ਬ੍ਰਿਸ਼ਚਕ ਰਾਸ਼ੀ ਵਾਲੇ ਰੱਖਣ ਸਿਹਤ ਦਾ ਧਿਆਨ, ਬਾਕੀ ਵੀ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਦਿਨ

03/19/2024 1:17:32 AM

ਮੇਖ : ਦੁਪਹਿਰ ਤੱਕ ਕੰਮਕਾਜੀ ਭੱਜ-ਦੌੜ ਪਾਜ਼ੇਟਿਵ ਨਤੀਜਾ ਦੇਵੇਗੀ ਪਰ ਬਾਅਦ ’ਚ ਸਮਾਂ ਸਫਲਤਾ ਅਤੇ ਇੱਜ਼ਤਮਾਣ ਵਾਲਾ ਬਣੇਗਾ, ਸ਼ਤਰੂ ਵੀ ਕਮਜ਼ੋਰ ਰਹਿਣਗੇ।

ਬ੍ਰਿਖ : ਸਿਤਾਰਾ ਦੁਪਹਿਰ ਤੱਕ ਆਮਦਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਮਜ਼ਬੂਤ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਸਫਲ ਰੱਖੇਗਾ।

ਮਿਥੁਨ : ਕਾਰੋਬਾਰੀ ਟੂਰ ਪਲਾਨ ਕਰਨ ਲਈ ਸਮਾਂ ਚੰਗਾ, ਜਨਰਲ ਤੌਰ ’ਤੇ ਸਫਲਤਾ ਸਾਥ ਦੇਵੇਗੀ ਪਰ ਕੋਰਟ ਕਚਹਿਰੀ ਦੇ ਕੰਮਾਂ ਲਈ ਸਿਤਾਰਾ ਕਮਜ਼ੋਰ।

ਕਰਕ : ਸਿਤਾਰਾ ਦੁਪਹਿਰ ਤੱਕ ਕਮਜ਼ੋਰ, ਇਸ ਲਈ ਹਰ ਮੋਰਚੇ ’ਤੇ ਸੁਚੇਤ ਰਹਿਣਾ ਸਹੀ ਰਹੇਗਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ, ਸਫਲਤਾ ਵੀ ਸਾਥ ਦੇਵੇਗੀ।

ਸਿੰਘ : ਸਿਤਾਰਾ ਦੁਪਹਿਰ ਤੱਕ ਵਪਾਰ ਕਾਰੋਬਾਰ ’ਚ ਲਾਭ ਵਾਲਾ, ਹਰ ਫਰੰਟ ’ਤੇ ਬਿਹਤਰੀ ਹੋਵੇਗੀ ਪਰ ਬਾਅਦ ’ਚ ਆਪੋਜ਼ਿਟ ਹਾਲਾਤ ਨਾਲ ਵਾਸਤਾ ਰਹਿ ਸਕਦਾ ਹੈ।

ਕੰਨਿਆ : ਸਿਤਾਰਾ ਦੁਪਹਿਰ ਤੱਕ ਸਰਕਾਰੀ ਕੰਮ ਸਵਾਰਨ ਅਤੇ ਇੱਜ਼ਤ-ਮਾਣ ਦੇਣ ਵਾਲਾ, ਫਿਰ ਬਾਅਦ ’ਚ ਕਾਰੋਬਾਰੀ ਯਤਨ ਚੰਗੀ ਰਿਟਰਨ ਦੇ ਸਕਦੇ ਹਨ।

ਤੁਲਾ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਧਾਰਮਿਕ ਕੰਮਾਂ ’ਚ ਰੁਚੀ, ਸਰਕਾਰੀ ਕੋਸ਼ਿਸ਼ਾਂ ਵੀ ਫਰੂਟਫੁਲ ਰਹਿਣਗੀਆਂ।

