ਬ੍ਰਿਖ ਤੇ ਮਿਥੁਨ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

03/18/2024 3:13:00 AM

ਮੇਖ : ਮਿੱਤਰ-ਕੰਮਕਾਜੀ ਸਾਥੀ ਸੁਪੋਰਟਿਵ ਅਤੇ ਸਹਿਯੋਗੀ ਰੁਖ਼ ਰੱਖਣਗੇ, ਯਤਨ ਅਤੇ ਭੱਜ-ਦੌੜ ਕਰਨ ’ਤੇ ਕੋਈ ਰੁਕਾਵਟ, ਮੁਸ਼ਕਲ ਹਟੇਗੀ, ਸ਼ਤਰੂ ਵੀ ਕਮਜ਼ੋਰ ਰਹਿਣਗੇ।

ਬ੍ਰਿਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ, ਕਾਰੋਬਾਰੀ ਮੋਰਚੇ ’ਤੇ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ।

ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।

ਕਰਕ : ਸਿਤਾਰਾ ਨੁਕਸਾਨ-ਪ੍ਰੇਸ਼ਾਨੀ ਦੇਣ ਅਤੇ ਖਰਚਿਆਂ ਨੂੰ ਬਣਾਈ ਰੱਖਣ ਵਾਲਾ, ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ।

ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਕੰਨਿਆ : ਕਿਸੇ ਅਫਸਰ ਦੇ ਸਾਫਟ-ਲਚੀਲੇ ਰੁਖ ਕਰ ਕੇ ਆਪ ਦੀ ਕੋਈ ਪ੍ਰਾਬਲਮ ਸੁਲਝ ਸਕਦੀ ਹੈ ਪਰ ਫੈਮਿਲੀ ਫਰੰਟ ’ਤੇ ਤਣਾਅ-ਟੈਨਸ਼ਨ ਦਾ ਡਰ।

ਤੁਲਾ : ਧਾਰਮਿਕ-ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਸਕੀਮ, ਪ੍ਰੋਗਰਾਮ ਬਿਹਤਰ ਨਤੀਜਾ ਦੇਵੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਬ੍ਰਿਸ਼ਚਕ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਪੇਟ ’ਚ ਕੁਝ ਨਾ ਕੁਝ ਗੜਬੜੀ ਰਹਿਣ ਦਾ ਡਰ ਰਹਿ ਸਕਦਾ ਹੈ, ਇਸ ਲਈ ਖਾਣ-ਪੀਣ ’ਚ ਸਾਵਧਾਨੀ ਵਰਤੋ।

ਧਨ : ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ ਅਤੇ ਤਾਲਮੇਲ ਬਣਿਆ ਰਹੇਗਾ, ਤਬੀਅਤ ’ਚ ਜ਼ਿੰਦਾਦਿਲੀ ਅਤੇ ਖੁਸ਼ੀ ਬਣੀ ਰਹੇਗੀ।

ਮਕਰ : ਟੈਂਸ, ਡਿਸਟਰਬ ਮਨ ਅਤੇ ਕਮਜ਼ੋਰ ਮਨੋਬਲ ਕਰ ਕੇ ਆਪ ਕਿਸੇ ਵੀ ਯਤਨ ਨੂੰ ਉਸ ਦੇ ਟਾਰਗੈੱਟ ਵੱਲ ਨਾ ਲੈ ਜਾ ਸਕੋਗੇ।

ਕੁੰਭ : ਯਤਨ ਕਰਨ ’ਤੇ ਆਪ ਆਪਣੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਕੁਝ ਅੱਗੇ ਵਧਾ ਸਕੋਗੇ, ਧਾਰਮਿਕ ਕੰਮਾਂ ’ਚ ਰੁਚੀ, ਸ਼ੁੱਭ ਕੰਮਾਂ ’ਚ ਧਿਆਨ।

ਮੀਨ : ਕੋਰਟ ਕਚਹਿਰੀ ਦੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਵੀ ਕਮਜ਼ੋਰ ਰਹਿਣਗੇ, ਮਾਣ-ਸਨਮਾਨ ਦੀ ਪ੍ਰਾਪਤੀ।

18 ਮਾਰਚ 2024, ਸੋਮਵਾਰ

ਫੱਗਣ ਸੁਦੀ ਤਿੱਥੀ ਨੌਮੀ (ਰਾਤ 10.50 ਤੱਕ) ਅਤੇ ਮਗਰੋਂ ਤਿੱਥੀ ਦਸ਼ਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ                ਮੀਨ ’ਚ

ਚੰਦਰਮਾ             ਮਿਥੁਨ ’ਚ 

ਮੰਗਲ               ਕੁੰਭ ’ਚ

ਬੁੱਧ                   ਮੀਨ ’ਚ

ਗੁਰੂ                  ਮੇਖ ’ਚ

ਸ਼ੁੱਕਰ                ਕੁੰਭ ’ਚ

ਸ਼ਨੀ                  ਕੁੰਭ ’ਚ

ਰਾਹੂ                 ਮੀਨ ’ਚ                                                    

ਕੇਤੂ                 ਕੰਨਿਆ ’ਚ 

ਬਿਕ੍ਰਮੀ ਸੰਮਤ : 2080, ਚੇਤ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ: 1945, ਮਿਤੀ : 28 (ਫੱਗਣ), ਹਿਜਰੀ ਸਾਲ 1445, ਮਹੀਨਾ : ਰਮਜ਼ਾਨ, ਤਰੀਕ : 7, ਸੂਰਜ ਉਦੇ ਸਵੇਰੇ 6.38 ਵਜੇ, ਸੂਰਜ ਅਸਤ ਸ਼ਾਮ 6.34 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (ਸ਼ਾਮ 6.11 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ, ਯੋਗ : ਸੌਭਾਗਿਯ (ਸ਼ਾਮ 4.36 ਤੱਕ) ਅਤੇ ਮਗਰੋਂ ਸ਼ੋਭਨ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

 


Harpreet SIngh

Content Editor

Related News