ਰਹੇਗਾ।

17 ਮਾਰਚ 2024, ਸ਼ਨੀਵਾਰ

ਫੱਗਣ ਸੁਦੀ ਤਿੱਥੀ ਅਸ਼ਟਮੀ (ਰਾਤ 9.54 ਤੱਕ) ਅਤੇ ਮਗਰੋਂ ਤਿੱਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ            ਮੀਨ ’ਚ

ਚੰਦਰਮਾ         ਬ੍ਰਿਖ ’ਚ

ਮੰਗਲ           ਕੁੰਭ ’ਚ

ਬੁੱਧ               ਮੀਨ ’ਚ

ਗੁਰੂ              ਮੇਖ ’ਚ

ਸ਼ੁੱਕਰ            ਕੁੰਭ ’ਚ

ਸ਼ਨੀ             ਕੁੰਭ ’ਚ

ਰਾਹੂ             ਮੀਨ ’ਚ                                                    

ਕੇਤੂ             ਕੰਨਿਆ ’ਚ 

ਬਿਕ੍ਰਮੀ ਸੰਮਤ : 2080, ਚੇਤ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ : 1945, ਮਿਤੀ : 27 (ਫੱਗਣ), ਹਿਜਰੀ ਸਾਲ 1445, ਮਹੀਨਾ : ਰਮਜ਼ਾਨ, ਤਰੀਕ : 6, ਸੂਰਜ ਉਦੇ ਸਵੇਰੇ 6.39 ਵਜੇ, ਸੂਰਜ ਅਸਤ ਸ਼ਾਮ 6.33 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਸ਼ਾਮ 4.47 ਤੱਕ)ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਆਯੁਸ਼ਮਾਨ (ਸ਼ਾਮ 5.05 ਤੱਕ) ਅਤੇ ਮਗਰੋਂ ਯੋਗ ਸੌਭਾਗਿਯ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 9.47 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਹੋਲਾਸ਼ਟਕ (ਹੋਲੀਆਂ) ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Harpreet SIngh

Content Editor

Related News