ਬ੍ਰਿਸ਼ਚਕ : ਸਿਤਾਰਾ ਦੁਪਹਿਰ ਤੱਕ ਸਿਹਤ ਲਈ ਠੀਕ ਨਾ ਹੋਵੇਗਾ, ਦੂਜਿਆਂ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਧਨ : ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਨੂੰ ਬਿਹਤਰ ਰੱਖਣ ਵਾਲਾ ਹੋਵੇਗਾ ਪਰ ਬਾਅਦ ’ਚ ਸਮਾਂ ਮੁਸ਼ਕਲਾਂ ਅਤੇ ਪ੍ਰੇਸ਼ਾਨੀਆਂ ਵਾਲਾ ਬਣੇਗਾ।

ਮਕਰ : ਦੁਪਹਿਰ ਤੱਕ ਵਿਰੋਧ ਪੱਖ ਆਪ ਨੂੰ ਪ੍ਰੇਸ਼ਾਨ-ਅਪਸੈੱਟ ਰੱਖੇਗਾ ਪਰ ਬਾਅਦ ’ਚ ਸਮਾਂ ਮੁਸ਼ਕਲਾਂ ਵਾਲੇ ਹਾਲਾਤ ਰੱਖੇਗਾ।

ਕੁੰਭ : ਸਿਤਾਰਾ ਦੁਪਹਿਰ ਤੱਕ ਬਿਹਤਰ, ਇਰਾਦਿਆਂ ’ਚ ਮਜ਼ਬੂਤੀ, ਮਾਣ-ਯਸ਼ ਦੀ ਪ੍ਰਾਪਤੀ ਪਰ ਬਾਅਦ ’ਚ ਵੈਰ-ਵਿਰੋਧ ਆਪ ਨੂੰ ਪ੍ਰੇਸ਼ਾਨ ਰੱਖੇਗਾ।

ਮੀਨ : ਦੁਪਹਿਰ ਤੱਕ ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਬਾਅਦ ’ਚ ਸੰਤਾਨ ਪੱਖੋਂ ਸਹਿਯੋਗ-ਮਦਦ ਮਿਲ ਸਕਦੀ ਹੈ।

19 ਮਾਰਚ 2024, ਮੰਗਲਵਾਰ

ਫੱਗਣ ਸੁਦੀ ਤਿੱਥੀ ਦਸਮੀ (19-20 ਮੱਧ ਰਾਤ 12.22 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ                 ਮੀਨ ’ਚ 
ਚੰਦਰਮਾ             ਮਿਥੁਨ ’ਚ  
ਮੰਗਲ               ਕੁੰਭ ’ਚ
ਬੁੱਧ                   ਮੀਨ ’ਚ
ਗੁਰੂ                  ਮੇਖ ’ਚ 
ਸ਼ੁੱਕਰ                ਕੁੰਭ ’ਚ
ਸ਼ਨੀ                  ਕੁੰਭ ’ਚ
ਰਾਹੂ                  ਮੀਨ ’ਚ                                                     
ਕੇਤੂ                  ਕੰਨਿਆ ’ਚ  
ਬਿਕ੍ਰਮੀ ਸੰਮਤ : 2080, ਚੇਤ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ: 1945, ਮਿਤੀ : 29 (ਫੱਗਣ), ਹਿਜਰੀ ਸਾਲ 1445, ਮਹੀਨਾ : ਰਮਜ਼ਾਨ, ਤਰੀਕ : 8, ਸੂਰਜ ਉਦੇ ਸਵੇਰੇ 6.37 ਵਜੇ, ਸੂਰਜ ਅਸਤ ਸ਼ਾਮ 6.35 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸੁ (ਰਾਤ 8.10 ਤੱਕ) ਅਤੇ ਮਗਰੋਂ ਨਕਸ਼ੱਤਰ ਪੁੱਖ, ਯੋਗ : ਸ਼ੋਭਨ (ਸ਼ਾਮ 4.37 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਮਿਥੁਨ ਰਾਸ਼ੀ ’ਤੇ (ਦੁਪਹਿਰ 1.37 ਤੱਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। 
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Harpreet SIngh

Content Editor

Related News